ਕੋਰੋਨਾਵਾਇਰਸ: ਪੰਜਾਬ ਕਿੰਨਾ ਕੁ ਤਿਆਰ, ਹੁਣ ਤੱਕ ਇੱਕ ਕੇਸ ਦੀ ਪੁਸ਼ਟੀ

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਪੰਜਾਬ ਵਿੱਚ ਕੋਰੋਨਾਵਾਇਰਸ ਨਾਲ ਪੀੜਤ ਇੱਕ ਕੇਸ ਦੀ ਪੁਸ਼ਟੀ ਹੁਣ ਤੱਕ ਹੋਈ ਹੈ। ਅੰਮ੍ਰਿਤਸਰ ਵਿਖੇ ਮਰੀਜ਼ ਦਾ ਇਲਾਜ ਚੱਲ ਰਿਹਾ ਹੈ।

ਸਬੰਧਿਤ ਯਾਤਰੀ ਇਟਲੀ ਤੋਂ ਆਇਆ ਸੀ। ਇਸ ਦੇ ਨਾਲ ਹੀ 8 ਮਾਰਚ ਤੱਕ 1,388 ਮਰੀਜ਼ਾਂ ਨੂੰ ਨਿਗਰਾਨੀ ਵਿੱਚ ਰੱਖਿਆ ਗਿਆ ਹੈ।

ਪੰਜਾਬ ਦੇ ਅੰਮ੍ਰਿਤਸਰ ਵਿੱਚ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਦੀ ਜਾਂਚ ਹੋ ਸਕੇਗੀ। ਪਹਿਲਾਂ ਸੈਂਪਲ ਦਿੱਲੀ ਦੇ ਏਮਜ਼ ਅਤੇ ਪੁਣੇ ਦੀ ਲੈਬ ਵਿੱਚ ਭੇਜਣੇ ਪੈਂਦੇ ਸਨ।

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੀ ਡਾਕਟਰ ਲਵੀਨਾ ਓਬਰਾਏ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦੀ ਜਾਂਚ ਲਈ ਟੈਸਟਿੰਗ ਹੁਣ ਇੱਥੇ ਹੋਵੇਗੀ ਪਰ ਫਿਰ ਸ਼ੱਕ ਦੂਰ ਕਰਨ ਲਈ ਸੈਂਪਲ ਪੁਣੇ ਭੇਜੇ ਜਾਣਗੇ ਜਿੱਥੋਂ ਰਿਪੋਰਟ 24 ਘੰਟੇ ਬਾਅਦ ਆਵੇਗੀ।

ਇਹ ਵੀ ਪੜ੍ਹੋ-

ਦਰਬਾਰ ਸਾਹਿਬ ਵਿਖੇ ਜਾਂਚ

ਇਸ ਤਰੀਕੇ ਨਾਲ ਦਰਬਾਰ ਸਾਹਿਬ ਵਿਖੇ ਸਰਧਾਲੂਆਂ ਦੀ ਜਾਂਚ ਲਈ ਵਿਸ਼ੇਸ਼ ਕਾਊਂਟਰ ਬਣਾਏ ਗਏ ਹਨ। ਪੰਜਾਬ ਵਿੱਚ ਹੋਲੇ-ਮਹੱਲੇ ਦੇ ਤਿਉਹਾਰ ਦੇ ਮੱਦੇਨਜ਼ਰ ਵੀ ਖ਼ਾਸ ਤੌਰ ਉਤੇ ਪ੍ਰਬੰਧ ਕੀਤੇ ਗਏ ਹਨ।

ਰੋਪੜ ਦੇ ਸਿਵਲ ਸਰਜਨ ਐੱਚਐੱਨ ਸ਼ਰਮਾ ਨੇ ਬੀਬੀਸੀ ਪੰਜਾਬੀ ਨੂੰ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਿਦਾਇਤਾਂ ਦੇ ਮੁਤਾਬਕ ਉਹ ਕੰਮ ਕਰ ਰਹੇ ਹਨ।

ਉਨ੍ਹਾਂ ਦੱਸਿਆ, "ਲੋਕਾਂ ਨੂੰ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।"

ਕੈਪਟਨ ਦੀ ਅਪੀਲ ਦੇ ਬਾਵਜੂਦ ਪ੍ਰਨੀਤ ਦਾ ਕਰਤਾਰਪੁਰ ਦੌਰਾ

ਕੋਰੋਨਾਵਾਇਰਸ ਦੇ ਮੱਦੇਨਜ਼ਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਰਧਾਲੂਆਂ ਨੂੰ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਕੁਝ ਦਿਨ ਪਹਿਲਾਂ ਹੀ ਅਪੀਲ ਕੀਤੀ ਸੀ।

ਉਨ੍ਹਾਂ ਦੇ ਇਸ ਫ਼ਰਮਾਨ ਨੂੰ ਆਧਾਰ ਬਣਾ ਕੇ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਉੱਤੇ ਨਾ ਜਾਣ ਦੀ ਅਪੀਲ ਨੂੰ ਦੁਹਰਾਇਆ ਸੀ।

ਤਸਵੀਰ ਸਰੋਤ, Getty Images

ਪਰ ਇਸ ਦੇ ਬਾਵਜੂਦ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ 8 ਮਾਰਚ ਨੂੰ 125 ਔਰਤਾਂ ਦੇ ਜਥੇ ਦੇ ਨਾਲ ਕਰਤਾਰਪੁਰ ਸਾਹਿਬ ਦੀ ਯਾਤਰਾ ਕੀਤੀ।

ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਕੋਰੋਨਾਵਾਇਰਸ ਬਾਰੇ ਪੁੱਛਿਆਂ ਤਾਂ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਇਸ ਸਬੰਧ ਵਿੱਚ ਹਰ ਕਦਮ ਚੁੱਕ ਰਹੀ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਵੀ ਕੁਝ ਦਿਨ ਪਹਿਲਾਂ ਬੀਬੀਸੀ ਦੇ ਨਾਲ ਗੱਲਬਾਤ ਕਰਦਿਆਂ ਖ਼ਾਸ ਤੌਰ ਉੱਤੇ ਕਰਤਾਰਪੁਰ ਸਾਹਿਬ ਦੀ ਯਾਤਰਾ ਨਾ ਕਰਨ ਦੀ ਸ਼ਰਧਾਲੂਆਂ ਨੂੰ ਅਪੀਲ ਕੀਤੀ ਸੀ, ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਪ੍ਰਨੀਤ ਕੌਰ ਨੇ ਜਥੇ ਨਾਲ ਕਰਤਾਰਪੁਰ ਸਾਹਿਬ ਦੀ ਯਾਤਰਾ ਕੀਤੀ।

ਭਾਰਤ ਵਿੱਚ ਕੋਰੋਨਾਵਾਇਰਸ ਦੀ ਸਥਿਤੀ

ਕੋਰੋਨਾਵਾਇਰਸ ਪੂਰੀ ਦੁਨੀਆਂ 'ਚ ਲਗਭਗ 90 ਤੋਂ ਵੱਧ ਦੇਸਾਂ ਵਿੱਚ ਫੈਲ ਚੁੱਕਿਆ ਹੈ। ਚੀਨ ਅਤੇ ਇਟਲੀ ਇਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਭਾਰਤ ਦੀ ਗੱਲ ਕਰੀਏ ਤਾਂ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਕੋਰੋਨਾਵਾਇਰਸ ਦੇ 43 ਮਰੀਜ਼ ਪ੍ਰੌਜ਼ੀਟਿਵ ਪਾਏ ਗਏ ਹਨ।

ਕੇਂਦਰੀ ਸਿਹਤ ਮੰਤਰਾਲੇ ਨੇ ਰਾਜ ਸਰਕਾਰ ਨੂੰ ਇਸ ਸਬੰਧੀ ਅਲਰਟ ਜਾਰੀ ਕੀਤਾ ਹੋਇਆ ਹੈ।

ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ ਵਰਧਨ ਮੁਤਾਬਕ ਦੇਸ਼ ਦੇ 30 ਹਵਾਈ ਅੱਡਿਆਂ ਉੱਤੇ ਵਿਦੇਸ਼ ਤੋਂ ਆਉਣ ਵਾਲੇ ਹਰ ਯਾਤਰੀ ਦੀ ਯੂਨੀਵਰਸਲ ਸਕਰੀਨਿੰਗ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ਉੱਤੇ ਪ੍ਰਬੰਧ

ਮੁਹਾਲੀ ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਫ਼ਿਲਹਾਲ ਦੋ ਕੌਮਾਂਤਰੀ ਉਡਾਣਾਂ ਮੁਹਾਲੀ ਹਵਾਈ ਅੱਡੇ ਤੋਂ ਆਪਰੇਟ ਹੋ ਰਹੀਆਂ ਹਨ ਇਨ੍ਹਾਂ ਵਿੱਚੋਂ ਇੱਕ ਦੁਬਈ ਅਤੇ ਦੂਜੀ ਸ਼ਾਰਜ਼ਾਹ ਦੀ ਹੈ।

ਮੁਹਾਲੀ ਹਵਾਈ ਅੱਡੇ ਤੋਂ ਜਾਰੀ ਕੀਤੀ ਗਈ ਸੂਚਨਾ ਮੁਤਾਬਕ ਕੋਰੋਨਾਵਾਇਰਸ ਨੂੰ ਲੈ ਕੇ ਫਲਾਈਟ ਅਨਾਊਂਸਮੈਂਟਾਂ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ ਵਿਦੇਸ਼ ਯਾਤਰਾ ਕਰਨ ਵਾਲੇ ਯਾਤਰੀਆਂ ਤੋਂ ਸਿਹਤ ਸਬੰਧੀ ਫਾਰਮ ਭਰਵਾਏ ਜਾ ਰਹੇ ਹਨ। ਹਵਾਈ ਅੱਡੇ ਉੱਤੇ ਇੱਕ ਵੱਖਰਾ ਆਈਸੋਲੇਸ਼ਨ ਰੂਮ ਵੀ ਤਿਆਰ ਕੀਤਾ ਗਿਆ ਹੈ।

ਇਸੇ ਤਰਾਂ ਪੰਜਾਬ ਦੇ ਸਿਹਤ ਮਹਿਕਮੇ ਦੀ ਟੀਮ 24 ਘੰਟੇ ਹਵਾਈ ਅੱਡੇ ਉੱਤੇ ਤੈਨਾਤ ਕੀਤੀ ਗਈ ਹੈ।

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਦੇ ਡਾਇਰੈਕਟਰ ਮਨੋਜ ਚੈਨਸੋਰੀਆ ਨੇ ਬੀਬੀਸੀ ਪੰਜਾਬੀ ਨੂੰ ਦੱਸਿਆ, "ਹਵਾਈ ਅੱਡੇ ਉੱਤੇ ਹਰ ਯਾਤਰੀ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਜਿਸ ਕਿਸੇ ਵਿੱਚ ਲੱਛਣ ਪਾਏ ਜਾਂਦੇ ਹਨ ਤਾਂ ਤੁਰੰਤ ਇਸ ਦੀ ਜਾਣਕਾਰੀ ਸਿਹਤ ਕਰਮੀਆਂ ਨੂੰ ਦਿੱਤੀ ਜਾਂਦੀ ਹੈ।"

ਉਨ੍ਹਾਂ ਦੱਸਿਆ ਕਿ ਚੀਨ, ਇਟਲੀ ਅਤੇ ਈਰਾਨ ਤੋਂ ਕੋਈ ਵੀ ਉਡਾਣ ਅੰਮ੍ਰਿਤਸਰ ਨਹੀਂ ਆਉਂਦੀ।

ਪੰਜਾਬ ਵਿੱਚ ਸੋਮਵਾਰ ਦੀ ਸਥਿਤੀ

ਪੰਜਾਬ ਵਿੱਚ ਸੋਮਵਾਰ ਤੱਕ ਦੀ ਸਥਿਤੀ ਹੇਠ ਲਿਖਿਤ ਅਨੁਸਾਰ ਹੈ -

ਇਹ ਵੀ ਪੜ੍ਹੋ-

ਇਹ ਵੀ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)