ਕਿਸਾਨਾਂ ਨੂੰ ਸਿੱਧੀ ਅਦਾਇਗੀ ਦਾ ਕੈਪਟਨ ਅਮਰਿੰਦਰ ਵੱਲੋਂ ਸਖ਼ਤ ਵਿਰੋਧ, PM ਮੋਦੀ ਨੂੰ ਕੀ ਦਿੱਤੀ ਸਲਾਹ - ਅਹਿਮ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, captain amarinder singh/fb

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਡਾਇਰੈਕਟ ਬੈਂਕ ਟਰਾਂਸਫਰ ਯੋਜਨਾ ਯਾਨਿ ਕਿ ਉਨ੍ਹਾਂ ਨੂੰ ਸਿੱਧੀ ਅਦਾਇਗੀ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਨੂੰ ਘੱਟੋ-ਘੱਟ ਇੱਕ ਸਾਲ ਲਈ ਟਾਲ ਦਿੱਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਰਬੀ ਸੀਜ਼ਨ ਦੇ ਮੱਦੇਨਜ਼ਰ ਇਸ ਮੁੱਦੇ ਦਾ ਹੱਲ ਕੱਢਣ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ।

ਇਹ ਵੀ ਪੜ੍ਹੋ-

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਸ ਲਈ ਸਮਾਂ ਵੀ ਮੰਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਾ ਬੜਾ ਪੁਰਾਣਾ ਰਿਸ਼ਤਾ ਹੈ, ਜਦੋਂ ਸਭ ਕੁਝ ਵਧੀਆ ਚੱਲ ਰਿਹਾ ਹੈ ਤਾਂ ਬਦਲਾਅ ਲਿਆਉਣ ਦੀ ਕੀ ਲੋੜ ਹੈ।

''50 ਫੀਸਦ ਕਿਸਾਨ ਆਪਣੀ ਜ਼ਮੀਨ ਠੇਕੇ 'ਤੇ ਦਿੰਦੇ ਹਨ ਤਾਂ ਅਜਿਹੇ ਲੋਕਾਂ ਨੂੰ ਪੈਸਾ ਕਿਵੇਂ ਮਿਲੇਗਾ ਜੋ ਜ਼ਮੀਨ ਡੀਬੀਟੀ ਦੇ ਤਹਿਤ ਲੈਂਦੇ ਹਨ।''

ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕਰਨ ਤੋਂ 3 ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ: ਬੌਂਬੇ ਹਾਈ ਕੋਰਟ

ਟੀਆਰਪੀ ਘੁਟਾਲਾ ਮਾਮਲੇ ਵਿੱਚ ਬੁੱਧਵਾਰ ਨੂੰ ਬੌਂਬੇ ਹਾਈ ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕਰਨ ਤੋਂ ਤਿੰਨ ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ।

ਅਰਨਬ ਗੋਸਵਾਮੀ ਇਸ ਵੇਲੇ ਖੁਦਕੁਸ਼ੀ ਕਰਨ ਲਈ ਉਕਸਾਉਣ ਦੇ ਇੱਕ ਹੋਰ ਮਾਮਲੇ ਵਿੱਚ ਜ਼ਮਾਨਤ 'ਤੇ ਹਨ।

ਤਸਵੀਰ ਸਰੋਤ, Getty Images

ਅਰਨਬ ਗੋਸਵਾਮੀ ਨੂੰ 53 ਸਾਲ ਦੇ ਇੱਕ ਇੰਟੀਰੀਅਰ ਡਿਜ਼ਾਈਨਰ ਅਵਨਯਾ ਨਾਇਕ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਰਨਬ ਗੋਸਵਾਮੀ ਨੂੰ ਬੀਤੇ ਸਾਲ 4 ਨਵੰਬਰ ਨੂੰ ਮੁੰਬਈ ਵਿੱਚ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 11 ਨਵੰਬਰ ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਹਰਿਆਣਾ: ਹੋਲੀ ਦਾ ਤਿਉਹਾਰ ਜਨਤਕ ਤੌਰ 'ਤੇ ਮਨਾਉਣ 'ਤੇ ਰੋਕ

ਹਰਿਆਣਾ ਸਰਕਾਰ ਨੇ ਕੋਰੋਨਾ ਦੇ ਮੱਦੇਨਜ਼ਰ ਹੋਲੀ ਦਾ ਤਿਉਹਾਰ ਜਨਤਕ ਤੌਰ 'ਤੇ ਮਨਾਉਣ 'ਤੇ ਰੋਕ ਲਗਾਈ ਹੈ।

ਗ੍ਰਹਿ ਮੰਤਰੀ ਅਨਿਲ ਵਿਜ ਨੇ ਆਦੇਸ਼ ਜਾਰੀ ਕਰਕੇ ਹੋਲੀ ਦਾ ਤਿਉਹਾਰ ਮਨਾਉਣ 'ਤੇ ਲਗਾਈ ਪਾਬੰਦੀ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)