ਜਦੋਂ ਪਾਕਿਸਤਾਨ ਵਿੱਚ ਲੱਗੇ 'ਭਗਤ ਸਿੰਘ ਜ਼ਿੰਦਾਬਾਦ' ਦੇ ਨਾਅਰੇ

ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ
ਲਾਹੌਰ ਵਿੱਚ ਭਗਤ ਸਿੰਘ ਨੂੰ ਕੀਤਾ ਇਸ ਤਰ੍ਹਾਂ ਯਾਦ

ਅੰਗਰੇਜ਼ ਹਕੂਮਤ ਦੇ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਭਗਤ ਸਿੰਘ ਦੀ ਬਰਸੀ ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿੱਚ ਵੀ ਮਨਾਈ ਗਈ।

ਇਸ ਦੌਰਾਨ ਇਹ ਮੰਗ ਵੀ ਕੀਤੀ ਗਈ ਕਿ ਲਾਹੌਰ ਦੇ ਸ਼ਾਦਮਾਨ ਚੌਂਕ ਦਾ ਨਾਂ ਬਦਲ ਕੇ ਭਗਤ ਸਿੰਘ ਚੌਂਕ ਰੱਖਿਆ ਜਾਵੇ।

Image copyright BBC/ABAD UL HAQ

ਇਸ ਮੌਕੇ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ।

ਸ਼ਰਧਾਂਜਲੀ ਲਈ ਇਕੱਠੇ ਹੋਏ ਲੋਕਾਂ ਨੇ ਹੱਥਾਂ ਵਿੱਚ ਭਗਤ ਸਿੰਘ ਦੀ ਤਸਵੀਰਾਂ ਅਤੇ ਨਾਅਰੇ ਲਿਖੀਆਂ ਹੋਈਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ।

ਇਸ ਦੌਰਾਨ ਉਨ੍ਹਾਂ ਨੇ 'ਇਨਕਲਾਬ ਜ਼ਿੰਦਾਬਾਦ' ਤੇ 'ਭਗਤ ਸਿੰਘ ਜ਼ਿੰਦਾਬਾਦ' ਦੇ ਨਾਅਰੇ ਵੀ ਲਗਾਏ ਸਨ।

Image copyright BBC/ABAD UL HAQ
ਫੋਟੋ ਕੈਪਸ਼ਨ ਲਾਹੌਰ ਵਿੱਚ ਭਗਤ ਸਿੰਘ ਦੀ ਬਰਸੀ ਮੌਕੇ ਲੋਕਾਂ ਨੇ 'ਭਗਤ ਸਿੰਘ ਜ਼ਿੰਦਾਬਾਦ' ਦੇ ਨਾਅਰੇ ਲਾਏ।

ਸ਼ਰਧਾਂਜਲੀ ਦੇਣ ਪਹੁੰਚੇ ਲੋਕਾਂ ਨੇ ਪਾਕਿਸਤਾਨੀ ਪੰਜਾਬ ਵਿੱਚ ਭਗਤ ਸਿੰਘ ਦੇ ਨਾਂ 'ਤੇ ਇੱਕ ਯੂਨੀਵਰਸਿਟੀ ਬਣਾਉਣ ਦੀ ਵੀ ਮੰਗ ਕੀਤੀ।

ਇਸ ਮੌਕੇ ਉਨ੍ਹਾਂ ਨੇ ਮੋਮਬੱਤੀਆਂ ਜਗਾ ਕੇ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ