ਅਫ਼ਗਾਨਿਸਤਾਨ 'ਚ ਧਮਾਕਾ, ਸਿੱਖ ਆਗੂ ਸਮੇਤ 19 ਲੋਕਾਂ ਦੀ ਮੌਤ

Afghanistan bomb blast Image copyright Reuters
ਫੋਟੋ ਕੈਪਸ਼ਨ ਮਾਰੇ ਗਏ ਲੋਕਾਂ ਵਿੱਚ ਸਥਾਨਕ ਸਿੱਖ ਨੇਤਾ ਅਵਤਾਰ ਸਿੰਘ ਖਾਲਸਾ ਵੀ ਸ਼ਾਮਲ ਹਨ।

ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿੱਚ ਬੰਬ ਧਮਾਕੇ ਵਿੱਚ 19 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਸਥਾਨਕ ਅਧਿਕਾਰੀ ਮੁਤਾਬਕ ਮ੍ਰਿਤਕਾਂ ਵਿੱਚ ਘੱਟਗਿਣਤੀ ਸਿੱਖ ਤੇ ਹਿੰਦੂ ਭਾਈਚਾਰੇ ਦੇ 8 ਲੋਕ ਵੀ ਸ਼ਾਮਲ ਹਨ। ਇਹ ਲੋਕ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਦੇ ਸਵਾਗਤ ਲਈ ਪਹੁੰਚੇ ਹੋਏ ਸਨ।

ਮਾਰੇ ਗਏ ਲੋਕਾਂ ਵਿੱਚ ਸਥਾਨਕ ਸਿੱਖ ਨੇਤਾ ਅਵਤਾਰ ਸਿੰਘ ਖਾਲਸਾ ਵੀ ਸ਼ਾਮਲ ਹਨ। ਉਹ ਇੱਕੋ ਸਿੱਖ ਨੇਤਾ ਸਨ ਜੋ ਅਕਤੂਬਰ ਵਿੱਚ ਹੋਣ ਵਾਲੇ ਸੰਸਦ ਦੇ ਚੋਣ ਲੜਨ ਦੀ ਯੋਜਨਾ ਬਣਾ ਰਹੇ ਸਨ।

Image copyright Facebook

ਨਾਨਗਰਹਾਰ ਸੂਬੇ ਦੇ ਬੁਲਾਰੇ ਅਤਾਉੱਲਾਹ ਖੋਗਿਆਨੀ ਮੁਤਾਬਕ ਜਲਾਲਾਬਾਦ ਸ਼ਹਿਰ ਵਿੱਚ ਸਥਾਨਕ ਸਮੇਂ ਮੁਤਾਬਕ ਸ਼ਾਮ 4 ਵਜੇ ਆਤਮਘਾਤੀ ਹਮਲੇ ਨੂੰ ਅੰਜਾਮ ਦਿੱਤਾ ਗਿਆ।

ਇਸਲਾਮਿਕ ਸਟੇਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਿੱਤੀ ਹੈ।

ਫੋਟੋ ਕੈਪਸ਼ਨ ਅਫਗਾਨਿਸਤਾਨ ਦੇ ਖੋਸਤ ਸੂਬੇ ਵਿੱਚ ਅਪਰੈਲ 2018 ਵਿੱਚ ਹੋਏ ਬਲਾਸਟ ਦੀ ਤਸਵੀਰ

ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਕੁਝ ਘੰਟੇ ਪਹਿਲਾਂ ਹੀ ਸ਼ਹਿਰ ਦੇ ਦੌਰੇ ਉੱਤੇ ਸਨ।

ਸਿਆਸੀ ਆਗੂਆਂ ਨੇ ਕੀਤੀ ਹਾਦਸੇ ਦੀ ਨਿੰਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਆਈਐੱਸਆਈ ਵੱਲੋਂ ਕੀਤੇ ਗਏ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਦਹਿਸ਼ਤਗਰਦਾਂ ਖ਼ਿਲਾਫ਼ ਵਿਸ਼ਵ ਭਾਈਚਾਰੇ ਨੂੰ ਮਿਲ ਕੇ ਆਵਾਜ਼ ਚੁੱਕਣੀ ਚਾਹੀਦੀ ਹੈ।

ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਆਪਣੇ ਟਵਿੱਟਰ ਹੈਂਡਲ ਉੱਤੇ ਹਾਦਸੇ 'ਤੇ ਦੁੱਖ ਜ਼ਾਹਿਰ ਕਰਦਿਆਂ ਲਿਖਿਆ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ