ਕਸ਼ਮੀਰ ਦੇ ਪੁਲਵਾਮਾ ਵਿੱਚ ਇੱਕ ਨਿੱਜੀ ਸਕੂਲ ਵਿੱਚ ਧਮਾਕਾ

ਕਸ਼ਮੀਰ ਪੁਲਵਾਮਾ Image copyright Getty Images
ਫੋਟੋ ਕੈਪਸ਼ਨ ਸੰਕੇਤਕ ਤਸਵੀਰ

ਭਾਰਤ ਸ਼ਾਸਿਤ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਇੱਕ ਨਿੱਜੀ ਸਕੂਲ ਵਿੱਚ ਜ਼ੋਰਦਾਰ ਧਮਾਕਾ ਹੋਇਆ ਹੈ। ਅਧਿਕਾਰੀਆਂ ਨੇ ਬੀਬੀਸੀ ਨੂੰ ਦੱਸਿਆ ਕਿ ਇਸ ਧਮਾਕੇ ਵਿੱਚ 25 ਵਿਦਿਆਰਥੀ ਜ਼ਖਮੀ ਹੋਏ ਹਨ। ਸਕੂਲ ਵਿੱਚ ਛੁੱਟੀਆਂ ਦੇ ਦਿਨਾਂ ਵਿੱਚ ਵਿਦਿਆਰਥੀਆਂ ਨੂੰ ਪ੍ਰਾਈਵੇਟ ਟਿਊਸ਼ਨ ਦਿੱਤੀ ਜਾਂਦੀ ਹੈ।

ਹਾਲੇ ਤੱਕ ਕਿਸੇ ਵੀ ਅੱਤਵਾਦੀ ਜਥੇਬੰਦੀ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੌਰਾਨ 12 ਲੋਕ ਜ਼ਖਮੀ ਹੋਏ ਹਨ ਜਦੋਂਕਿ ਪੁਲਵਾਮਾ ਵਿੱਚ ਦੋ ਵੱਖ-ਵੱਖ ਸਿਹਤ ਕੇਂਦਰਾਂ ਦੇ ਸੂਤਰਾਂ ਦਾ ਕਹਿਣਾ ਹੈ ਕਿ 28 ਵਿਦਿਆਰਥੀ ਜ਼ਖਮੀ ਹੋਏ ਹਨ ਜਦੋਂਕਿ ਚਾਰ ਲੋਕਾਂ ਨੂੰ ਸ੍ਰੀਨਗਰ ਵਿੱਚ ਇਲਾਜ ਲਈ ਸ਼ਿਫ਼ਟ ਕਰ ਦਿੱਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਾਕੇ ਦੇ ਕਾਰਨ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਪੁਲਵਾਮਾ ਦੇ ਕਾਕਾਪੋਰਾ ਵਿੱਚ ਹੋਇਆ ਹੈ ਜਿੱਥੇ ਅੱਤਵਾਦ-ਵਿਰੋਧੀ ਓਪਰੇਸ਼ਨਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਾਣਕਾਰੀ ਮਿਲਣ ਤੱਕ ਨੇੜਲੇ ਪਿੰਡਾਂ ਵਿੱਚ ਸਰਚ ਅਪਰੇਸ਼ਨ ਜਾਰੀ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ