‘ਜਦੋਂ ਉਸ ਨੇ ਫਾਹਾ ਲਿਆ ਤਾਂ ਉਹ ਵੀਡੀਓ ਕਾਲ 'ਤੇ ਮੌਜੂਦ ਸੀ’

ਬਰਨਾਲਾ ਦੀ ਰਹਿਣ ਵਾਲੀ ਇੱਕ ਲੜਕੀ ਨੇ ਮਲੇਸ਼ੀਆ ਵਿੱਚ ਖ਼ੁਦਕੁਸ਼ੀ ਕਰਨ ਲਈ ਸੀ। ਇਸ ਮਾਮਲੇ ਵਿੱਚ ਦੋ ਲੋਕਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ।

ਪੁਲਿਸ ਮੁਤਾਬਕ ਨਾਮਜ਼ਦ ਦੋਸ਼ੀ ਲੜਕੀ ਨੂੰ ਵਿਆਹ ਕਰਾਉਣ ਦਾ ਦਬਾਅ ਬਣਾਉਂਦੇ ਸਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦੇ ਸਨ ਜਿਸ ਕਰਕੇ ਉਸ ਨੇ ਇਹ ਕਦਮ ਚੁੱਕ ਲਿਆ। ਲੜਕੀ ਨੇ ਦੋਹਾਂ ਨਾਮਜ਼ਦ ਦੋਸ਼ੀਆਂ ਨੂੰ ਵੀਡੀਓ ਕਾਲ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਹੀ ਲਾਈਵ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਰਿਪੋਰਟ: ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)