ਵਰਨਿਕਾ ਕੁੰਡੂ ਮਾਮਲਾ: ਵਿਕਾਸ ਬਰਾਲਾ ਨੂੰ ਜ਼ਮਾਨਤ

ਵਰਨਿਕਾ ਕੁੰਡੂ ਛੇੜਛਾੜ ਮਾਮਲੇ ਵਿੱਚ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਮੁੰਡੇ ਵਿਕਾਸ ਬਰਾਲਾ ਨੂੰ ਜ਼ਮਾਨਤ ਮਿਲ ਗਈ ਹੈ।

ਵਿਕਾਸ ਬਰਾਲਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਹੈ।

ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮਾਂ ਤਹਿਤ ਵਿਕਾਸ ਬਰਾਲਾ ਨੂੰ 9 ਅਗਸਤ, 2017 ਨੂੰ ਗ੍ਰਿਫ਼ਤਾਰ ਕੀਤਾ ਸੀ।

ਟ੍ਰਾਇਲ ਕੋਰਟ ਵੱਲੋਂ ਵਿਕਾਸ ਬਰਾਲਾ ਦੀ ਅਰਜ਼ੀ ਨੂੰ ਚਾਰ ਵਾਰ ਖਾਰਿਜ਼ ਕੀਤਾ ਗਿਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)