ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੈਟਫਾਰਮ ਭਾਰਤੀ ਚੋਣਾਂ ਨੂੰ ਕਿੰਨਾ ਪ੍ਰਭਾਵਿਤ ਕਰਦੇ ਹਨ

ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੈਟਫਾਰਮ ਭਾਰਤੀ ਚੋਣਾਂ ਨੂੰ ਕਿੰਨਾ ਪ੍ਰਭਾਵਿਤ ਕਰਦੇ ਹਨ

ਅਮਰੀਕਾ ਦੇ ਇੱਕ ਅਖ਼ਬਾਰ 'ਚ ਪ੍ਰਕਾਸ਼ਿਤ ਹੋਈ ਰਿਪੋਰਟ ਤੋਂ ਬਾਅਦ ਭਾਰਤ 'ਚ ਫੇਸਬੁੱਕ ਇੱਕ ਸਿਆਸੀ ਵਾਵਰੌਲੇ 'ਚ ਫਸ ਗਿਆ ਹੈ।

ਇਸ ਰਿਪੋਰਟ 'ਚ ਕਿਹਾ ਗਿਆ ਹੈ ਕਿ ਫੇਸਬੁੱਕ ਸੱਤਾਧਿਰ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਵਿਚਾਰਕ ਸਲਾਹਕਾਰ ਸਮੂਹ ਆਰਐਸਐਸ ਦੇ ਪੱਖ 'ਚ ਹੈ। ਵਿਰੋਧੀ ਧਿਰ ਨੇ ਇੰਨ੍ਹਾਂ ਇਲਜ਼ਾਮਾਂ ਦੀ ਪਾਰਦਰਸ਼ੀ ਢੰਗ ਨਾਲ ਜਾਂਚ ਦੀ ਮੰਗ ਕੀਤੀ ਹੈ।

'ਦ ਵਾਲ ਸਟ੍ਰੀਟ' ਰਸਾਲੇ 'ਚ ਸ਼ੁੱਕਰਵਾਰ ਨੂੰ ਪ੍ਰਕਾਸ਼ਿਤ ਹੋਈ ਰਿਪੋਰਟ 'ਚ ਫੇਸਬੁੱਕ ਦੇ ਸਾਬਕਾ ਅਤੇ ਮੌਜੂਦਾ ਕਰਮਚਾਰੀਆਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ਦਾ ਪ੍ਰਮੁੱਖ ਮਾਧਿਅਮ, ਜਿਸ ਨੇ ਕਿ ਵਟਸਐਪ ਅਤੇ ਇੰਸਟਾਗ੍ਰਾਮ ਦੀ ਮਲਕੀਅਤ ਵੀ ਹਾਸਲ ਕਰ ਲਈ ਹੈ, ਉਸ ਵੱਲੋਂ ਸੱਤਾਧਿਰ ਭਾਜਪਾ ਦੇ ਆਗੂਆਂ ਅਤੇ ਕਾਰਕੁੰਨਾਂ ਵੱਲੋਂ ਦਿੱਤਾ ਜਾ ਰਿਹਾ ਭੜਕਾਊ ਭਾਸ਼ਣ ਅਤੇ ਫਿਰਕੂ ਸਮੱਗਰੀ ਨੂੰ ਬਿਨ੍ਹਾਂ ਕਿਸੇ ਰੋਕ ਟੋਕ ਦੇ ਪੇਸ਼ ਕੀਤਾ ਜਾ ਰਿਹਾ ਹੈ।

ਫੇਸਬੁੱਕ ਵੱਲੋਂ ਅਜਿਹੀ ਫਿਰਕੂ ਸਮੱਗਰੀ ਅਤੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ ਲਗਾਉਣ ਦੇ ਆਪਣੇ ਹੀ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਬੀਬੀਸੀ ਪੱਤਰਕਾਰ ਜ਼ੁਬੈਰ ਅਹਿਮਦ ਵੱਲੋਂ ਮਾਹਿਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਪਹਿਲਾਂ ਦੀਆਂ ਘਟਨਾਵਾਂ ਦਾ ਵਿਸ਼ਲੇਸ਼ਣ ਕੀਤਾ ਗਿਆ ਤਾਂ ਜੋ ਸਮਝਿਆ ਜਾ ਸਕੇ ਕਿ ਸੋਸ਼ਲ ਮੀਡੀਆ ਸਾਈਟਾਂ ਸਿਆਸਤ ਨੂੰ ਕਿਵੇਂ ਪ੍ਰਭਾਵਿਤ ਕਰ ਸਕਦੀਆਂ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)