ਵਾਸਕੋਡਗਾਮਾ-ਪਟਨਾ ਐਕਸਪ੍ਰੈਸ ਲੀਹ ਤੋਂ ਲੱਥੀ, 3 ਦੀ ਮੌਤ

ਸੰਕੇਤਕ ਤਸਵੀਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ,

ਸੰਕੇਤਕ ਤਸਵੀਰ

ਗੋਆ ਤੋਂ ਪਟਨਾ ਜਾ ਰਹੀ ਵਾਸਕੋਡਗਾਮਾ ਐਕਸਪ੍ਰੈਸ ਦੇ 13 ਕੋਚ ਚਿੱਤਰਕੂਟ ਜ਼ਿਲ੍ਹੇ ਦੇ ਮਾਣਿਕਪੁਰ ਵਿੱਚ ਲੀਹ ਤੋਂ ਲਹਿ ਗਏ।

ਚਿੱਤਰਕੂਟ ਜ਼ਿਲ੍ਹੇ ਦੇ ਐੱਸਪੀ ਪਰਤਾਪ ਗੋਪੇਂਦਰ ਯਾਦਵ ਨੇ ਬੀਬੀਸੀ ਨੂੰ ਦੱਸਿਆ ਕਿ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ 9 ਲੋਕ ਜ਼ਖ਼ਮੀ ਹੋਏ ਹਨ।

ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੀ ਗਿਣਤੀ ਵੱਧਣ ਦਾ ਖਦਸ਼ਾ ਨਹੀਂ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਅੱਜ ਸਵੇਰੇ ਕਰੀਬ 4 ਵਜੇ ਹੋਇਆ।

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗ੍ਰਾਮ ਪੰਨਾ ਦੇਖੋ।)