ਮਾਲਦੀਵ ਸੁਪਰੀਮ ਕੋਰਟ ਦੇ ਚੀਫ ਜਸਟਿਸ ਗ੍ਰਿਫ਼ਤਾਰ

ਮਾਲਦੀਵ ਦੇ ਰਾਸ਼ਟਰਪਤੀ ਅਬਦੁੱਲਾ ਯਮੀਨ ਅਬਦੁੱਲ ਗਯੂਮ Image copyright Getty Images
ਫੋਟੋ ਕੈਪਸ਼ਨ ਮਾਲਦੀਵ ਦੇ ਰਾਸ਼ਟਰਪਤੀ ਅਬਦੁੱਲਾ ਯਮੀਨ ਅਬਦੁੱਲ ਗਯੂਮ

ਮਾਲਦੀਵ ਦੀ ਸਰਕਾਰ ਵੱਲੋਂ ਦੇਸ ਵਿੱਚ 15 ਦਿਨਾਂ ਦੀ ਐਮਰਜੈਂਸੀ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਮਾਲਦੀਵ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਚੀਫ ਜਸਟਿਸ ਅਬਦੁਲਾਹ ਸਈਦ ਅਤੇ ਜੱਜ ਅਲੀ ਹਮੀਦ ਨੂੰ ਐਮਰਜੈਂਸੀ ਦੇ ਐਲਾਨ ਦੇ ਕੁਝ ਘੰਟਿਆਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ।

ਰਿਪੋਰਟਸ ਮੁਤਾਬਕ ਸਰਕਾਰ ਵੱਲੋਂ ਸੁਰੱਖਿਆ ਮੁਲਾਜ਼ਮਾਂ ਨੂੰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਹਿਰਾਸਤ ਵਿੱਚ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਸਰਕਾਰ ਵੱਲੋਂ ਪਹਿਲਾਂ ਹੀ ਸੰਸਦ ਨੂੰ ਸਸਪੈਂਡ ਕੀਤਾ ਗਿਆ ਹੈ ਅਤੇ ਫੌਜ ਨੂੰ ਰਾਸ਼ਟਰਪਤੀ ਅਬਦੁੱਲਾ ਯਾਮੀਨ ਦੇ ਖਿਲਾਫ਼ ਸੁਪਰੀਮ ਕੋਰਟ ਦੇ ਕਿਸੇ ਵੀ ਹੁਕਮ ਨੂੰ ਰੋਕਣ ਵਾਸਤੇ ਕਿਹਾ ਗਿਆ ਹੈ।

ਦੇਸ ਦੇ ਸੁਪਰੀਮ ਕੋਰਟ ਨੇ ਸਿਆਸੀ ਕੈਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ ਜਿਸ ਨੂੰ ਰਾਸ਼ਟਰਪਤੀ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

ਭਾਰਤੀ ਸਮੇਂ ਮੁਤਾਬਕ ਸੋਮਵਾਰ ਸ਼ਾਮ ਨੂੰ ਸਰਕਾਰੀ ਟੈਲੀਵਿਜ਼ਨ 'ਤੇ ਰਾਸ਼ਟਰਪਤੀ ਦੀ ਸਹਿਯੋਗੀ ਅਜ਼ਿਮਾ ਸ਼ੁਕੁਰ ਨੇ ਐਮਰਜੈਂਸੀ ਦਾ ਐਲਾਨ ਕੀਤਾ ਹੈ।

ਮਾਲਦੀਵ ਦੇ ਰਾਸ਼ਰਪਤੀ ਦੇ ਟਵਿਟਰ ਹੈਂਡਲ 'ਤੇ ਵੀ ਇਸ ਬਾਰੇ ਸੂਚਨਾ ਦਿੱਤੀ ਗਈ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ