ਮੋਹਾਲੀ, ਬਰਨਾਲਾ ਸਣੇ ਕਈ ਥਾਵਾਂ ’ਤੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਖ਼ਿਲਾਫ਼ ਪ੍ਰਦਰਸ਼ਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਸ਼ਮੀਰ ਚੋਂ ਧਾਰਾ 370 ਹਟਾਉਣ ਦੇ ਖਿਲਾਫ਼ ਪੰਜਾਬ ਵਿੱਚ ਮੁੜ ਪ੍ਰਦਰਸ਼ਨ

ਜੰਮੂ-ਕਸ਼ਮੀਰ 'ਚ ਭਾਰਤ ਸਰਕਾਰ ਵੱਲੋਂ ਧਾਰਾ 370 ਹਟਾਉਣ ਦਾ ਪੰਜਾਬ ਦੀਆਂ ਕਈ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਮੋਹਾਲੀ ਵਿੱਚਤ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਤੇ ਕੁਝ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਵੀ ਲਿਆ ਅਤੇ ਬਾਅਦ ਵਿੱਚ ਛੱਡ ਦਿੱਤਾ ਗਿਆ।

ਮੋਹਾਲੀ ਦੇ ਦੁਸਹਿਰਾ ਗਰਾਊਂਡ 'ਚ ਕਿਸਾਨ, ਮਜ਼ਦੂਰ ਤੇ ਵਿਦਿਆਰਥੀ ਜਥੇਬੰਦੀਆਂ ਨੇ ਮੁਜ਼ਾਹਰਾ ਕਰਨਾ ਸੀ। ਪਰ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਪ੍ਰਸ਼ਾਸਨ ਨੇ ਇਕੱਠ 'ਤੇ ਪਾਬੰਦੀ ਲਗਾਈ ਸੀ।ਬਠਿੰਡਾ-ਚੰਡੀਗੜ੍ਹ ਹਾਈਵੇ 'ਤੇ ਪਿੰਡ ਬਡਬਰ ਕੋਲ ਜਥੇਬੰਦੀਆਂ ਵੱਲੋਂ ਰੋਡ ਜਾਮ ਕਰਕੇ ਮੁਜ਼ਾਹਰਾ ਕੀਤਾ ਗਿਆ।

(ਰਿਪੋਰਟ: ਮੋਹਾਲੀ ਤੋਂ ਨਵਦੀਪ ਕੌਰ ਤੇ ਮੰਗਲਜੀਤ, ਬਰਨਾਲਾ ਤੋਂ ਸੁਖਚਰਨਪ੍ਰੀਤ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)