ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਦੇ ਵਿਰੋਧ 'ਚ ਦਿੱਲੀ ਤੋਂ ਅਮਰੀਕਾ ਤੱਕ ਮੁਜ਼ਾਹਰੇ ਦਾ ਐਲਾਨ

ਕਸ਼ਮੀਰ Image copyright Getty Images

ਭਾਰਤ ਸ਼ਾਸਿਤ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ, ਸਿੱਖ ਯੂਥ ਆਫ ਪੰਜਾਬ ਤੇ ਤਮਿਲ ਨਾਡੂ ਤੋਂ ਨਾਮ ਤਮੀਲਰ ਕਟਚੀ ਜਥੇਬੰਦੀ ਵੱਲੋਂ 26 ਸਤੰਬਰ ਨੂੰ ਦਿੱਲੀ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ।

ਇਹ ਰੋਸ ਮੁਜ਼ਾਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਵਿੱਚ ਭਾਸ਼ਣ ਤੋਂ ਠੀਕ ਇੱਕ ਦਿਨ ਪਹਿਲਾਂ ਹੋਵੇਗਾ। ਇੱਕ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਨੁਮਾਇੰਦਿਆਂ ਨੇ ਕਿਹਾ ਦੇਸ ਦੀ ਰਾਜਧਾਨੀ ਵਿੱਚ ਕਸ਼ਮੀਰੀਆਂ ਦੇ ਹੱਕਾਂ ਲਈ ਆਵਾਜ਼ ਚੁੱਕੀ ਜਾਵੇਗੀ।

ਇਨ੍ਹਾਂ ਅਗੂਆਂ ਨੇ ਐਲਾਨ ਕੀਤਾ ਕਿ ਜਦੋਂ ਭਾਰਤ ਵਿੱਚ ਰੋਸ ਮੁਜ਼ਾਹਰਾ ਹੋਵੇਗਾ ਤਾਂ ਕੌਮਾਂਤਰੀ ਪੱਧਰ 'ਤੇ ਵੀ ਸਿੱਖ ਯੂਥ ਆਫ ਅਮਰੀਕਾ, ਹੋਰ ਸਿੱਖ ਜਥੇਬੰਦੀਆਂ, ਤਮਿਲ ਅਤੇ ਕਸ਼ਮੀਰੀ ਡਾਇਸਪੋਰਾ ਸੰਯੁਕਤ ਰਾਸ਼ਟਰ ਦੇ ਦਫ਼ਤਰ ਦੇ ਬਾਹਰ ਵੀ ਪ੍ਰਦਰਸ਼ਨ ਕਰੇਗਾ।

ਇਹ ਵੀ ਪੜ੍ਹੋ-

Image copyright Getty Images

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ, '' ਘਾਟੀ ਦੀ ਆਬਾਦੀ 40 ਦਿਨਾਂ ਤੋਂ ਵੀ ਵੱਧ ਸਮੇਂ ਤੋਂ ਕੈਦ ਹੈ। ਇਸ ਸਬੰਧ ਵਿੱਚ ਸਿਆਸੀ ਪਾਰਟੀਆਂ, ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਕਸ਼ਮੀਰੀਆਂ ਦੇ ਹੱਕ ਵਿੱਚ ਦਿੱਲੀ ਦੇ ਜੰਤਰ-ਮੰਤਰ ਵਿਖੇ ਇਕੱਠੇ ਹੋਣਗੇ।''

ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਹਾਲਾਂਕਿ ਸੰਯੁਕਤ ਰਾਸ਼ਟਰ ਲਈ ਕਸ਼ਮੀਰ ਦੇ ਮੁੱਦੇ 'ਤੇ ਬਹੁਤ ਕੁਝ ਕਰਨ ਦੀ ਗੁੰਜਾਇਸ਼ ਬਾਕੀ ਹੈ।

ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਦਾ ਕਹਿਣਾ ਸੀ, ''ਪੂਰਾ ਦੇਸ ਡਰਿਆ ਹੋਇਆ ਹੈ। ਵਿਰੋਧੀ ਧਿਰਾਂ, ਗ਼ੈਰ-ਸਰਕਾਰੀ ਸਮੂਹ, ਮਨੁੱਖੀ ਅਧਿਕਾਰਾਂ ਦੇ ਰੱਖਿਅਕ ਵੀ ਤਣਾਅ ਵਿਚੋਂ ਲੰਘ ਰਹੇ ਹਨ।''

ਇਹ ਵੀ ਪੜ੍ਹੋ-

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)