Kartarpur Corridor: ਕਰਤਾਰਪੁਰ ਸਾਹਿਬ ਜਾਣ ਦੀ ਪ੍ਰਕਿਰਿਆ ਜਾਣੋ

ਕਰਤਾਰਪੁਰ

ਤਸਵੀਰ ਸਰੋਤ, Getty Images

ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਹੁਣ ਸ਼ਰਧਾਲੂ ਕਰ ਸਕਣਗੇ। ਕਰਤਾਰਪੁਰ ਲਾਂਘੇ ਖੁੱਲ੍ਹਣ ਦੀ ਗੱਲ ਦੀ ਚਰਚਾ ਪੂਰੀ ਦੁਨੀਆਂ ਵਿੱਚ ਹੈ।

ਪਾਕਿਸਤਾਨ ਦੇ ਕਰਤਾਰਪੁਰ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਕੇ ਜਾ ਸਕਦੇ ਹਨ। ਇਸ ਸਭ ਲਈ ਕਿਵੇਂ ਅਪਲਾਈ ਕੀਤਾ ਜਾਵੇ, ਕਿਹੜੇ ਕਾਗਜ਼ ਲੱਗਣਗੇ ਅਤੇ ਹੋਰ ਕਿਹੜੀ ਪ੍ਰਕਿਰਿਆ ਅਪਣਾਈ ਜਾਵੇਗੀ ਅਜਿਹੇ ਕਈ ਸਵਾਲ ਤੁਹਾਡੇ ਮਨ ਵਿੱਚ ਹੋਣਗੇ।

ਇਹ ਵੀ ਪੜ੍ਹੋ

ਕਰਤਾਰਪੁਰ ਜਾਣ ਲਈ ਕੀ ਕਰੀਏ?

  • ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਸਭ ਤੋਂ ਪਹਿਲਾਂ ਭਾਰਤ ਸਰਕਾਰ ਦੇ ਪੋਰਟਲ https://prakashpurb550.mha.gov.in/kpr/ ਉੱਤੇ ਰਜਿਸਟਰ ਕਰਨਾ ਹੋਵੇਗਾ।
  • ਯਾਤਰਾ ਤੋਂ ਚਾਰ ਦਿਨ ਪਹਿਲਾਂ ਯਾਤਰੀਆਂ ਨੂੰ ਯਾਤਰਾ ਦੀ ਸੂਚਨਾ ਮਿਲੇਗੀ।
  • ਯਾਤਰਾ ਬਿਨਾ ਵੀਜੇ ਦੀ ਹੋਵੇਗੀ ਪਰ ਇਸ ਦੇ ਲਈ ਇਸ ਆਨ ਲਾਈਨ ਪੋਰਟਲ ਤੋਂ ਯਾਤਰਾ ਦਾ ਪਰਮਿਟ ਲੈਣਾ ਜ਼ਰੂਰੀ ਹੋਵੇਗਾ।
  • ਯਾਤਰਾ ਦੇ ਆਨਲਾਈਨ ਬਿਨੈ-ਪੱਤਰ ਜਮ੍ਹਾ ਕਰਾਉਣ ਲਈ ਮੋਬਾਈਲ ਨੰਬਰ ਜ਼ਰੂਰੀ ਹੈ। ਯਾਤਰਾ ਦੇ ਆਨਲਾਈਨ ਬਿਨੈ-ਪੱਤਰ ਜਮ੍ਹਾ ਕਰਾਉਣ ਲਈ ਈ-ਮੇਲ ਆਈ.ਡੀ ਜ਼ਰੂਰੀ ਨਹੀਂ ਹੈ।
  • ਹਾਲਾਂਕਿ ਜੇ ਆਨਲਾਈਨ ਵੇਰਵੇ ਜਮ੍ਹਾਂ ਕਰਦੇ ਸਮੇਂ ਈ-ਮੇਲ ਆਈ.ਡੀ ਮੁਹੱਈਆ ਕਰੋਗੇ ਤਾਂ ਇਲੈਕਟਰਾਨਿਕ ਟਰੈਵਲ ਆਥੋਰਾਈਜੇਸ਼ਨ (ਈਟੀਏ) ਨੂੰ ਈ-ਮੇਲ ਵਿੱਚ ਅਟੈਚਮੈਂਟ ਦੇ ਤੌਰ 'ਤੇ ਹਾਸਿਲ ਕੀਤਾ ਜਾ ਸਕਦਾ ਹੈ।
  • ਬਦਲ ਦੇ ਤੌਰ 'ਤੇ ਮੋਬਾਇਲ ਸੰਦੇਸ਼ ਵਿਚ ਦਿੱਤੇ ਲਿੰਕ ਤੋਂ ਈਟੀਏ ਡਾਊਨਲੋਡ ਕੀਤਾ ਜਾ ਸਕਦਾ ਹੈ।
  • ਭਾਰਤ ਵਲੋਂ ਇਹ ਯਾਤਰਾ ਮੁਫ਼ਤ ਹੈ ਪਰ ਪਾਕਿਸਤਨ ਵਲੋਂ ਪ੍ਰਤੀ ਯਾਤਰੀ 20 ਡਾਲਰ ਦੀ ਫ਼ੀਸ ਲਈ ਜਾਵੇਗੀ ਜੋ ਕਿ ਭਾਰਤੀ ਕਰੰਸੀ ਮੁਤਾਬਕ ਤਕਰੀਬਨ 1400 ਰੁਪਏ ਹੋਵੇਗੀ। ਇਹ ਫੀਸ ਸ਼ੁਰੂਆਤੀ ਦਿਨਾਂ ਵਿੱਚ ਨਹੀਂ ਲੱਗੇਗੀ।

ਕੀ ਲਾਂਘਾ ਵੀਜ਼ਾ ਫ੍ਰੀ ਹੈ, ਪਾਸਪੋਰਟ ਦੀ ਲੋੜ ਹੋਵੇਗੀ?

ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣਾ ਹੋਵੇ ਤਾਂ ਤੁਹਾਨੂੰ ਲਾਂਘੇ ਤੋਂ ਹੋ ਕੇ ਜਾਣਾ ਪਵੇਗਾ। ਇਹ ਲਾਂਘਾ ਵੀਜ਼ਾ ਮੁਕਤ ਹੋਵੇਗਾ।

ਪਾਕਿਸਤਾਨ ਦੇ ਪੀਐੱਮ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਕਰਤਾਰਪੁਰ ਆਉਣ ਲਈ ਪਾਸਪੋਰਟ ਦੀ ਲੋੜ ਵੀ ਨਹੀਂ ਹੋਵੇਗੀ, ਕੇਵਲ ਇੱਕ ਵੈਧ ਆਈਡੀ ਚਾਹੀਦੀ ਹੋਵੇਗੀ। ਪਰ ਬਾਅਦ ਵਿੱਚ ਪਾਕਿਸਤਾਨ ਦੀ ਸਰਕਾਰ ਨੇ ਪਛਾਣ ਲਈ ਪਾਸਪੋਰਟ ਜ਼ਰੂਰੀ ਦੱਸਿਆ।

ਭਾਰਤ ਨੇ ਵੀ ਕਿਹਾ ਹੈ ਕਿ ਉਸਨੇ ਦੋਹਾਂ ਮੁਲਕਾਂ ਵਿਚਾਲੇ 24 ਅਕਤੂਬਰ ਨੂੰ ਹੋਏ ਕਰਾਰ ਤਹਿਤ ਪਾਸਪੋਰਟ ਜ਼ਰੂਰੀ ਰੱਖਿਆ ਹੈ।

ਲਾਂਘੇ ਲਈ ਜਿਨ੍ਹਾਂ ਲੋਕਾਂ ਦੀ ਅਰਜ਼ੀ ਉੱਤੇ ਮੁਹਰ ਲੱਗ ਜਾਂਦੀ ਹੈ ਭਾਵ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਮਿਲ ਜਾਂਦੀ ਹੈ ਤਾਂ ਉਨ੍ਹਾਂ ਨੂੰ ਇੱਕ ਕਾਰਡ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ

ਕੀ ਹੈ ਕਰਤਾਰਪੁਰ ਲਾਂਘਾ?

ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤੀ ਸਰਹੱਦ ਤੋਂ ਪਾਕਿਸਤਾਨ ਵਿੱਚ ਕਰੀਬ ਚਾਰ ਕਿਲੋਮੀਟਰ ਅੰਦਰ ਹੈ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ। ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 17-18 ਸਾਲ ਬਿਤਾਏ ਸਨ।

ਇਸ ਗੁਰਦੁਆਰੇ ਲਈ ਪਾਕਿਸਤਾਨ ਵਾਲੇ ਪਾਸਿਓਂ ਲਾਂਘਾ ਖੋਲ੍ਹੇ ਜਾਣ ਦੀ ਮੰਗ ਕਈ ਵਾਰ ਉਠੀ ਸੀ ਤੇ ਹੁਣ ਉਹੀ ਮੰਗ ਪੂਰੀ ਹੋ ਰਹੀ ਹੈ। ਇਸ ਲਾਂਘੇ ਜ਼ਰੀਏ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਹਾਲ ਦੀ ਘੜੀ 'ਚ ਡੇਰਾ ਬਾਬਾ ਨਾਨਕ ਵਿਖੇ ਦੂਰਬੀਨਾਂ ਰਾਹੀਂ ਸੰਗਤਾਂ ਵੱਲੋਂ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕੀਤੇ ਜਾਂਦੇ ਸਨ।

ਗੁਰਦੁਆਰਾ ਕਰਤਾਰਪੁਰ ਸਾਹਿਬ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਪੰਜਾਬ ਦੇ ਨਜ਼ਦੀਕ ਕੌਮਾਂਤਰੀ ਸਰਹੱਦ ਤੋਂ ਲਗਭਗ 4.5 ਕਿਲੋਮੀਟਰ ਦੂਰ ਸਥਿਤ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿੱਚ ਪੈਂਦਾ ਹੈ।

ਕੀ ਲਾਂਘਾ ਵੀਜ਼ਾ ਫ੍ਰੀ ਹੈ, ਪਾਸਪੋਰਟ ਦੀ ਲੋੜ ਹੋਵੇਗੀ ਅਤੇ ਫ਼ੀਸ ਕਿੰਨੀ ਹੈ?

ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣਾ ਹੋਵੇ ਤਾਂ ਤੁਹਾਨੂੰ ਲਾਂਘੇ ਤੋਂ ਹੋ ਕੇ ਜਾਣਾ ਪਵੇਗਾ। ਇਹ ਲਾਂਘਾ ਵੀਜ਼ਾ ਮੁਕਤ ਹੋਵੇਗਾ ਹੁਣ ਕਰਤਾਰਪੁਰ ਜਾਣ ਲਈ ਪਾਸਪੋਰਟ ਦੀ ਲੋੜ ਵੀ ਨਹੀਂ ਹੋਵੇਗੀ, ਕੇਵਲ ਇੱਕ ਵੈਧ ਆਈਡੀ ਚਾਹੀਦੀ ਹੋਵੇਗੀ। ਹੁਣ ਜਾਣ ਤੋਂ 10 ਦਿਨਾਂ ਪਹਿਲਾਂ ਅਪਲਾਈ ਕਰਨ ਦੀ ਲੋੜ ਨਹੀਂ ਹੈ।

ਲਾਂਘੇ ਲਈ ਜਿਨ੍ਹਾਂ ਲੋਕਾਂ ਦੀ ਅਰਜ਼ੀ ਉੱਤੇ ਮੁਹਰ ਲੱਗ ਜਾਂਦੀ ਹੈ ਭਾਵ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਮਿਲ ਜਾਂਦੀ ਹੈ ਤਾਂ ਉਨ੍ਹਾਂ ਨੂੰ ਇੱਕ ਕਾਰਡ ਦਿੱਤਾ ਜਾਵੇਗਾ।

ਪਾਕਿਸਤਾਨ ਸਰਕਾਰ ਨੇ ਭਾਰਤੀ ਸ਼ਰਧਾਲੂਆਂ ਲਈ 20 ਡਾਲਰ ਫੀਸ ਤੈਅ ਕੀਤੀ ਗਈ ਹੈ, ਜੋ ਕਿ ਭਾਰਤੀ ਕਰੰਸੀ ਮੁਤਾਬਕ ਤਕਰੀਬਨ 1400 ਰੁਪਏ ਬਣਦੀ ਹੈ।

ਇਹ ਵੀਡੀਓਜ਼ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)