ਨਰਿੰਦਰ ਮੋਦੀ ਦੂਰਦਰਸ਼ੀ ਅਤੇ ਜੀਨੀਅਸ ਵਿਅਕਤੀ ਹਨ- ਸੁਪਰੀਮ ਕੋਰਟ ਦੇ ਜੱਜ ਅਰੁਣ ਮਿਸ਼ਰਾ

ਮੋਦੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ,

ਜਸਟਿਸ ਮਿਸ਼ਰਾ ਨੇ ਮੋਦੀ ਕੌਮਾਂਤਰੀ ਪ੍ਰਸਿੱਧੀ ਵਾਲਾ ਸ਼ਖਸ ਦੱਸਿਆ

ਸੁਪਰੀਮ ਕੋਰਟ ਦੇ ਸੀਨੀਅਰ ਜੱਜ ਅਰੁਣ ਮਿਸ਼ਰਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸ਼ਾ ਕੀਤੀ ਹੈ ਤੇ ਉਨ੍ਹਾਂ ਨੂੰ ਕੌਮਾਂਤਰੀ ਪੱਧਰ 'ਤੇ ਇੱਕ ਦੂਰ-ਅੰਦੇਸ਼ੀ ਤੇ ਬਹੁਮੁਖੀ ਪ੍ਰਤਿਭਾ ਵਾਲਾ ਅਜਿਹਾ ਆਗੂ ਦੱਸਿਆ ਜੋ ਵਿਸ਼ਵੀ ਪੱਧਰ ’ਤੇ ਸੋਚਦਾ ਹੈ ਪਰ ਸਥਾਨਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਉਹ ਨਿਆਂਪਾਲਿਕਾ ਬਾਰੇ ਕੌਮਾਂਤਰੀ ਕਾਨਫ਼ਰੰਸ-2020 ਵਿੱਚ ਉਦਘਾਟਨੀ ਭਾਸ਼ਣ ਦੇ ਰਹੇ ਸਨ।

ਭਾਰਤ ਦੇ ਸੁਪਰੀਮ ਕੋਰਟ ਵਿੱਚ ਹੋ ਰਹੀ ਇਸ ਕਾਨਫ਼ਰੰਸ ਵਿੱਚ ਬਦਲਦੀ ਦੁਨੀਆਂ ਵਿੱਚ ਅਦਾਲਤਾਂ ਦੀ ਭੂਮਿਕਾ ਅਤੇ ਚੁਣੌਤੀਆਂ ਬਾਰੇ ਚਰਚਾ ਕਰਨ ਲਈ 20 ਤੋਂ ਵਧੇਰੇ ਦੇਸਾਂ ਦੇ ਜੱਜ ਪਹੁੰਚੇ ਹੋਏ ਹਨ।

ਜਸਟਿਸ ਮਿਸ਼ਰਾ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਤੇ ਲੋਕਾਂ ਨੂੰ ਹੈਰਾਨੀ ਹੁੰਦੀ ਹੈ ਕਿ ਇਹ ਲੋਕਤੰਤਰ ਕਿਵੇਂ ਇੰਨੀ ਕਾਮਯਾਬੀ ਨਾਲ ਕੰਮ ਕਰਦਾ ਹੈ।

ਉਨ੍ਹਾਂ ਨੇ ਅੱਗੇ ਕਿਹਾ, "ਕੌਮਾਂਤਰੀ ਪੱਧਰ ਤੇ ਪ੍ਰਸ਼ੰਸਾ ਹਾਸਲ ਦੂਰਅੰਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਇੱਕ ਜਿੰਮੇਵਾਰ ਅਤੇ ਕੌਮਾਂਤਰੀ ਭਾਈਚਾਰੇ ਦਾ ਮਿੱਤਰਤਾਪੂਰਣ ਵਿਵਹਾਰ ਕਰਨ ਵਾਲਾ ਮੈਂਬਰ ਹੈ। ਵਿਕਾਸ ਦੀ ਪ੍ਰਕਿਰਿਆ ਵਿੱਚ ਵਾਤਾਵਰਣ ਦੀ ਸੰਭਾਲ ਸਰਬਉੱਚ ਹੈ।

ਜਸਟਿਸ ਮਿਸ਼ਰਾ ਨੇ ਪ੍ਰਧਾਨ ਮੰਤਰੀ ਦਾ ਕਾਨਫ਼ਰੰਸ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਚੀਫ਼ ਜਸਟਿਸ ਬੋਬੜੇ ਤੋਂ ਇਲਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ:

ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ 'ਤੇ

ਵੀਡੀਓ: ਚੀਨ ਨੇ ਇੰਝ ਬਣਾਇਆ 10 ਦਿਨਾਂ ’ਚ 1000 ਬਿਸਤਰਿਆਂ ਦਾ ਹਸਪਤਾਲ

ਵੀਡੀਓ: ਕੋਰੋਨਾਵਾਇਰਸ ਬਾਰੇ ਲੋਕਾਂ ਲਈ ਕੀ ਹਨ ਹਦਾਇਤਾਂ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)