ਖੇਤੀ ਬਿਲ ਪੰਜਾਬ ਵਿੱਚ ਲਾਗੂ ਹੋਣੋਂ ਰੋਕਣ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਇਹ ਸਲਾਹ ਦਿੱਤੀ - ਪ੍ਰੈੱਸ ਰਿਵੀਊ

ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ,

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਕਾਨੂੰਨਾਂ ਨੂੰ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕਣ ਲਈ ਸੂਬਿਆਂ ਨੂੰ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਖੇਤੀ ਬਿਲ ਲਾਗੂ ਕਰਨ ਤੋਂ ਪਹਿਲਾਂ ਹੀ ਸੂਬਾ ਸਰਕਾਰਾਂ ਨੂੰ ਹਾਸਲ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੂਰੇ ਸੂਬੇ ਨੂੰ ਹੀ ਪ੍ਰਮੁੱਖ ਮੰਡੀ ਐਲਾਨ ਦੇਣ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਜੇ ਕੈਪਟਨ ਅਜਿਹਾ ਕਰ ਦੇਣਗੇ ਤਾਂ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਹੋ ਸਕਣਗੇ ਕਿਉਂਕਿ ਬਿਲਾਂ ਮੁਤਾਬਕ ਕੇਂਦਰ ਸਰਕਾਰ ਨੇ ਅਜਿਹੀਆਂ ਮੰਡੀਆਂ ਜਾਂ ਕਾਨੂੰਨਾਂ ਮੁਤਾਬਕ ਐਲਾਨੀਆਂ ਮੰਡੀਆਂ ਨੂੰ ਇਨ੍ਹਾਂ ਐਕਟਾਂ ਤੋਂ ਛੋਟ ਦਿੱਤੀ ਗਈ ਹੈ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਭਲਕੇ ਹੋਣ ਵਾਲੇ ਬੰਦ ਤੋਂ ਪਹਿਲਾਂ ਪੰਜਾਬ ਵਿੱਚ ਅੱਜ ਤੋਂ ਰੇਲ ਰੋਕੋ ਅੰਦੋਲਨ

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੇ ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਭਾਰਤੀ ਰੇਲ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਹਨ।

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਵਿਵਾਦਿਤ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਹਿਲੀ ਨਵੰਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ।

ਗ੍ਰਾਮ ਸਭਾਵਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤੇ ਪਾਸ ਕਰਾ ਕੇ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਨੂੰ ਭੇਜਣ ਦਾ ਫ਼ੈਸਲਾ ਲਿਆ ਗਿਆ ਹੈ।

ਰਾਫੇਲ ਮਾਮਲੇ ਵਿੱਚ ਹਾਲੇ ਤੱਕ ਤਕਨੀਕੀ ਤਬਾਦਲਾ ਨਹੀਂ- ਕੈਗ

ਭਾਰਤ ਦੇ ਮਹਾਂਲੇਖਾਕਾਰ ਨੇ ਕਿਹਾ ਹੈ ਕਿ ਡੀਆਰਡੀਓ ਨੇ ਆਪਣੇ ਵੱਲੋਂ ਹਲਕੇ ਲੜਾਕੂ ਜਹਾਜ਼ ਲਈ ਵਿਕਸਿਤ ਕੀਤੇ ਜਾ ਰਹੇ ਇੰਜਣ (ਕਾਵੇਰੀ) ਲਈ ਤਕਨੀਕੀ ਸਹਾਇਤਾ ਦੀ ਮੰਗ ਕੀਤੀ ਸੀ ਜੋ ਕਿ ਵੈਂਡਰ ਵੱਲੋ ਹਾਲੇ ਤੱਕ ਮੁਹਈਆ ਨਹੀਂ ਕਰਵਾਈ ਗਈ ਹੈ।

ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਕੈਗ ਨੇ ਕੇਂਦਰ ਸਰਕਾਰ ਦੀ ਰੱਖਿਆ ਖੇਤਰ ਦੀ ਖ਼ਰੀਦ ਵਿੱਚ ਅਪਣਾਈ ਜਾ ਰਹੀ ਆਫ਼ਸੈਟ ਨੀਤੀ ਦੀ ਆਲੋਚਨਾ ਕੀਤੀ ਹੈ। ਇਸ ਮਾਮਲੇ ਵਿੱਚ ਕੈਗ ਨੇ ਹਾਲ ਹੀ ਵਿੱਚ ਭਾਰਤ ਸਰਕਾਰ ਵੱਲੋਂ ਡਸਾਲਟ ਏਵੀਏਸ਼ਨ ਤੋਂ ਖ਼ਰੀਦੇ ਗਏ ਰਫ਼ਾਲ ਜਹਾਜ਼ ਦੇ ਸੌਦੇ ਦੀ ਮਿਸਾਲ ਦਿੱਤੀ ਹੈ ਅਤੇ ਕਿਹਾ ਕਿ ਫਰਾਂਸੀਸੀ ਕੰਪਨੀ ਨੇ ਕਰਾਰ ਮੁਤਾਬਕ ਹਾਲੇ ਤੱਕ ਤਕਨੀਕ ਮੁਹਈਆ ਨਹੀਂ ਕਰਵਾਈ ਹੈ।

ਮੁੰਬਈ ਇੰਡੀਅਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ

ਇੰਡੀਅਨ ਪ੍ਰੀਮੀਅਰ ਲੀਗ ਦੇ ਆਬੂ ਧਾਬੀ ਵਿੱਚ ਖੇਡੇ ਮੈਚ ਵਿੱਚ ਮੁੰਬਈ ਇੰਡੀਅਨ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 49 ਦੌੜਾਂ ਨਾਲ ਹਰਾਇਆ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਇੰਡੀਅਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਦੇ ਸਾਹਮਣੇ 196 ਦੌੜਾਂ ਦਾ ਟੀਚਾ ਰੱਖਿਆ ਸੀ।

ਮੁੰਬਈ ਵੱਲੋਂ ਰੋਹਿਤ ਸ਼ਰਮਾ ਨੇ 80 ਦੌੜਾਂ ਦੀ ਪਾਰੀ ਖੇਡੀ। ਜਵਾਬ ਵਿੱਚ ਕੋਲਕਾਤਾ 149 ਦੌੜਾਂ ਹੀ ਬਣਾ ਸਕੀ।

ਇਹ ਵੀ ਪੜ੍ਹੋ:

ਵੀਡੀਓ: Kanwar Grewal ਤੇ Gippy Grewal ਦੀਆਂ ਸਰਕਾਰ ਨੂੰ ਖ਼ਰੀਆਂ-ਖ਼ਰੀਆਂ

ਵੀਡੀਓ: ਜਦੋਂ ਖੇਤੀ ਬਿਲਾਂ 'ਤੇ ਸਫ਼ਾਈ ਦੇਣ ਗਏ BJP ਆਗੂਆਂ ਨੂੰ ਝੱਲਣਾ ਪਿਆ ਕਿਸਾਨਾਂ ਦਾ ਗੁੱਸਾ

ਵੀਡੀਓ: ਕਿਸਾਨਾਂ ਦੇ ਹੱਕ ਵਿੱਚ ਬੱਬੂ ਮਾਨ ਨੇ ਕੀ ਕਿਹਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)