ਬਹਿਬਲ ਕਲਾਂ ਗੋਲੀਕਾਂਡ: ਸਾਬਕਾ SSP ਚਰਨਜੀਤ ਸ਼ਰਮਾ ਗ੍ਰਿਫ਼ਤਾਰ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਬਹਿਬਲ ਕਲਾਂ ਗੋਲੀਕਾਂਡ ਦੀ ਪੂਰੀ ਕਹਾਣੀ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਐੱਸਆਈਟੀ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਕੁੰਵਰ ਵਿਜੈ ਪ੍ਰਤਾਪ ਸਿੰਘ ਮੁਤਾਬਕ, ''ਗੁਪਤ ਸੂਚਨਾ ਦੇ ਆਧਾਰ 'ਤੇ ਹੁਸ਼ਿਆਰਪੁਰ ਤੋਂ ਤੜਕੇ ਚਰਨਜੀਤ ਸ਼ਰਮਾ ਨੂੰ ਕਾਬੂ ਕੀਤਾ ਗਿਆ।''

ਐੱਸਆਈਟੀ ਨੂੰ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਜਲਦੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।

14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿੱਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ