Video: ਸੀਬੀਆਈ ਵਿਵਾਦ: ਕੀ ਹੈ ਪੂਰਾ ਮਾਮਲਾ?

ਤਸਵੀਰ ਸਰੋਤ, CBI
ਸੀਬੀਆਈ ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ (ਖੱਬੇ) ਅਤੇ ਸੀਬੀਆਈ ਡਾਇਰੈਕਟਰ ਆਲੋਕ ਵਰਮਾ (ਸੱਜੇ)
ਸੁਪਰੀਮ ਕੋਰਟ ਨੇ ਸੀਬੀਆਈ ਮੁਖੀ ਆਲੋਕ ਵਰਮਾ ਵੱਲੋਂ ਸਰਕਾਰ ਦੁਆਰਾ ਉਨ੍ਹਾਂ ਨੂੰ ਛੁੱਟੀ 'ਤੇ ਭੇਜੇ ਜਾਣ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ਉੱਤੇ ਅੰਤਰਿਮ ਫੈਸਲਾ ਕਰਦਿਆਂ ਛੁੱਟੀ ਉੱਪਰ ਰੋਕ ਲਗਾਉਣ ਤੋਂ ਫਿਲਹਾਲ ਮਨ੍ਹਾ ਕਰ ਦਿੱਤਾ ਹੈ।
ਕੋਰਟ ਨੇ ਵਰਮਾ ਅਤੇ ਸੀਬੀਆਈ 'ਚ ਦੂਜੇ ਨੰਬਰ ਦੇ ਅਧਿਕਾਰੀ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਵੱਲੋਂ ਇੱਕ-ਦੂਜੇ ਉੱਪਰ ਲਗਾਏ ਰਿਸ਼ਵਤ ਦੇ ਇਲਜ਼ਾਮਾਂ ਦੀ ਜਾਂਚ ਵੀ ਦੋ ਹਫਤੇ 'ਚ ਪੂਰੀ ਕਰਨ ਦੇ ਆਦੇਸ਼ ਦਿੱਤੇ ਹਨ।
ਵੀਡੀਓ ਵਿੱਚ ਪੂਰਾ ਮਾਮਲਾ:
ਮਾਮਲੇ ਦੀ ਅਗਲੀ ਸੁਣਵਾਈ 12 ਨਵੰਬਰ ਨੂੰ ਹੋਵੇਗੀ। ਸੀਵੀਸੀ ਵੱਲੋਂ ਕੀਤੀ ਜਾ ਰਹੀ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ, ਜਸਟਿਸ ਏਕੇ ਪਟਨਾਇਕ ਦੀ ਨਿਗਰਾਨੀ 'ਚ ਹੋਵੇਗੀ।
ਫੈਸਲੇ ਮੁਤਾਬਕ ਵਰਮਾ ਦੀ ਥਾਂ ਲਗਾਏ ਗਏ ਸੀਬੀਆਈ ਦੇ ਅੰਤਰਿਮ ਮੁਖੀ ਨਾਗੇਸ਼ਵਰ ਰਾਓ ਫਿਲਹਾਲ ਅਹੁਦੇ 'ਤੇ ਬਣੇ ਰਹਿਣਗੇ ਪਰ ਸਿਰਫ ਰੂਟੀਨ ਕੰਮ ਹੀ ਕਰਨਗੇ, ਕੋਈ ਨੀਤੀਗਤ ਫੈਸਲਾ ਨਹੀਂ ਕਰਨਗੇ।
ਇਹ ਵੀ ਪੜ੍ਹੋ: