ਪੰਜਾਬ 'ਚ ਰੇਲ ਰੋਕੋ ਅੰਦੋਲਨ ਸ਼ੁਰੂ, ਖੇਤੀ ਬਿੱਲਾਂ ਖ਼ਿਲਾਫ਼ ਫਾਟਕਾਂ 'ਤੇ ਡਟੇ ਕਿਸਾਨ

ਪੰਜਾਬ 'ਚ ਰੇਲ ਰੋਕੋ ਅੰਦੋਲਨ ਸ਼ੁਰੂ, ਖੇਤੀ ਬਿੱਲਾਂ ਖ਼ਿਲਾਫ਼ ਫਾਟਕਾਂ 'ਤੇ ਡਟੇ ਕਿਸਾਨ

ਖੇਤੀ ਬਿੱਲਾਂ ਦੇ ਵਿਰੋਧ ’ਚ ਪੰਜਾਬ ਭਰ ਵਿੱਚ ਕਿਸਾਨਾਂ ਨੇ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ। ਅੰਮ੍ਰਿਤਸਰ ਦੇ ਦੇਵੀਦਾਸਪੁਰਾ ਫਾਟਕ ’ਤੇ ਕਿਸਾਨਾ ਨੇ ਲਾਇਆ ਧਰਨਾ।

ਬਰਨਾਲਾ 'ਚ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਅੰਬਾਲਾ ਰੇਲਵੇ ਲਾਈਨ ’ਤੇ ਧਰਨਾ ਲਗਾਇਆ ਗਿਆ । ਧਰਨੇ 'ਚ ਕਿਸਾਨ ਆਗੂਆਂ ਸਮੇਤ ਔਰਤਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ।

ਬਠਿੰਡਾ ’ਚ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਪ੍ਰਦਰਸ਼ਨ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੇ ਆਉਣ ’ਤੇ ਜਤਾਇਆ ਰੋਸ।

ਰਿਪੋਰਟ- ਸੁਖਚਰਨਪ੍ਰੀਤ, ਰਵਿੰਦਰ ਸਿੰਘ ਰੌਬਿਨ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)