ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਦਾ ਘਰ ਵਿਕਾਊ

ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਦਾ ਘਰ ਵਿਕਾਊ

ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਅਲਬਰਟ ਜੈ ਦਲੀਪ ਸਿੰਘ ਦਾ ਲੰਡਨ 'ਚ ਬਣਿਆ ਮਹਿਲ ਹੁਣ ਵਿਕਣ ਦੀ ਤਿਆਰੀ ਵਿੱਚ ਹੈ। ਇਸ ਮਹਿਲ ਦੀ ਵਿਕਰੀ ਲਈ ਕੀਮਤ 15.5 ਮਿਲੀਅਨ ਬ੍ਰਿਟਿਸ਼ ਪੌਂਡ (1 ਅਰਬ 51 ਕਰੋੜ 21 ਲੱਖ ਰੁਪਏ ਦੇ ਕਰੀਬ) ਰੱਖੀ ਗਈ ਹੈ।

ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਛੋਟੇ ਪੁੱਤਰ ਮਹਾਰਾਜ ਦਲੀਪ ਸਿੰਘ ਸਨ ਅਤੇ 19ਵੀਂ ਸਦੀ ਦੇ ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਸਨ।

ਦਲੀਪ ਸਿੰਘ ਦੇ ਪੁੱਤਰ ਪ੍ਰਿੰਸ ਵਿਕਟਰ ਦੇ ਵਿਆਹ ਮਗਰੋਂ ਸਥਾਨਕ ਪ੍ਰਸ਼ਾਸਨ ਨੇ ਇਹ ਆਲੀਸ਼ਾਨ ਮਹਿਲ ਉਨ੍ਹਾਂ ਨੂੰ ਅਲਾਟ ਕੀਤਾ ਸੀ।

ਲੰਡਨ ਵਿੱਚ ਸਥਿਤ ਇਸ 5 ਕਮਰਿਆਂ ਦੇ ਘਰ ਦੀ ਕੀ ਹੈ ਖ਼ਾਸੀਅਤ ਅਤੇ ਇਹ ਕਿਵੇਂ ਵਿਕਟਰ ਅਲਬਰਟ ਜੈ ਦਲੀਪ ਸਿੰਘ ਨੂੰ ਮਿਲਿਆ, ਇਸ ਬਾਰੇ ਅਸੀਂ ਗੱਲ ਕਰਦੇ ਹਾਂ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)