ਪ੍ਰੈੱਸ ਰਿਵਿਊ: 'ਆਪ' ਵੱਲੋਂ ਹਾਈ ਕੋਰਟ ਜਾਣ ਦੀ ਤਿਆਰੀ

ਆਪ Image copyright NARINDER NANU/AFP/Getty Images

ਅੰਗਰੇਜ਼ੀ ਅਖ਼ਬਾਰ ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ 20 ਵਿਧਾਇਕਾਂ ਨੂੰ ਲਾਭ ਦੇ ਅਹੁਦੇ 'ਤੇ ਬਿਰਾਜਮਾਨ ਹੋਣ ਲਈ ਅਯੋਗ ਕਰਾਰ ਦਿੱਤਾ ਹੈ।

ਆਮ ਆਦਮੀ ਪਾਰਟੀ ਨੇ ਇਸ ਨੂੰ ਗੈਰ-ਸੰਵਿਧਾਨਕ ਦੱਸਦੇ ਹੋਏ, ਇਸ ਨੂੰ "ਜਮਹੂਰੀਅਤ ਲਈ ਖ਼ਤਰਾ" ਕਿਹਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, "ਅਸੀਂ ਚੋਣ ਕਮਿਸ਼ਨ ਦੇ ਇਸ ਅੱਤ ਦਰਜੇ ਦੇ ਅਵੈਧ ਅਤੇ ਪੱਖਪਾਤੀ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਜਾਵਾਂਗੇ। ਸੰਵਿਧਾਨ ਅਤੇ ਕਾਨੂੰਨ ਹੀ ਸਭ ਤੋਂ ਉੱਚਾ ਹੈ।"

ਆਮ ਆਦਮੀ ਪਾਰਟੀ ਨੇ ਇਸ 'ਤੇ ਕਿਹਾ ਹੈ ਕਿ ਉਨ੍ਹਾਂ ਦੇ ਮੁੱਖ ਪਾਰਲੀਮਾਨੀ ਸਕੱਤਰਾਂ ਨੇ ਕਦੇ ਵੀ ਇਸ ਅਹੁਦੇ ਲਈ ਤਨਖ਼ਾਹ ਨਹੀਂ ਲਈ।

ਪੰਜਾਬੀ ਟ੍ਰਿਬਿਊਨ ਨੇ ਬਠਿੰਡਾ ਥਰਮਲ ਪਲਾਂਟ ਦੀ ਖ਼ਬਰ ਨੂੰ ਪ੍ਰਮੁੱਖਤਾ ਦਿੱਤੀ ਹੈ।

ਅਕ਼ਬਾਰ ਨੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਫ਼ੈਸਲਾ ਵਾਪਸ ਲੈਣ ਦੀ ਸੰਭਾਵਨਾ ਨੂੰ ਰੱਦ ਕੀਤਾ ਹੈ।

ਕੈਪਟਨ ਨੇ ਕਿਹਾ ਕਿ ਇਸ ਨੂੰ ਚਲਾਇਆ ਜਾਣਾ ਸੰਭਵ ਨਹੀਂ ਹੈ ਕਿਉਂਕਿ ਇਸ ਦੇ ਮੁਕਾਬਲੇ ਹੋਰ ਸਾਧਨਾਂ ਤੋਂ ਬਿਜਲੀ ਉਤਪਾਦਨ ਸਸਤਾ ਪੈ ਰਿਹਾ ਹੈ।

Image copyright AFP/Getty Images
ਫੋਟੋ ਕੈਪਸ਼ਨ ਸੰਕੇਤਕ ਤਸਵੀਰ

ਐਤਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਹਾਲਤਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਟਾਈਮਜ਼ ਆਫ਼ ਇੰਡੀਆ ਨੇ ਪ੍ਰਵਾਸੀ ਪੰਛੀਆਂ ਦੀ ਖ਼ਬਰ ਮੁੱਖ ਤੌਰ 'ਤੇ ਛਾਪਿਆ ਹੈ।

ਏਸ਼ੀਅਨ ਵਾਟਰਬਰਡ ਮਰਦਮਸ਼ੁਮਾਰੀ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਕਪੂਰਥਲਾ ਦੇ ਕਾਂਝਲੀ ਪੱਤਨ 'ਚ ਪ੍ਰਵਾਸੀ ਪੰਛੀਆਂ ਦੀ ਗਿਣਤੀ ਬਹੁਤ ਜ਼ਿਆਦਾ ਘੱਟ ਗਈ ਹੈ।

ਇਸ ਸਾਲ ਲੰਮੀ ਦੂਰੀ ਸਿਰਫ਼ ਦੇ ਤਿੰਨ ਪ੍ਰਵਾਸੀ ਪੰਛੀ ਦੇਖੇ ਗਏ, ਜਦਕਿ ਪਿਛਲੇ ਸਾਲ ਇਹ ਗਿਣਤੀ ਪੰਜ ਦੀ ਸੀ।

Image copyright AFP/Getty Images
ਫੋਟੋ ਕੈਪਸ਼ਨ ਸੰਕੇਤਕ ਤਸਵੀਰ

ਏਸ਼ੀਅਨ ਵਾਟਰਬਰਡ ਮਰਦਮਸ਼ੁਮਾਰੀ ਦੇ ਟੀ.ਕੇ. ਰੌਏ ਮੁਤਾਬਕ ਸੰਸਾਰਕ ਤੋਰ 'ਤੇ ਮੌਸਮ ਵਿੱਚ ਤਬਦੀਲੀਆਂ ਵੀ ਇਸ ਦਾ ਇੱਕ ਕਾਰਨ ਹੈ ਜਿਸ ਪੱਤਨ ਦਾ ਘੇਰਾ ਘੱਟ ਜਾਂਦਾ ਹੈ।

ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਕੇਂਦਰੀ ਕਮੇਟੀ ਨੇ ਕਾਂਗਰਸ ਨਾਲ ਸਿਆਸੀ ਸਾਂਝਦਾਰੀ ਦੇ ਖ਼ਿਲਾਫ਼ ਵੋਟਾਂ ਪਾਈਆਂ ਹਨ।

ਇਸ ਦਾ ਮਤਲਬ ਇਹ ਹੈ ਕਿ ਪਾਰਟੀ ਆਮ ਚੋਣਾ ਤੋ ਪਹਿਲਾਂ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)