'ਆਪ' ਦੇ 20 ਵਿਧਾਇਕ ਬਹਾਲ

ਅਰਵਿੰਦ ਕੇਜਰੀਵਾਲ Image copyright Getty Images

ਦਿੱਲੀ ਹਾਈ ਕੋਰਟ ਨੇ ਚੋਣ ਕਮਿਸ਼ਨ ਵੱਲੋਂ ਖਾਰਿਜ ਕੀਤੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਨੂੰ ਬਹਾਲ ਕਰ ਦਿੱਤਾ ਹੈ।

ਅਦਾਲਤ ਨੇ ਚੋਣ ਕਮਿਸ਼ਨ ਦੀ ਸਿਫਾਰਿਸ਼ ਨੂੰ ਗੈਰ - ਸੰਵਿਧਾਨਿਕ ਕਰਾਰ ਦਿੱਤਾ ਹੈ।

ਇਸਦੇ ਨਾਲ ਹੀ ਰਾਸ਼ਟਰਪਤੀ ਵੱਲੋਂ 20 ਵਿਧਾਇਕਾਂ ਦੀ ਮੈਂਬਰਸ਼ਿਪ ਨੂੰ ਰੱਦ ਕਰਨ ਵਾਲੇ ਨੋਟੀਫਿਕੇਸ਼ਨ ਨੂੰ ਦਿੱਤੀ ਮਨਜ਼ੂਰੀ ਵੀ ਖਾਰਿਜ਼ ਹੋ ਗਈ ਹੈ।

ਕੀ ਹੈ ਕੇਜਰੀਵਾਲ ਦੀ ਮਾਫ਼ੀ ਮੰਗਣ ਪਿੱਛੇ ਮਜਬੂਰੀ?

ਦਿੱਲੀ 'ਚ ਅੰਨਾ ਹਜ਼ਾਰੇ ਦਾ ਮੋਰਚਾ ਸ਼ੁਰੂ

ਜ਼ਿਕਰਯੋਗ ਹੈ ਕਿ ਲਾਭ ਦੇ ਅਹੁਦੇ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਨੂੰ ਰੱਦ ਕਰਨ ਦੀ ਸਿਫਾਰਿਸ਼ ਰਾਸ਼ਟਰਪਤੀ ਨੂੰ ਕੀਤੀ ਸੀ।

ਇਸ ਫੈਸਲੇ ਦੇ ਆਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ, "ਲੋਕਾਂ ਵੱਲੋਂ ਚੁਣ ਗਏ ਨੁਮਾਇੰਦਿਆਂ ਨੂੰ ਗਲਤ ਤਰੀਕੇ ਨਾਲ ਬਰਖਾਸਤ ਕੀਤਾ ਗਿਆ ਸੀ। ਦਿੱਲੀ ਦੇ ਲੋਕਾਂ ਨੂੰ ਵਧਾਈ।''

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)