ਟਰੂਡੋ ਨੇ ਕਿਹਾ, ਕੈਨੇਡਾ ਕਿਸੇ ਵੱਖਵਾਦੀ ਲਹਿਰ ਦਾ ਹਮਾਇਤੀ ਨਹੀਂ: ਕੈਪਟਨ

ਜਸਟਿਨ ਟਰੂਡੋ ਨੇ ਕੈਪਟਨ ਅਮਰਿੰਦਰ ਨਾਲ ਤਕਰੀਬਨ 40 ਮਿੰਟ ਤੱਕ ਮੁਲਾਕਾਤ ਕੀਤੀ Image copyright RAVINDER SINGH ROBIN
ਫੋਟੋ ਕੈਪਸ਼ਨ ਜਸਟਿਨ ਟਰੂਡੋ ਨੇ ਕੈਪਟਨ ਅਮਰਿੰਦਰ ਨਾਲ ਤਕਰੀਬਨ 40 ਮਿੰਟ ਤੱਕ ਮੁਲਾਕਾਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਕੈਨੇਡਾ ਵੱਲੋਂ ਭਾਰਤ ਵਿੱਚ ਕਿਸੇ ਵੀ ਵੱਖਵਾਦੀ ਮੁਹਿੰਮ ਦੀ ਹਮਾਇਤ ਨਹੀਂ ਕੀਤੀ ਜਾਵੇਗੀ।

ਇਹ ਭਰੋਸਾ ਅੰਮ੍ਰਿਤਸਰ ਵਿਖੇ ਜਸਟਿਨ ਟਰੂਡੋ ਅਤੇ ਕੈਪਟਨ ਅਮਰਿੰਦਰ ਦੀ ਮੁਲਾਕਾਤ ਦੌਰਾਨ ਦਿਵਾਇਆ ਗਿਆ।

ਕੈਨੇਡਾ ਦੇ ਪ੍ਰਧਾਨ ਮੰਤਰੀ 7 ਦਿਨਾਂ ਦੀ ਭਾਰਤ ਫੇਰੀ 'ਤੇ ਹਨ। ਅੰਮ੍ਰਿਤਸਰ ਫੇਰੀ ਦੌਰਾਨ ਜਸਟਿਨ ਟਰੂਡੋ ਹਰਮੰਦਿਰ ਸਾਹਿਬ ਵੀ ਮੱਥਾ ਟੇਕਣ ਪਹੁੰਚੇ।

ਆਪਣੇ ਫੋਨ ਦੀ ਹੋਮ ਸਕਰੀਨ ’ਤੇ ਇੰਝ ਵੇਖੋ ਬੀਬੀਸੀ ਪੰਜਾਬੀ

ਕੀ ਭਾਰਤ ਸਰਕਾਰ ਟਰੂਡੋ ਦੀ ਅਣਦੇਖੀ ਕਰ ਰਹੀ ਹੈ?

ਟਰੂਡੋ ਦਰਬਾਰ ਸਾਹਿਬ ਹੋਏ ਨਤਮਸਤਕ

ਟਰੂਡੋ ਦੇ ਸਵਾਗਤ ਲਈ ਪੰਜਾਬੀਆਂ ਨੇ ਸਾਂਭਿਆ ਮੋਰਚਾ

ਕੈਪਟਨ ਅਮਰਿੰਦਰ ਸਿੰਘ ਹੈਂਡਲ ਨੇ ਟਵਿਟਰ 'ਤੇ ਜਾਰੀ ਬਿਆਨ ਵਿੱਚ ਕਿਹਾ, "ਮੈਨੂੰ ਖੁਸ਼ੀ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤ ਵਿੱਚ ਕਿਸੇ ਵੀ ਵੱਖਵਾਦੀ ਮੁਹਿੰਮ ਦੀ ਹਮਾਇਤ ਨਹੀਂ ਕੀਤੀ ਜਾਵੇਗੀ।''

ਉਨ੍ਹਾਂ ਅੱਗੇ ਕਿਹਾ, "ਜਸਟਿਨ ਟਰੂਡੋ ਦੇ ਇਸ ਬਿਆਨ ਤੋਂ ਬਾਅਦ ਭਾਰਤ ਵਿੱਚ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਸਾਨੂੰ ਉਮੀਦ ਹੈ ਕਿ ਕੈਨੇਡਾ ਸਰਕਾਰ ਵੱਲੋਂ ਵੱਖਵਾਦੀ ਜਥੇਬੰਦੀਆਂ 'ਤੇ ਨੱਥ ਪਾਉਣ ਲਈ ਉਹ ਸਹਿਯੋਗ ਕਰਨਗੇ।''

ਕੈਪਟਨ ਅਮਰਿੰਦਰ ਸਿੰਘ ਨੇ ਜਸਟਿਨ ਟਰੂਡੋ ਨਾਲ ਤਕਰੀਬਨ 40 ਮਿੰਟ ਤੱਕ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵੀ ਮੌਜੂਦ ਸਨ।

Image copyright PUNJAB GOVERNMENT/BBC

ਯਾਦ ਕਰਵਾਇਆ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੂੰ ਉਨ੍ਹਾਂ ਦੀ ਪਿਛਲੀ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਹਰਜੀਤ ਸੱਜਣ 'ਤੇ ਖਾਲਿਸਤਾਨ ਦੇ ਹਮਾਇਤੀ ਹੋਣ ਦਾ ਇਲਜ਼ਾਮ ਲਾਇਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ