ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਵਿਆਹ ਬੰਧਨਾ ਵਿੱਚ ਬੱਝੇ

Virat Kohli Image copyright Twitter/AnushkaSharma

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਕ੍ਰਿਕੇਟਰ ਵਿਰਾਟ ਕੋਹਲੀ ਇਟਲੀ 'ਚ ਵਿਆਹ ਦੇ ਬੰਧਨ 'ਚ ਬੱਝ ਗਏ ਹਨ।

ਇਸ ਬਾਬਤ ਨਵੇਂ ਵਿਆਹੇ ਜੋੜੇ ਨੇ ਆਪਣੇ-ਆਪਣੇ ਟਵਿੱਟਰ ਹੈਂਡਲ ਤੇ ਦੋ ਵੱਖ-ਵੱਖ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਅਨੁਸ਼ਕਾਂ ਤੇ ਵਿਰਾਟ ਨੇ ਤਸਵੀਰ ਨਾਲ ਲਿਖਿਆ ਹੈ ਕਿ, ''ਅੱਜ ਅਸੀਂ ਇੱਕ-ਦੂਜੇ ਨਾਲ ਸਦਾ ਲਈ ਪਿਆਰ ਵਿੱਚ ਬੱਝੇ ਹੋਣ ਦਾ ਵਾਅਦਾ ਕੀਤਾ ਹੈ। ਸਾਡੇ ਸਫ਼ਰ ਦਾ ਇਕ ਮਹੱਤਵਪੂਰਨ ਹਿੱਸਾ ਬਣਨ ਲਈ ਧੰਨਵਾਦ।''

ਫ਼ਿਲਮ ਆਲੋਚਕ ਤਰਨ ਆਦਰਸ਼ ਨੇ ਟਵੀਟ ਕੀਤਾ ਕਿ ਦਿੱਲੀ ਵਿੱਚ 21 ਦਸੰਬਰ ਅਤੇ 26 ਦਸੰਬਰ ਨੂੰ ਮੁੰਬਈ ਵਿੱਚ ਰਿਸੈਪਸ਼ਨ ਹੋਵੇਗੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)