ਨਸ਼ੇ ਖ਼ਿਲਾਫ਼ ਪੁਲਿਸ ਦਾ ‘ਗੁਪਤ ਮਿਸ਼ਨ’ ਪਰ ਜਾਣਕਾਰੀ ਹੋਈ ਲੀਕ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਨਸ਼ੇ ਖ਼ਿਲਾਫ਼ ਪੁਲਿਸ ਦਾ ‘ਗੁਪਤ ਮਿਸ਼ਨ’ ਪਰ ਜਾਣਕਾਰੀ ਹੋਈ ਲੀਕ

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਵੱਲੋਂ ਹਾਲ ਹੀ ਵਿੱਚ ਜ਼ਿਲ੍ਹਾ ਪੱਧਰ ਦੇ ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਸ ਛਾਪੇਮਾਰੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।

ਜਿਸ ਦੇ ਤਹਿਤ ਜਾਣਕਾਰੀ ਦੇ ਆਧਾਰ ’ਤੇ ਥਾਂ ਨਿਸ਼ਚਿਤ ਕਰਕੇ ਗੁਪਤ ਛਾਪੇਮਾਰੀ ਕੀਤੀ ਜਾਂਦੀ ਹੈ।

ਪਰ ਮੋਗਾ ਦੇ ਪਿੰਡ ਲੰਢੇਕੇ ਵਿੱਚ ਪੁਲਿਸ ਦੀ ਛਾਪੇਮਾਰੀ ਦੌਰਾਨ ਪੁਲਿਸ ਦੇ ਹੱਥ ਨਸ਼ੇ ਦੀ ਨਾ ਤਾਂ ਕੋਈ ਖੇਪ ਲੱਗੀ ਤੇ ਨਾ ਹੀ ਕੋਈ ਤਸਕਰ ਕਾਬੂ ਆਇਆ।

ਇਸ ਦਾ ਮੁੱਖ ਕਾਰਨ ਇਹ ਸਮਝਿਆ ਜਾ ਰਿਹਾ ਹੈ ਕੇ ਪੁਲਿਸ ਦੀ ਗੁਪਤ ਛਾਪੇਮਾਰੀ ਮੁਹਿੰਮ ਦੀ ਜਾਣਕਾਰੀ ਪੁਲਿਸ ਦੇ ਆਪਰੇਸ਼ਨ ਤੋਂ ਕੁਝ ਘੰਟੇ ਪਹਿਲਾਂ ਹੀ ਲੀਕ ਹੋ ਗਈ।

ਮੋਗਾ ਤੋਂ ਬੀਬੀਸੀ ਪੰਜਾਬੀ ਲਈ ਸੁਰਿੰਦਰ ਮਾਨ ਦੀ ਰਿਪੋਰਟ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)