ਗੋਧਰਾ ਕਾਂਡ: ਹਾਈ ਕੋਰਟ ਨੇ ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲੀ

28 February 2002, an Indian policeman looks towards a burnt train coach and belongings of Hindu activists at Godhra Railway Station. Image copyright Getty Images/AFP

2002 ਗੋਧਰਾ ਕਾਂਡ ਮਾਮਲੇ ਵਿੱਚ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਗੁਜਰਾਤ ਹਾਈ ਕੋਰਟ ਨੇ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ।

ਅਦਾਲਤ ਦਾ ਫ਼ੈਸਲਾ

  • 11 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ ਗਈ ਹੈ।
  • ਹੋਰਨਾਂ 20 ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਬਰਕਾਰ ਹੈ।
  • ਪੀੜਤਾਂ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਵੀ ਦਿੱਤਾ ਹੈ।
  • ਗੁਜਰਾਤ ਹਾਈਕੋਰਟ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਤੇ ਰੇਲਵੇ 27 ਫਰਵਰੀ 2002 ਨੂੰ ਕਨੂੰਨ ਵਿਵਸਥਾ ਬਰਕਾਰ ਰੱਖਣ ਵਿੱਚ ਨਾਕਾਮਯਾਬ ਰਹੇ।
Image copyright BBC WORLD SERVICE

ਕੀ ਹੈ ਮਾਮਲਾ?

  • 27 ਫਰਵਰੀ, 2002 ਨੂੰ ਸਾਬਰਮਤੀ ਐਕਸਪ੍ਰੈਸ ਦੇ ਇੱਕ ਡੱਬੇ ਨੂੰ ਗੋਧਰਾ ਸਟੇਸ਼ਨ 'ਤੇ ਅੱਗ ਲਾ ਦਿੱਤੀ ਗਈ ਸੀ, ਜਿਸ ਵਿੱਚ 59 ਲੋਕਾਂ ਦੀ ਮੌਤ ਹੋ ਗਈ ਸੀ, ਜਿੰਨ੍ਹਾਂ ਵਿੱਚ ਜ਼ਿਆਦਾਤਰ ਹਿੰਦੂ ਸਨ।
  • 22 ਫਰਵਰੀ, 2011 ਨੂੰ ਗੁਜਰਾਤ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮਾਮਲੇ ਵਿੱਚ 31 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।
  • ਸਾਜਿਸ਼ ਰਚਨ ਅਤੇ ਕਤਲ ਦੇ ਇਲਜ਼ਾਮ ਵਿੱਚ 63 ਲੋਕਾਂ ਨੂੰ ਬਰੀ ਕਰ ਦਿੱਤਾ ਗਿਆ।
  • ਭੀੜ ਵੱਲੋਂ ਸਾਬਰਮਤੀ ਐਕਸਪ੍ਰੈੱਸ 'ਤੇ ਹਮਲਾ ਕੀਤਾ ਗਿਆ ਸੀ।
  • ਇਸ ਤੋਂ ਬਾਅਦ ਗੁਜਰਾਤ ਵਿੱਚ ਦੰਗੇ ਭੜਕ ਗਏ। ਇੱਕ ਹਜ਼ਾਰ ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।
  • 11 ਲੋਕਾਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ, ਬਾਕੀ 20 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ।
Image copyright Reuters

ਗੁਜਰਾਤ ਦੇ ਉਸ ਵੇਲੇ ਦੇ ਮੁੱਖ ਮੰਤਰੀ ਨਰੇਂਦਰ ਮੋਦੀ ਨੇ ਇਸ ਨੂੰ ਇੱਕ ਸੋਚੀ ਸਮਝੀ ਘਟਨਾ ਦਾ ਨਾਮ ਦਿੱਤਾ ਸੀ। ਇਸ ਮਾਮਲੇ ਵਿੱਚ ਸੁਣਵਾਈ 2009 ਵਿੱਚ ਸ਼ੁਰੂ ਹੋਈ ਸੀ।

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ।)