ਪਰਿਵਾਰ ਦੇ 14 ਜੀਆਂ ਦੇ ਕਤਲ ਦੀ ਚਸ਼ਮਦੀਦ ਨੂੰ ਮਿਲਿਆ 17 ਸਾਲ ਬਾਅਦ ਨਿਆ

ਤਸਵੀਰ ਸਰੋਤ, chirantana bhatt
ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਸਾਲ 2002 ਵਿੱਚ ਗੁਜਰਾਤ ਦੰਗਿਆਂ ਦੌਰਾਨ ਗੈਂਗ ਰੇਪ ਪੀੜਤ ਬਿਲਕਿਸ ਬਾਨੋ ਨੂੰ 50 ਲੱਖ ਦਾ ਮੁਆਵਜ਼ਾ, ਨੌਕਰੀ ਅਤੇ ਘਰ ਦੇਣ ਦਾ ਆਦੇਸ਼ ਦਿੱਤਾ ਹੈ।
ਪੀਟੀਆਈ ਮੁਤਾਬਕ, ਚੀਫ ਜਸਟਿਸ ਰੰਜਨ ਗਗੋਈ ਦੀ ਅਗਵਾਈ ਵਾਲੀ ਬੈਂਚ ਨੂੰ ਇਹ ਵੀ ਸੂਚਿਤ ਕੀਤਾ ਗਿਆ ਕਿ ਗੁਜਰਾਤ ਸਰਕਾਰ ਨੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਇਸ ਬੈਂਚ ਵਿੱਚ ਜਸਟਿਸ ਦੀਪਕ ਗੁਪਤਾ ਅਤੇ ਸੰਜੀਵ ਖੰਨਾ ਵੀ ਸ਼ਾਮਿਲ ਸਨ।
ਕੀ ਸੀ ਮਾਮਲਾ
ਬਿਲਕਿਸ ਨੇ ਆਪਣੀਆਂ ਅੱਖਾਂ ਸਾਹਮਣੇ ਪਰਿਵਾਰ ਦੇ 14 ਜੀਆਂ ਦਾ ਕਤਲ ਹੁੰਦਿਆਂ ਹੋਇਆ ਦੇਖਿਆ, ਜਿਸ ਵਿੱਚ ਉਨ੍ਹਾਂ ਦੀ ਆਪਣੀ ਧੀ ਵੀ ਸ਼ਾਮਿਲ ਸੀ।
ਗੈਂਗ ਰੇਪ ਦਾ ਸ਼ਿਕਾਰ ਬਣ ਕੇ ਅਧਮਰੀ ਹਾਲਤ 'ਚ ਕਈ ਘੰਟਿਆਂ ਤੱਕ ਪਏ ਰਹਿਣ ਤੋਂ ਬਾਅਦ ਫਿਰ ਹੋਸ਼ ਆਉਣ 'ਤੇ ਬੜੀ ਮੁਸ਼ਕਿਲ ਨਾਲ ਕੋਲ ਦੀ ਪਹਾੜੀ 'ਕੇ ਲੁਕ ਕੇ ਉਨ੍ਹਾਂ ਨੇ ਆਪਣੀ ਜਾਨ ਬਚਾਈ।
ਜਦੋਂ ਇਹ ਸਭ ਕੁਝ ਹੋਇਆ ਤਾਂ ਉਸ ਵੇਲੇ ਬਿਲਕਿਸ ਬਾਨੋ ਦੀ ਉਮਰ ਕਰੀਬ 20 ਸਾਲ ਦੀ ਹੀ ਹੋਵੇਗੀ।
ਇਹ ਵੀ ਪੜ੍ਹੋ-
ਜਦੋਂ ਇਹ ਹਾਦਸਾ ਹੋਇਆ ਤਾਂ ਬਿਲਕਿਸ ਬਾਨੋ ਆਪਣੇ ਪਿਤਾ ਦੇ ਪਿੰਡੋਂ ਪਰਿਵਾਰ ਦੇ ਲੋਕਾਂ ਨਾਲ ਦੂਜੇ ਪਿੰਡ ਜਾ ਰਹੀ ਸੀ।
ਆਪਣੇ ਪਿੰਡ ਦੀ ਗੱਲ ਕਰਦਿਆਂ ਬਿਲਕਿਸ ਨੇ ਦੱਸਿਆ, "ਪੂਰਾ ਪਰਿਵਾਰ ਖ਼ਤਮ ਹੋ ਗਿਆ ਸਾਡਾ। ਮਾਰ ਦਿੱਤਾ ਸਾਰਿਆਂ ਨੂੰ।"
ਸਾਲ 2002 ਵਿੱਚ ਜਦੋਂ ਬਿਲਕਿਸ ਨਾਲ ਬਲਾਤਕਾਰ ਹੋਇਆ ਤਾਂ ਉਹ ਉਸ ਵੇਲੇ ਗਰਭਵਤੀ ਸੀ। ਉਨ੍ਹਾਂ ਦੀ ਤਿੰਨ ਸਾਲ ਦੀ ਧੀ ਸਾਲੇਹਾ ਦਾ ਵੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਹ ਵੀਡੀਓ ਵੀ ਤੁਹਾਨੂੰ ਪਸੰਦ ਆਉਣਗੇ