ਕਾਲੇ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਦੀ ਜ਼ਮਾਨਤ ਟਲੀ, ਇੱਕ ਰਾਤ ਜੇਲ੍ਹ 'ਚ ਹੋਰ

ਸਲਮਾਨ ਖ਼ਾਨ

ਤਸਵੀਰ ਸਰੋਤ, Getty Images

ਜੋਧਪੁਰ ਸੈਸ਼ਨ ਕੋਰਟ ਨੇ ਕਾਲੇ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜ਼ਮਾਨਤ ਦੇਣ ਦਾ ਫ਼ੈਸਲਾ ਕੱਲ ਤੱਕ ਰਾਖਵਾਂ ਰੱਖ ਲਿਆ ਹੈ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਸਲਮਾਨ ਦੇ ਵਕੀਲ ਨੇ ਦੱਸਿਆ ਹੈ ਕਿ ਅਦਾਲਤ ਨੇ ਹੇਠਲੀ ਅਦਾਲਤ ਤੋਂ ਕੇਸ ਦਾ ਸਾਰਾ ਰਿਕਾਰਡ ਮੰਗਿਆ ਹੈ।

ਸਲਮਾਨ ਨੂੰ 1998 ਦੇ ਕਾਲੇ ਹਿਰਨ ਸ਼ਿਕਾਰ ਮਾਮਲੇ ਵਿੱਚ 20 ਸਾਲ ਬਾਅਦ ਦੋਸ਼ੀ ਠਹਿਰਾਇਆ ਗਿਆ ਸੀ।

ਉਨ੍ਹਾਂ ਨੂੰ 5 ਸਾਲ ਦੀ ਸਜ਼ਾ ਤੇ 10,000 ਰੁਪਏ ਜੁਰਮਾਨਾ ਲਗਾਇਆ ਗਿਆ ਸੀ।

ਇਸ ਮਾਮਲੇ ਵਿੱਚ ਅਦਾਕਾਰ ਸੈਫ਼ ਅਲੀ ਖ਼ਾਨ, ਅਦਾਕਾਰਾ ਤੱਬੀ, ਨੀਲਮ ਅਤੇ ਸੋਨਾਲੀ ਬੇਂਦਰੇ ਨੂੰ ਬਰੀ ਕਰ ਦਿੱਤਾ ਗਿਆ ਹੈ।

ਸਲਮਾਨ ਖ਼ਾਨ ਨਾਲ ਸੰਬੰਧਿਤ ਹੋਰ ਖ਼ਬਰਾਂ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)