ਕਿਸਾਨਾਂ ਨੂੰ ਸਿੱਧੀ ਅਦਾਇਗੀ ਬਾਰੇ ਕੇਂਦਰ ਦੀ ਪੰਜਾਬ ਸਰਕਾਰ ਨੂੰ ਇਹ ਚੇਤਾਵਨੀ - ਪ੍ਰੈੱਸ ਰਿਵੀਊ

ਕੇਂਦਰੀ ਖ਼ੁਰਾਕ ਮੰਤਰੀ ਪਿਊਸ਼ ਗੋਇਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, Getty/twitter

ਤਸਵੀਰ ਕੈਪਸ਼ਨ,

ਕੇਂਦਰੀ ਖ਼ੁਰਾਕ ਮੰਤਰੀ ਪਿਊਸ਼ ਗੋਇਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਖ਼ਰੀਦ ਦੀ ਅਦਾਇਗੀ ਸਿੱਧੀ ਖਾਤਿਆਂ ਵਿੱਚ ਕਰਨ ਤੋਂ ਕੀਤੀ ਜਾ ਰਹੀ ਨਾਂਹ-ਨੁੱਕਰ ਕਣਕ ਦੀ ਖ਼ਰੀਦ ਉੱਪਰ ਅਸਰ ਪਾ ਸਕਦੀ ਹੈ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੰਜਾਬ ਵਿੱਚ ਕਣਕ ਦੀ ਖ਼ਰੀਦ 10 ਅਪ੍ਰੈਲ ਨੂੰ ਸ਼ੁਰੂ ਹੋਣੀ ਹੈ ਅਤੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਨੂੰ ਇਸ ਮਾਮਲੇ ਵਿੱਚ ਕੋਈ ਹੋਰ ਛੋਟ ਨਹੀਂ ਮਿਲਣ ਵਾਲੀ।

ਇਹ ਵੀ ਪੜ੍ਹੋ:

ਕੇਂਦਰੀ ਖ਼ੁਰਾਕ ਮੰਤਰੀ ਪਿਊਸ਼ ਗੋਇਲ ਨੇ ਕਿਹਾ, "ਬਹੁਤ ਸਾਰੀਆਂ ਛੋਟਾਂ ਅਤੇ ਸਮੇਂ ਦੇ ਬਾਵਜੂਦ ਕਿਸਾਨਾਂ ਦੇ ਖਾਤੇ ਵਿੱਚ ਕੀਤੀ ਜਾਣ ਵਾਲੀ ਸਿੱਧੀ ਡਿਜੀਟਲ ਅਦਾਇਗੀ ਦੇ ਨਿਯਮ ਲਾਗੂ ਨਹੀਂ ਕੀਤੇ ਗਏ ਹਨ।"

ਸਰਕਾਰੀ ਰਿਕਾਰਡਸ ਦਰਸਾਉਂਦਾ ਹਨ ਪੰਜਾਬ ਉਨ੍ਹਾਂ 12 ਸੂਬਿਆਂ ਵਿੱਚੋਂ ਰਹਿ ਗਿਆ ਹੈ ਜੋ ਭਾਰਤ ਸਰਕਾਰ ਦੇ ਵਿੱਤ ਮੰਤਰਾਲਾ ਦੇ ਫਾਇਨਾਂਸ ਮੈਨੇਜਮੈਂਟ ਸਿਸਟਮ ਦੇ ਮਈ 2018 ਦੇ ਹੁਕਮਾਂ ਦੇ ਉਲਟ ਕਿਸਾਨਾਂ ਨੂੰ ਸਿੱਧੀ ਅਦਾਇਗੀ ਨਹੀਂ ਕਰ ਰਹੇ ਹਨ।

45 ਸਾਲ ਤੋਂ ਉੱਪਰ ਦਿਆਂ ਦਾ ਹੋਵੇ 100% ਟੀਕਾਕਰਨ: ਕੇਂਦਰ

ਦੇਸ਼ ਦੇ ਕਈ ਹਿੱਸਿਆਂ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਦੂਜੀ ਲਹਿਰ ਰਿਪੋਰਟ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਹਾਲਾਤ "ਬਦ ਤੋਂ ਬਦਤਰ" ਹੁੰਦੇ ਜਾ ਰਹੇ ਹਨ।

ਦਿ ਇੰਡੀਅਨ ਐਕਸਪ੍ਰ੍ਰ੍ਰੈਸ ਦੀ ਖ਼ਬਰ ਮੁਤਾਬਕ ਕੇਂਦਰ ਨੇ ਸੂਬਿਆਂ ਨੂੰ ਅਗਲੇ ਦੋ ਹਫ਼ਤਿਆਂ ਵਿੱਚ ਕੇਸਾਂ ਦਾ ਵਾਧਾ ਦੇਖ ਜ਼ਿਲ੍ਹਿਆਂ ਵਿੱਚ 45 ਸਾਲ ਤੋਂ ਵਡੇਰੀ ਉਮਰ ਦੇ ਵਿਅਕਤੀਆਂ ਲਈ ਸੌ ਫ਼ੀਸਦੀ ਟੀਕਾਕਰਨ ਯਕੀਨੀ ਬਣਾਉਣ ਨੂੰ ਕਿਹਾ ਹੈ।

ਸਰਕਾਰ ਵੱਲੋਂ ਟੀਕਾਕਰਨ ਦਾ ਤੀਜਾ ਪੜਾਅ ਪਹਿਲੀ ਅਪ੍ਰੈਲ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ 45 ਸਾਲ ਤੋਂ ਵੱਡੀ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾਣਾ ਹੈ।

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਫਿਲਹਾਲ ਦੇਸ਼ ਵਿੱਚ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਵਿੱਚੋਂ 90 ਫੀਸਦ 45 ਸਾਲ ਤੋਂ ਵੱਡੀ ਉਮਰ ਦੇ ਮਰੀਜ਼ਾਂ ਦੀਆਂ ਹੋ ਰਹੀਆਂ ਹਨ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਇਮਰਾਨ ਖ਼ਾਨ ਨੇ ਮੋਦੀ ਨੂੰ ਨਤੀਜਾ ਕੇਂਦਰਿਤ ਗੱਲਬਾਤ ਲਈ ਪ੍ਰੇਰਿਆ

ਤਸਵੀਰ ਸਰੋਤ, Getty Images

ਹਾਲਾਂਕਿ ਤਜਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿੱਚ ਜਾਰੀ ਹਾਰਟ ਆਫ਼ ਏਸ਼ੀਆ ਕਾਨਫ਼ਰੰਸ ਦੇ ਦੌਰਾਨ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਵਿੱਚ ਕਿਸੇ ਰਸਮੀ ਗੱਲਬਾਤ ਬਾਰੇ ਕੋਈ ਪੁਸ਼ਟੀ ਨਹੀਂ ਹੈ।

ਦਿ ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਇਸੇ ਦੌਰਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪਾਕਿਸਤਾਨ ਲਈ ਕਸ਼ਮੀਰ ਦੀ ਅਹਿਮੀਅਤ ਦੁਹਰਾਈ ਹੈ ਅਤੇ ਮਸਲੇ ਨੂੰ ਸੁਲਝਾਉਣ ਲਈ ਨਤੀਜਾ-ਮੁਖੀ ਗੱਲਬਾਤ ਲਈ ਮਾਹੌਲ ਬਣਾਉਣ ਦੀ ਅਪੀਲ ਕੀਤੀ ਹੈ।

ਇਮਰਾਨ ਖ਼ਾਨ ਨੇ ਇਹ ਵਿੱਚਾਰ ਮੋਦੀ ਨੂੰ ਉਨ੍ਹਾਂ ਵੱਲੋਂ 29 ਮਾਰਚ ਨੂੰ ਪਾਕਿਤਾਸਨ ਦਿਹਾੜੇ ਮੌਕੇ ਲਿਖੇ ਵਧਾਈ ਸੰਦੇਸ਼ ਦੇ ਜਵਾਬ ਵਿੱਚ ਲਿਖੀ ਚਿੱਠੀ ਵਿੱਚ ਪ੍ਰਗਾਏ ਹਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)