ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੋਗਾ 'ਚ ਅਡਾਨੀ ਸਟੋਰ ਮੁਹਰੇ ਡਟੇ ਕਿਸਾਨ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੋਗਾ 'ਚ ਅਡਾਨੀ ਸਟੋਰ ਮੁਹਰੇ ਡਟੇ ਕਿਸਾਨ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
ਮੋਗਾ ਵਿੱਚ ਸੈਂਕੜੇ ਕਿਸਾਨਾਂ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਡਾਨੀ ਸੈਲੋ ਭੰਡਾਰ ਦਾ ਅਣਮਿੱਥੇ ਸਮੇਂ ਲਈ ਘਿਰਾਓ ਸ਼ੁਰੂ ਕਰ ਦਿੱਤਾ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਰੱਦ ਨਹੀਂ ਕਰਦੀ ਉਸ ਸਮੇਂ ਤੱਕ ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਵਪਾਰਾਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਕਿਸਾਨਾਂ ਨੇ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਦਾ ਵੀ ਘਿਰਾਓ ਕੀਤਾ।
ਰਿਪੋਰਟ- ਸੁਰਿੰਦਰ ਮਾਨ
ਐਡਿਟ- ਸ਼ੁਭਮ ਕੌਲ