ਭੀੜ ਨੂੰ ਸਾਂਤ ਕਰਦੇ ਐਸਐਸਪੀ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ’ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ’ਚ ਪ੍ਰਦਰਸ਼ਨ ਹੋਇਆ। ਕਈ ਥਾਵਾਂ ’ਤੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿੱਚ ਹਿੰਸਕ ਝੜਪਾਂ ਵੀ ਹੋਈਆਂ।

ਇਸ ਦੇ ਚਲਦਿਆਂ ਇਟਾਵਾ ’ਚ ਪੁਲਿਸ ਦਾ ਇੱਕ ਵੀਡਿਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ। ਵੀਡਿਓ ’ਚ ਇਟਾਵਾ ਦੇ ਐਸਐਸਪੀ ਸੰਤੋਸ਼ ਕੁਮਾਰ ਮਿਸ਼ਰਾ ਲੋਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)