ਬ੍ਰਾਜ਼ੀਲ ਜਾਣ ਲਈ ਹੁਣ ਭਾਰਤੀਆਂ ਨੂੰ ਵੀਜ਼ਾ ਦੀ ਲੋੜ ਨਹੀਂ- 5 ਅਹਿਮ ਖ਼ਬਰਾਂ

ਜਾਇਰ ਬੋਲਸਨਾਰੋ

ਤਸਵੀਰ ਸਰੋਤ, Getty Images

ਭਾਰਤ ਦੇ ਲੋਕਾਂ ਲਈ ਆਉਣ ਵਾਲੇ ਸਮੇਂ ਵਿੱਚ ਬ੍ਰਾਜ਼ੀਲ ਜਾਣ ਲਈ ਵੀਜ਼ਾ ਦੀ ਲੋੜ ਨਹੀਂ ਹੋਵੇਗੀ।

ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਨੇ ਐਲਾਨ ਕੀਤਾ ਹੈ ਕਿ ਚੀਨ ਅਤੇ ਭਾਰਤੀ ਟੂਰਿਸਟਾਂ ਨੂੰ ਇੱਥੇ ਆਉਣ ਲਈ ਵੀਜ਼ਾ ਦੀ ਲੋੜ ਨਹੀਂ। ਰਾਸ਼ਟਰਪਤੀ ਨੇ ਕਿਹਾ ਕਿ ਸ਼ੁਰੂਆਤ ਵਿੱਚ ਇਸਦੇ ਲਈ ਦੂਜੇ ਪੱਖ ਵੱਲੋਂ ਛੂਟ ਦੀ ਸ਼ਰਤ ਨਹੀਂ ਹੋਵੇਗੀ।

ਬ੍ਰਾਜ਼ੀਲ ਸਰਕਾਰ ਅਮਰੀਕਾ, ਆਸਟਰੇਲੀਆ, ਜਾਪਾਨ ਅਤੇ ਕੈਨੇਡਾ ਦੇ ਨਾਗਰਿਕਾਂ ਨੂੰ ਘੁੰਮਣ-ਫਿਰਨ ਅਤੇ ਵਪਾਰਕ ਯਾਤਰਾਵਾਂ ਲਈ ਵੀਜ਼ਾ ਦੀ ਛੂਟ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੂਚੀ ਵਿੱਚ ਅਗਲਾ ਮੁਲਕ ਹੁਣ ਭਾਰਤ ਹੋਵੇਗਾ।

ਇਹ ਵੀ ਪੜ੍ਹੋ:

ਜੇਜੇਪੀ ਤੇ ਭਾਜਪਾ ਮਿਲ ਕੇ ਬਣਾਉਣਗੇ ਸਰਕਾਰ

ਦੁਸ਼ਯੰਤ ਚੌਟਾਲਾ ਦੀ ਜੇਜੇਪੀ ਤੇ ਭਾਜਪਾ ਨੇ ਹਰਿਆਣਾ ਵਿੱਚ ਗਠਜੋੜ ਕਰਨ ਦਾ ਐਲਾਨ ਕਰ ਦਿੱਤਾ ਹੈ।

ਦੇਰ ਸ਼ਾਮ ਨੂੰ ਦੁਸ਼ਯੰਤ ਚੌਟਾਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਥੋੜ੍ਹੀ ਦੇਰ ਬਾਅਦ ਇਹ ਐਲਾਨ ਹੋਇਆ।

ਅਮਿਤ ਸ਼ਾਹ ਨੇ ਕਿਹਾ, "ਹਰਿਆਣਾ ਭਾਜਪਾ ਦੇ ਨੇਤਾ ਤੇ ਜੇਜੇਪੀ ਨੇ ਆਗੂਆਂ ਦੀ ਮੀਟਿੰਗ ਹੋਈ। ਹਰਿਆਣਾ ਦੀ ਜਨਤਾ ਦੇ ਜਨਾਦੇਸ਼ ਨੂੰ ਮੰਨਦੇ ਹੋਏ ਭਾਜਪਾ ਤੇ ਜੇਜੇਪੀ ਮਿਲ ਕੇ ਸਰਕਾਰ ਬਣਾਉਣਗੇ। ਕਈ ਆਜ਼ਾਦ ਵਿਧਾਇਕਾਂ ਨੇ ਵੀ ਸਰਕਾਰ ਨੂੰ ਹਮਾਇਤ ਦਿੱਤੀ ਹੈ।"

"ਮੁੱਖ ਮੰਤਰੀ ਭਾਜਪਾ ਦਾ ਹੋਵੇਗਾ ਜਦਕਿ ਉਪ-ਮੁੱਖ ਮੰਤਰੀ ਦਾ ਅਹੁਦਾ ਜੇਜੇਪੀ ਨੂੰ ਦਿੱਤਾ ਜਾਵੇਗਾ।" ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਜੀਸੀ ਮੂਰਮੂ ਹੋਣਗੇ ਜੰਮੂ-ਕਸ਼ਮੀਰ ਦੇ ਪਹਿਲੇ ਐੱਲਜੀ

ਗਿਰੀਸ਼ ਚੰਦਰ ਮੂਰਮੂ ਜੰਮੂ-ਕਸ਼ਮੀਰ ਦੇ ਨਵੇਂ ਉਪ-ਰਾਜਪਾਲ ਹੋਣਗੇ। ਉੱਥੇ ਹੀ ਰਾਧਾ ਕ੍ਰਿਸ਼ਨ ਮਾਥੁਰ ਨੂੰ ਲੱਦਾਖ ਦਾ ਉਪ ਰਾਜਪਾਲ ਬਣਾਇਆ ਗਿਆ ਹੈ।

ਤਸਵੀਰ ਸਰੋਤ, NARENDRAMODI.IN

ਤਸਵੀਰ ਕੈਪਸ਼ਨ,

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਜੀਸੀ ਮੂਰਮੂ

ਦੋਵੇਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਰਹੇ ਹਨ। ਇਸੇ ਦੇ ਨਾਲ ਜੰਮੂ-ਕਸ਼ਮੀਰ ਦੇ ਰਾਜਪਾਲ ਸਤਪਾਲ ਮਲਿਕ ਦਾ ਤਬਾਦਲਾ ਕਰਕੇ ਗੋਆ ਦੇ ਰਾਜਪਾਲ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਇਸ ਲਿੰਕ 'ਤੇ ਜਾ ਕੇ ਪੂਰੀ ਖ਼ਬਰ ਪੜ੍ਹ ਸਕਦੇ ਹੋ।

ਇਰਾਕ ਦੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ 'ਚ 24 ਦੀ ਮੌਤ

ਇਰਾਕ ਵਿੱਚ ਸਰਕਾਰ ਖ਼ਿਲਾਫ਼ ਤਾਜ਼ਾ ਪ੍ਰਦਰਸ਼ਨਾਂ ਦੌਰਾਨ ਭੜਕੀ ਹਿੰਸਾ ਵਿੱਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ।

ਰਿਪੋਰਟਾਂ ਮੁਤਾਬਕ ਇਨ੍ਹਾਂ ਵਿੱਚੋਂ ਦੋ ਲੋਕਾਂ ਦੀ ਮੌਤ ਰਾਜਧਾਨੀ ਬਗਦਾਦ ਵਿੱਚ ਸੁਰੱਖਿਆ ਬਲਾਂ ਵੱਲੋਂ ਅੱਥਰੂ ਗੈਸ ਦੀ ਫਾਇਰਿੰਗ ਦੀ ਝਪੇਟ ਲਿੱਚ ਆਉਣ ਨਾਲ ਹੋਈ।

ਤਸਵੀਰ ਸਰੋਤ, AFP

ਰਿਪੋਰਟਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੋ ਦੱਖਣੀ ਸ਼ਹਿਰਾਂ ਵਿੱਚ ਸਥਿਤ ਇੱਕ ਮਿਲੀਸ਼ੀਆ ਗਰੁੱਪ ਦੇ ਦਫ਼ਤਰਾਂ ਵਿੱਚ ਹੱਲਾ ਬੋਲਣ ਦੀ ਕੋਸ਼ਿਸ਼ ਕੀਤੀ। ਮਰਨ ਵਾਲਿਆਂ ਵਿੱਚੋਂ ਅੱਧੇ ਲੋਕਾਂ ਦੀ ਮੌਤ ਇਸੇ ਦੌਰਾਨ ਹੋਈ।

ਪ੍ਰਦਰਸ਼ਨਾਂ ਦੌਰਾਨ ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਲਿੰਕ 'ਤੇ ਜਾ ਕੇ ਪੂਰੀ ਖ਼ਬਰ ਪੜ੍ਹ ਸਕਦੇ ਹੋ।

ਇਹ ਵੀ ਪੜ੍ਹੋ:

ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜੀ

ਮਨੀ ਲਾਂਡਰਿੰਗ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਜ਼ਮਾਨਤ ਮਿਲ ਗਈ ਹੈ। ਲਾਹੌਰ ਹਾਈ ਕੋਰਟ ਨੇ ਮੈਡੀਕਲ ਆਧਾਰ 'ਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ।

ਤਸਵੀਰ ਸਰੋਤ, Getty Images

ਦੋ ਜੱਜਾਂ ਦੀ ਬੈਂਚ ਨੇ ਇੱਕ-ਇੱਕ ਕਰੋੜ ਦੇ ਦੋ ਮੁਚਲਕਿਆਂ 'ਤੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ।

ਨਵਾਜ਼ ਸ਼ਰੀਫ਼ ਦੇ ਡਾਕਟਰ ਮਹਿਮੂਦ ਆਯਾਜ਼ ਨੇ ਅਦਾਲਤ ਨੂੰ ਦੱਸਿਆ ਕਿ ਨਵਾਜ਼ ਸ਼ਰੀਫ਼ ਦੀ ਬਿਮਾਰੀ ਦੀ ਹੁਣ ਤੱਕ ਪਛਾਣ ਨਹੀਂ ਹੋ ਸਕੀ ਪਰ ਉਨ੍ਹਾਂ ਦੀਆਂ ਪਲੇਟਲੇਟਸ ਤੇਜ਼ੀ ਨਾਲ ਘੱਟ ਰਹੇ ਹਨ। ਇੱਕ ਪਾਸੇ ਪਲੇਟਲੇਟਸ ਲਗਾਏ ਜਾਂਦੇ ਹਨ, ਪਰ ਅਗਲੇ 24 ਘੰਟਿਆਂ ਵਿੱਚ ਪਲੇਟਲੇਟਸ ਫਿਰ ਘੱਟ ਜਾਂਦੇ ਹਨ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀਡੀਓਜ਼ ਵੀ ਵੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)