ਪ੍ਰੈੱਸ ਰੀਵਿਊ: ਯੋਗੀ ਸਰਕਾਰ ਨੇ ਕੀਤੇ ਸੀਐਮ ਯੋਗੀ ਖ਼ਿਲਾਫ਼ ਕੇਸ ਵਾਪਸ ਲੈਣ ਦੇ ਆਦੇਸ਼ ਜਾਰੀ

Yogi adityanath Image copyright Getty Images

ਅੰਗ੍ਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈਸ ਵਿੱਚ ਛਪੀ ਖ਼ਬਰ ਮੁਤਾਬਕ ਯੋਗੀ ਸਰਕਾਰ ਨੇ ਮੁੱਖ ਮੰਤਰੀ ਯੋਗੀ ਅਦਿਤਯਨਾਥ ਖ਼ਿਲਾਫ਼ ਕੇਸ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਹਨ।

27 ਮਈ 1995 ਨੂੰ ਸ਼ਹਿਰ ਦੇ ਪੀਪੀਗੰਜ ਕਸਬੇ ਵਿੱਚ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਧਰਨਾ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਬੁਰਹਾਨ ਦੀ ਫੋਟੋ 'ਤੇ ਪੰਜਾਬ 'ਚ ਚਰਚਾ ਕਿਉਂ ?

ਓਬਾਮਾ ਦੇ ਸੋਸ਼ਲ ਮੀਡੀਆ ਦੀ ਵਰਤੋਂ ਬਾਰੇ ਵਿਚਾਰ

ਮੁੱਖ ਮੰਤਰੀ ਯੋਗੀ ਅਦਿਤਯਨਾਥ, ਕੇਂਦਰੀ ਰਾਜ ਖਜ਼ਾਨਾ ਮੰਤਰੀ ਸ਼ਿਵ ਪ੍ਰਤਾਪ ਸ਼ੁਕਲ ਸਹਿਤ 14 ਲੋਕਾਂ ਖ਼ਿਲਾਫ਼ 22 ਸਾਲ ਪਹਿਲਾਂ ਇਹ ਮੁਕੱਦਮਾ ਦਰਜ ਹੋਇਆ ਸੀ ਜਿਸਨੂੰ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Image copyright getty images/NARINDER NANU

ਟ੍ਰਿਬਿਊਨ ਅਖ਼ਬਾਰ ਮੁਤਾਬਕ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਮਸ਼ਹੂਰ ਆਈ ਸਰਜਨ (ਅੱਖਾਂ ਦੇ ਰੋਗਾਂ ਦੇ ਮਾਹਰ) ਡਾ. ਦਲਜੀਤ ਸਿੰਘ ਦੀ ਬੀਤੇ ਦਿਨੀਂ ਮੌਤ ਹੋ ਗਈ।

ਉਹ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਅਤੇ ਪਿਛਲੇ ਇੱਕ ਮਹੀਨੇ ਤੋਂ ਮੰਜੇ 'ਤੇ ਹੀ ਸਨ।

ਉਨ੍ਹਾਂ ਨੂੰ 1987 ਵਿੱਚ ਸਰਕਾਰ ਨੇ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ।

2014 ਦੀਆਂ ਲੋਕ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਅਰੁਣ ਜੇਟਲੀ ਖ਼ਿਲਾਫ਼ ਇਨ੍ਹਾਂ ਨੇ ਅੰਮ੍ਰਿਤਸਰ ਤੋਂ ਚੋਣ ਵੀ ਲੜੀ ਸੀ।

Image copyright getty images/PRAKASH SINGH

ਦ ਹਿੰਦੂ ਅਖ਼ਬਾਰ ਮੁਤਾਬਕ ਕੇਂਦਰੀ ਮੰਤਰੀ ਅਨੰਤ ਕੁਮਾਰ ਹੇਗੜੇ ਦੇ ਵਿਵਾਦਤ ਬਿਆਨ ਨੂੰ ਲੈ ਕੇ ਬੀਤੇ ਦਿਨੀਂ ਸੰਸਦ ਵਿੱਚ ਖ਼ੂਬ ਹੰਗਾਮਾ ਹੋਇਆ।

ਵਿਰੋਧੀ ਧਿਰ ਵੱਲੋਂ ਲਗਾਤਾਰ ਵਿਰੋਧ ਕੀਤੇ ਜਾਣ 'ਤੇ ਲੋਕ ਸਭਾ ਅਤੇ ਰਾਜ ਸਭਾ ਨੂੰ ਕੁਝ ਘੰਟਿਆਂ ਲਈ ਮੁਲਤਵੀ ਕਰ ਦਿੱਤਾ ਗਿਆ।

ਵਿਰੋਧੀ ਧਿਰ ਵੱਲੋਂ ਲਗਾਤਾਰ ਹੇਗੜੇ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।

ਐਤਵਾਤ ਨੂੰ ਕਰਨਾਟਕਾ ਵਿੱਚ ਹੇਗੜੇ ਨੇ ਕਿਹਾ ਸੀ ਕਿ ਸੈਕੁਲਰ ਅਤੇ ਬੁੱਧੀਜੀਵੀ ਨਹੀਂ ਜਾਣਦੇ ਕਿ ਉਨ੍ਹਾਂ ਦੇ ਮਾਤਾ-ਪਿਤਾ ਕੌਣ ਹਨ।

ਹਿੰਦੁਸਤਾਨ ਟਾਈਮਜ਼ ਅਖ਼ਬਾਰ ਮੁਤਾਬਕ ਅੰਮ੍ਰਿਤਸਰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਡਾ 'ਤੇ ਇੱਕ ਸਕੂਲ ਦੀ ਪ੍ਰਿੰਸੀਪਲ ਨੇ ਜਿਨਸੀ ਸੋਸ਼ਨ ਦੇ ਇਲਜ਼ਾਮ ਲਾਏ ਹਨ।

ਇਹ ਉਹੀ ਔਰਤ ਹੈ ਜਿਸਨੂੰ ਕੁਝ ਦਿਨ ਪਹਿਲਾਂ ਇੱਕ ਵੀਡੀਓ ਵਿੱਚ ਚਰਨਜੀਤ ਸਿੰਘ ਚੱਡਾ ਨਾਲ ਏਤਰਾਜ਼ਯੋਗ ਹਾਲਤ ਵਿੱਚ ਦੇਖਿਆ ਗਿਆ ਸੀ।

ਚੱਡਾ ਦੀ ਥਾਂ ਹੁਣ ਧਨਰਾਜ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦਾ ਜ਼ਿਮਾ ਦਿੱਤਾ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)