ਭਾਰਤ ਵਿੱਚ 15 ਮਿੰਟ ਬਾਅਦ ਇੱਕ ਬੱਚੇ ਦਾ ਜਿਨਸੀ ਸ਼ੋਸ਼ਣ

ਬੱਚਿਆਂ ਦੇ ਜਿਨਸੀ ਸ਼ੋਸ਼ਣ Image copyright AFP

ਤਾਜ਼ਾ ਸਰਕਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਹਰ 15 ਮਿੰਟ ਬਾਅਦ ਇੱਕ ਬੱਚੇ ਦਾ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ।

ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ ਦੀ ਰਿਪੋਰਟ ਮੁਤਾਬਿਕ ਬੱਚਿਆਂ ਦੇ ਵਿਰੁੱਧ ਅਪਰਾਧ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਚੰਡੀਗੜ੍ਹ 'ਚ 10 ਸਾਲ ਦੀ ਇੱਕ ਬਲਾਤਕਾਰ ਪੀੜਤ ਦੀ ਘਟਨਾ ਤੋਂ ਬਾਅਦ ਪਿਛਲੇ ਕੁਝ ਮਹੀਨਿਆਂ ਵਿਚ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਤੇ ਧਿਆਨ ਕੇਂਦਰਿਤ ਹੋ ਰਿਹਾ ਹੈ।

ਪੀੜਤ ਦੇ ਦੋ ਰਿਸ਼ਤੇਦਾਰਾਂ ਨੂੰ ਉਸ ਨਾਲ ਬਲਾਤਕਾਰ ਕਰਨ ਲਈ ਉਮਰ ਕੈਦ ਦੀ ਸਜ਼ਾ ਵੀ ਦਿੱਤੀ ਗਈ।

ਪਠਾਨਕੋਟ ਦੀ ਧੀ ਸਭ ਤੋਂ ਵੱਡੇ ਜਹਾਜ਼ ਦੀ ਪਹਿਲੀ ਪਾਇਲਟ

ਸਕੂਲ 'ਚ ਕੁੜੀਆਂ ਦੇ ਕੱਪੜੇ ਲੁਹਾਉਣ ਦਾ ਦੋਸ਼

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅਪਰਾਧਾਂ ਦੀ ਇਹ ਰਿਪੋਰਟ ਜਾਰੀ ਕੀਤੀ ਗਈ। ਇਸ ਰਿਪੋਰਟ ਅਨੁਸਾਰ 2016 ਵਿੱਚ ਬੱਚਿਆਂ ਦੇ ਖਿਲਾਫ 106,958 ਅਪਰਾਧ ਦੇ ਮਾਮਲੇ ਦਰਜ ਕੀਤੇ ਗਏ ਸਨ।

ਇਨ੍ਹਾਂ ਵਿੱਚੋਂ 36,022 ਕੇਸ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਉਣ ਵਾਲੇ ਕਾਨੂੰਨ ਪੋਕਸੋ ਅਧੀਨ ਦਰਜ ਕੀਤੇ ਗਏ ਸਨ।

Image copyright iStock

ਦਿੱਲੀ ਵਿੱਚ ਬੀਬੀਸੀ ਪੱਤਰਕਾਰ ਗੀਤਾ ਪਾਂਡੇ ਦਾ ਕਹਿਣਾ ਹੈ ਕਿ ਭਾਰਤ ਵਿੱਚ ਬੱਚਿਆਂ ਦਾ ਦੁਨੀਆ ਦੀਆਂ ਸਭ ਤੋਂ ਜ਼ਿਆਦਾ ਜਿਨਸੀ ਸ਼ੋਸ਼ਣ ਘਟਨਾਵਾਂ ਹੁੰਦੀਆਂ ਹਨ।

ਪਰ ਇਸ ਵਿਸ਼ੇ ਬਾਰੇ ਗੱਲ ਕਰਨ ਲਈ ਆਮ ਤੌਰ 'ਤੇ ਸੰਕੋਚ ਕੀਤਾ ਜਾਂਦਾ ਹੈ। ਇਸ ਲਈ ਅਸਲ ਮਾਮਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੋ ਸਕਦੀ ਹੈ।

ਭਾਰਤ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਕਰਵਾਏ ਗਏ 2007 ਦੇ ਅਧਿਐਨ ਅਨੁਸਾਰ ਸਰਵੇਖਣ ਅਧੀਨ 53% ਬੱਚਿਆਂ ਨੇ ਕਿਹਾ ਕਿ ਉਹਨਾਂ ਨਾਲ ਕਿਸੇ ਨਾ ਕਿਸੇ ਕਿਸਮ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਹੈ।

ਦਲਿਤਾਂ ਦੀਆਂ ਜੀਨਾਂ ਤੇ ਮੁੱਛਾਂ ਕਿਉਂ ਖਟਕਦੀਆਂ ਹਨ?

ਪੋਪ ਨੇ ਆਖ਼ਰ 'ਰੋਹਿੰਗਿਆ' ਨੂੰ ਨਸਲੀ ਸਮੂਹ ਮੰਨਿਆ

ਇਹਨਾਂ ਮਾਮਲਿਆਂ ਵਾਰੇ ਮੁਹਿੰਮ ਚਲਾਉਣ ਵਾਲਿਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਜ਼ਿਆਦਾਤਰ ਘਟਨਾਵਾਂ ਵਿੱਚ ਸ਼ਾਮਲ ਹੋਣ ਵਾਲੇ ਲੋਕ ਪੀੜਤਾਂ ਦੇ ਜਾਣ-ਪਛਾਣ ਵਾਲੇ ਹੀ ਹੁੰਦੇ ਹਨ ਜਿਵੇਂ ਕਿ ਮਾਪੇ, ਰਿਸ਼ਤੇਦਾਰ ਅਤੇ ਸਕੂਲ ਅਧਿਆਪਕ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)