ਰੂਸ ਤੇ ਯੂਕਰੇਨ ਸਮੁੰਦਰੀ ਵਿਵਾਦ : ਟਰੰਪ ਨੇ ਜੀ-20 ਸੰਮੇਲਨ 'ਚ ਪੁਤਿਨ ਨਾਲ ਬੈਠਕ ਰੱਦ ਕੀਤੀ, ਐਂਗਲਾ ਮਾਰਕਲ ਨੇ ਦੱਸਿਆ 'ਕਸੂਰਵਾਰ'

ਐਂਗਲਾ ਮਰਕਲ Image copyright Getty Images

ਯੂਕਰੇਨ ਅਤੇ ਰੂਸ ਦੇ ਵਿਵਾਦ ਦੇ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਰੂਸ ਦੇ ਆਪਣੇ ਹਮਰੁਤਬਾ ਵਲਾਦਮਿਰ ਪੁਤਿਨ ਨਾਲ ਸ਼ੁੱਕਰਵਾਰ ਤੋਂ ਅਰਜਨਟੀਨਾ ਵਿੱਚ ਸ਼ੁਰੂ ਹੋ ਰਹੇ ਜੀ-20 ਸੰਮੇਲਨ ਵਿੱਚ ਬੈਠਕ ਰੱਦ ਕਰ ਦਿੱਤੀ ਹੈ।

ਐਤਵਾਰ ਨੂੰ ਰੂਸ ਦੇ ਸੈਨਿਕਾਂ ਨੇ ਕ੍ਰਾਈਮੀਆਈ ਪ੍ਰਾਇਦੀਪ ਵਿੱਚ ਯੂਕਰੇਨ ਸਮੁੰਦਰੀ ਬੇੜਿਆਂ 'ਤੇ ਫਾਇਰਿੰਗ ਕਰ ਦਿੱਤੀ ਸੀ ਅਤੇ ਉਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਸੀ। ਇਸ ਝਗੜੇ ਲਈ ਦੋਵੇ ਮੁਲਕ ਇੱਕ ਦੂਜੇ ਨੂੰ ਜਿੰਮੇਵਾਰ ਮੰਨ ਰਹੇ ਹਨ।

ਟਰੰਪ ਨੇ ਕਿਹਾ ਕਿ ਜੀ-20 ਸੰਮੇਲਨ ਵਿੱਚ ਉਹ ਪੁਤਿਨ ਨੂੰ ਨਹੀਂ ਮਿਲਣਗੇ। ਉਨ੍ਹਾਂ ਨੇ ਅੱਗੇ ਕਿਹਾ, ''ਇਸਦੀ ਵਜ੍ਹਾ ਇਹ ਹੈ ਕਿ ਯੂਕਰੇਨ ਨੂੰ ਉਸਦੇ ਜਹਾਜ ਅਤੇ ਸੇਲਰ ਵਾਪਸ ਨਹੀਂ ਭੇਜੇ ਗਏ ਹਨ।''

ਉੱਥੇ ਹੀ ਦੂਜੇ ਪਾਸੇ ਜਰਮਨੀ ਦੀ ਚਾਂਸਲਰ ਐਂਗਲਾ ਮਾਰਕਲ ਨੇ ਇਸ ਘਟਨਾ ਲਈ ਰੂਸ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਉੱਤੇ ਜੀ-20 ਸੰਮੇਲਨ ਵਿੱਚ ਰੂਸ ਨਾਲ ਗੱਲ ਕਰਨਗੇ।

ਇਹ ਵੀ ਪੜ੍ਹੋ :

Image copyright EPA
ਫੋਟੋ ਕੈਪਸ਼ਨ ਯੂਕਰੇਨ ਦੇ ਰਾਸ਼ਟਰਪਤੀ ਪੈਡਰੋ ਪੇਰੇਸ਼ੈਂਕੋ ਦਾ ਕਹਿਣਾ ਹੈ ਕਿ ਮਾਰਸ਼ਲ ਲਾਅ ਲਗਾਉਣ ਦਾ ਮਤਲਬ ਜੰਗ ਦਾ ਐਲਾਨ ਨਹੀਂ ਹੈ।

ਯੂਕਰੇਨ ਦੇ ਰਾਸ਼ਟਰਪਤੀ ਪੈਟਰੋ ਪੋਰੋਸ਼ੇਂਕੋ ਨਾਟੋ ਤੋਂ ਅਪੀਲ ਕਰ ਚੁੱਕੇ ਹਨ ਕਿ ਉਸ ਇਲਾਕੇ ਵਿੱਚ ਜਹਾਜ਼ ਭੇਜੇ ਜਾਣ।

ਰੂਸ ਦੀ ਕਾਰਵਾਈ ਤੋਂ ਪਹਿਲਾਂ ਹੀ ਯੂਕਰੇਨ ਸੰਸਦ ਵੱਲੋਂ ਵੋਟਿੰਗ ਕਰਵਾਉਣ ਤੋਂ ਬਾਅਦ 30 ਦਿਨਾਂ ਲਈ ਮਾਰਸ਼ਲ ਲਾਅ ਲਗਾ ਦਿੱਤਾ ਗਿਆ ਸੀ।

ਵੀਰਵਾਰ ਨੂੰ ਉਨ੍ਹਾਂ ਐਲਾਨ ਕੀਤਾ ਸੀ ਕਿ ਯੂਕਰੇਨ ਵਿੱਚ ਰਹਿ ਰਹੇ ਰੂਸ ਦੇ ਲੋਕਾਂ ਨੂੰ ਬੈਂਕਾਂ ਤੋਂ ਪੈਸਾ ਕਢਵਾਉਣ, ਵਿਦੇਸ਼ੀ ਕਰੰਸੀ ਵਟਾਉਣ ਅਤੇ ਵਿਦੇਸ਼ ਵਿੱਚ ਯਾਤਰਾ ਵਿੱਚ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ।

ਪੁਤਿਨ ਨੇ ਵੀ ਦਿੱਤਾ ਸੀ ਜਵਾਬ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਰਾਸ਼ਟਰਪਤੀ ਪੈਟਰੋ ਪੋਰੋਸ਼ੈਂਕੋ ਉੱਤੇ ਇਲਜ਼ਾਮ ਲਾਇਆ ਹੈ ਕਿ ਉਹ 2019 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਰੇਟਿੰਗ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਰੂਸ ਦੇ ਰਾਸ਼ਟਰਪਤੀ ਨੇ ਕਿਹਾ, "ਇਹ ਪੱਕੇ ਤੌਰ 'ਤੇ ਭੜਕਾਉਣ ਦੀ ਕੋਸ਼ਿਸ਼ ਹੈ ਅਤੇ ਯੂਕਰੇਨ ਦੇ ਅਧਿਕਾਰੀਆਂ ਵੱਲੋਂ ਆਯੋਜਿਤ ਕੀਤਾ ਗਿਆ ਸੀ। ਮੈਨੂੰ ਲੱਗਦਾ ਹੈ ਕਿ ਮਾਰਚ 2019 'ਚ ਹੋਣ ਵਾਲੀਆਂ ਯੂਕਰੇਨ ਚੋਣਾਂ ਦੀ ਦੌੜ ਲਈ ਕਰ ਰਹੇ ਹਨ।"

ਇਹ ਵੀ ਪੜ੍ਹੋ

Image copyright Getty Images
ਫੋਟੋ ਕੈਪਸ਼ਨ ਪੁਤਿਨ ਦਾ ਕਹਿਣਾ ਹੈ ਕਿ ਚੋਣਾਂ ਦੇ ਮੱਦੇਨਜ਼ਰ ਯੂਕਰੇਨ ਦੇ ਰਾਸ਼ਟਰਪਤੀ ਰੂਸ ਨਾਲ ਟਕਰਾਅ ਵਧਾ ਰਹੇ ਹਨ

ਮੌਜੂਦਾ ਤਣਾਅ ਕਿਉਂ ਖੜ੍ਹਾ ਹੋਇਆ?

16,376,870 ਖੇਤਰਫਲ ਵਾਲਾ ਰੂਸ ਯਾਨਿ ਕਿ ਦੁਨੀਆ ਦੇ ਖੇਤਰਫਲ ਦਾ 11 % ਹਿੱਸੇ ਵਾਲਾ ਦੇਸ ਹੈ। ਜਦੋਂਕਿ ਯੂਕਰੇਨ ਇਸ ਦੇ ਮੁਕਾਬਲੇ ਬੇਹੱਦ ਛੋਟਾ ਹੈ। ਯੂਕਰੇਨ ਦਾ ਖੇਤਰਫਲ 5,79,320 ਹੈ ਜੋ ਕਿ ਦੁਨੀਆ ਦੇ ਖੇਤਰਫਲ ਦਾ 0.38% ਹੈ, ਤਾਂ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ 10.6 ਗੁਣਾ ਛੋਟੇ ਦੇਸ ਯੂਕਰੇਨ ਦੇ ਨਾਲ ਲੜਨ ਦੇ ਕੰਢੇ 'ਤੇ ਕਿਉਂ ਹੈ ਰੂਸ?

ਕ੍ਰਾਈਮੀਆ ਦੇ ਨੇੜੇ ਸਮੁੰਦਰ ਵਿੱਚ ਰੂਸ ਨੇ 2014 ਵਿੱਚ ਕਬਜ਼ਾ ਕੀਤਾ ਸੀ। ਮੌਜੂਦਾ ਤਣਾਅ ਕ੍ਰਾਈਮੀਆ ਅਤੇ ਰੂਸ ਵਿਚਾਲੇ ਪੈਣ ਵਾਲੇ 'ਕਰਚ ਸਟਰੇਟ' ਨੂੰ ਲੈ ਕੇ ਹੈ ਜੋ ਇੱਕ ਤੰਗ ਜਲਮਾਰਗ ਹੈ।

Image copyright AFP
ਫੋਟੋ ਕੈਪਸ਼ਨ ਯੂਕਰੇਨ ਦੇ ਫੜ੍ਹੇ ਗਏ ਲੋਕਾਂ ਨੂੰ ਕ੍ਰਿਮੀਆ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ

ਲੜਾਈ ਤੋਂ ਬਾਅਦ ਰੂਸ ਨੇ 'ਕਰਚ ਸਟਰੇਟ' ਦੇ ਅਹਿਮ ਰਾਹ 'ਤੇ ਆਪਣੇ ਟੈਂਕਰ ਖੜ੍ਹੇ ਕਰਕੇ ਪਾਣੀ ਦੇ ਰਾਹ ਨੂੰ ਬੰਦ ਕਰ ਦਿੱਤਾ।

ਯੂਕਰੇਨ ਨੇ ਇਸ ਨੂੰ ਰੂਸ ਦੀ ਹਮਲਾਵਰ ਹਰਕਤ ਕਰਾਰ ਦਿੱਤਾ। ਹਾਲਾਂਕਿ ਰੂਸ ਦਾ ਕਹਿਣਾ ਸੀ ਕਿ ਇਹ ਬੇੜੀਆਂ ਗੈਰ-ਕਾਨੂੰਨੀ ਤਰੀਕੇ ਨਾਲ ਉਨ੍ਹਾਂ ਦੀ ਸਰਹੱਦ ਵਿੱਚ ਆ ਗਈਆਂ ਸਨ। ਯੂਕਰੇਨ ਦਾ ਕਹਿਣਾ ਹੈ ਕਿ ਉਸ ਨੇ ਰੂਸ ਨੂੰ ਇਸ ਬਾਰੇ ਪਹਿਲਾਂ ਤੋਂ ਜਾਣਕਾਰੀ ਦਿੱਤੀ ਹੈ।

ਸਾਲ 2003 ਵਿੱਚ ਰੂਸ ਅਤੇ ਯੂਕਰੇਨ ਵਿਚਾਲੇ ਇੱਕ ਸਮਝੌਤਾ ਹੋਇਆ ਸੀ, ਜਿਸ ਦੇ ਤਹਿਤ ਕਰਚ ਦੇ ਤੰਗ ਸਮੁੰਦਰੀ ਰਾਹ ਅਤੇ ਅਜ਼ੋਵ ਸਮੁੰਦਰ ਵਿਚਾਲੇ ਜਲ ਸਰਹੱਦਾਂ ਵੰਡ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ-

Image copyright Reuters

ਕ੍ਰਾਈਮੀਆ ਕਾਰਨ ਰੂਸ-ਯੂਕਰੇਨ ਰਿਸ਼ਤਿਆਂ ਵਿੱਚ ਕੁੜੱਤਣ

ਸਾਲ 2014 ਦੇ ਮਾਰਚ ਮਹੀਨੇ ਵਿੱਚ ਯੂਕਰੇਨੀਅਨ ਖੇਤਰ ਕ੍ਰਾਈਮੀਆ ਤੇ ਰੂਸ ਨੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ ਯੂਕਰੇਨ ਅਤੇ ਰੂਸ ਵਿਚਾਲੇ ਰਿਸ਼ਤੇ ਤਿੱਖੇ ਰਹੇ ਹਨ।

ਯੂਐੱਨ ਦਾ ਕਹਿਣਾ ਹੈ ਕਿ ਇਸ ਸੰਘਰਸ਼ ਕਾਰਨ ਦੋਨਿਯੇਤਸਕ ਅਤੇ ਲੁਹਾਨਸਕ ਇਲਾਕੇ ਵਿੱਚ ਹੁਣ ਤੱਕ ਦੱਸ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਹਨ।

ਯੂਕਰੇਨ ਰੂਸ 'ਤੇ ਆਪਣੇ ਪੂਰਬੀ ਖੇਤਰ ਵਿੱਚ ਫੌਜ ਭੇਜਕੇ ਵੱਖਵਾਦੀਆਂ ਨੂੰ ਤਿਆਰ ਕਰਨ ਦਾ ਇਲਜ਼ਾਮ ਲਾਉਂਦਾ ਰਿਹਾ ਹੈ। ਰੂਸ ਇਸ ਇਲਜ਼ਾਮ ਦਾ ਖੰਡਨ ਕਰਦਾ ਹੈ ਪਰ ਇਹ ਮਨਜ਼ੂਰ ਕਰਦਾ ਹੈ ਕਿ ਰੂਸੀ ਸਵੈਸੇਵਕ ਬਾਗੀਆਂ ਦੀ ਮਦਦ ਕਰ ਰਹੇ ਹਨ।

ਰੂਸ ਅਤੇ ਕ੍ਰਾਈਮੀਆ ਸਮੁੰਦਰ ਦੇ ਰਾਹ ਤੋਂ ਇੱਕ-ਦੂਜੇ ਨਾਲ ਜੁੜੇ ਹੋਏ ਹਨ ਅਤੇ ਇਸ ਕਾਰਨ ਦੋਹਾਂ ਲਈ ਕਰਚ ਜਲਮਾਰਗ ਬੇਹੱਦ ਅਹਿਮ ਹੈ। ਹਾਲ ਦੇ ਸਾਲਾਂ ਵਿੱਚ ਰੂਸ ਇਸ ਰਾਹ ਤੋਂ ਲੰਘਣ ਵਾਲੇ ਯੂਕਰੇਨੀਆਈ ਜਹਾਜ਼ਾਂ ਦੀ ਜਾਂਚ ਕਰਦਾ ਰਿਹਾ ਹੈ।

Image copyright Getty Images
ਫੋਟੋ ਕੈਪਸ਼ਨ ਰੂਸ ਦੇ ਜਲ ਸੈਨਾ ਦੇ ਜਹਾਜ਼ਾਂ ਨੇ ਯੂਕਰੇਨ ਦੇ ਜਹਾਜ਼ਾਂ ਦਾ ਪਿੱਛਾ ਕਰਕੇ ਰੋਕਿਆ

ਰੂਸ ਦੀ ਦਲੀਲ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਹ ਜ਼ਰੂਰੀ ਹੈ। ਯੂਕਰੇਨ ਦੇ ਰਾਸ਼ਟਰਪਤੀ ਪੈਟਰੋ ਪੋਰਸੈਨਕੋ ਇਸ ਦਲੀਲ ਨੂੰ ਖਾਰਿਜ ਕਰਦੇ ਹਨ ਅਤੇ ਕਹਿੰਦੇ ਹਨ ਕਿ ਇਸ ਕਾਰਨ ਉਨ੍ਹਾਂ ਦੇ ਦੇਸ ਦੀ ਵਿੱਤੀ ਹਾਲਤ 'ਤੇ ਨਕਾਰਾਤਮਕ ਅਸਰ ਪਿਆ ਹੈ।

ਦੋਹਾਂ ਵਿਚਾਲੇ ਵਿਵਾਦ ਕੋਲਡ ਵਾਰ ਤੋਂ ਬਾਅਦ 2014 ਵਿੱਚ ਸ਼ੁਰੂ ਹੋਇਆ। ਰੂਸੀ ਸਮਰਥਨ ਹਾਸਿਲ ਯੂਕਰੇਨੀਆਈ ਰਾਸ਼ਟਰਪਤੀ ਵਿਕਟਰ ਯਾਨੁਕੋਵਿਚ ਦੇ ਖਿਲਾਫ਼ ਦੇਸ ਦੀ ਰਾਜਧਾਨੀ ਕੀਵ ਵਿੱਚ ਹਿੰਸਕ ਮੁਜ਼ਾਹਰੇ ਹੋਏ।

ਇਸ ਤੋਂ ਬਾਅਦ ਰੂਸ ਸਮਰਥਿਤ ਫੌਜ ਨੇ ਕ੍ਰਾਈਮੀਆਈ ਪ੍ਰਾਇਦੀਪ 'ਤੇ ਕਬਜ਼ਾ ਕਰ ਲਿਆ। ਕ੍ਰਾਈਮੀਆ ਵਿੱਚ ਰਹਿਣ ਵਾਲੇ ਜ਼ਿਆਦਾਤਰ ਲੋਕ ਰੂਸੀ ਭਾਸ਼ੀ ਹਨ ਅਤੇ ਇਸ ਕਾਰਨ ਰੂਸ ਦੇ ਨਾਲ ਜਾਨ ਜਾਂ ਨਾ ਜਾਨ ਦੇ ਮੁੱਦੇ 'ਤੇ ਹੋਏ ਰੈਫਰੈਂਡਮ ਵਿੱਚ ਨਤੀਜਾ ਰੂਸ ਦੇ ਪੱਖ ਵਿੱਚ ਨਿਕਲਿਆ। ਇਸ ਰੈਫ਼ਰੈਂਡਮ ਨੂੰ ਯੂਕਰੇਨ ਨੇ ਖਾਰਜ ਕਰ ਦਿੱਤਾ ਅਤੇ ਪੱਛਮੀ ਦੇਸਾਂ ਨੇ ਇਸ ਨੂੰ ਗੈਰ-ਕਾਨੂੰਨ ਕਰਾਰ ਦਿੱਤਾ।

ਪਰ ਕ੍ਰਾਈਮੀਆ 'ਤੇ ਅਸਲ ਵਿਵਾਦ ਦਾ ਬੀਜ ਤਾਂ 1783 ਵਿੱਚ ਹੀ ਪੈ ਗਿਆ ਸੀ ਜਦੋਂ ਮਹਾਰਾਣੀ ਕੈਥਰੀਨ (ਰੂਸ ਦੀ ਰਾਣੀ ਯੇਕਾਤੇਰੀਨਾ ਅਲੇਕਜੀਵਨਾ) ਨੇ ਇਸ ਪ੍ਰਾਇਦੀਪ ਉੱਤੇ ਕਬੂਜ਼ਾ ਕਰ ਲਿਆ ਸੀ। 1954 ਤੱਕ ਇਹ ਰੂਸ ਦਾ ਹਿੱਸਾ ਬਣਿਆ ਰਿਹਾ ਜਿਸ ਤੋਂ ਬਾਅਦ ਸੋਵੀਅਤ ਆਗੂ ਨਿਕਿਤਾ ਖੁਸ਼ਚੇਵ ਨੇ ਇਸ ਨੂੰ ਯੂਕਰੇਨ ਨੂੰ ਸੌਂਪ ਦਿੱਤਾ।

Image copyright Photoshot
ਫੋਟੋ ਕੈਪਸ਼ਨ ਪੁੱਲ ਹੇਠਾਂ ਤੈਲਾਨ ਟੈਂਕਰ

ਕ੍ਰਾਈਮੀਆ ਦੇ ਇਲਾਕੇ ਵਿੱਚ ਜ਼ਿਆਦਾਤਰ ਆਬਾਦੀ ਰੂਸੀ ਹੈ ਜਦੋਂਕਿ ਇੱਥੇ ਯੂਕਰੇਨੀਅਨ ਅਤੇ ਹੋਰ ਕ੍ਰਾਈਮੀਆਈ ਘੱਟ ਗਿਣਤੀ ਵੀ ਰਹਿੰਦੇ ਹਨ।

ਕ੍ਰਾਈਮੀਆ ਕੁਝ ਦੇਰ ਤੱਕ ਨਾਜ਼ੀਆਂ ਦੇ ਕਬਜ਼ੇ ਵਿੱਚ ਵੀ ਰਿਹਾ। 1940 ਵਿੱਚ ਰੂਸ ਦੇ ਬੋਲਸ਼ੇਵਿਕ ਕ੍ਰਾਂਤੀ ਤੋਂ ਬਾਅਦ ਇੱਥੇ ਕੁਝ ਸਮੇਂ ਲਈ ਨਾਜ਼ੀਆਂ ਦਾ ਕਬਜਾ ਰਿਹਾ ਸੀ।

ਕਾਲੇ ਸਮੁੰਦਰ ਵਿੱਚ ਬੇਹੱਦ ਅਹਿਮ ਬੰਦਰਗਾਹ ਹੈ ਸੇਵਾਸਟੋਪਲ ਜੋ ਕ੍ਰਾਈਮੀਆਈ ਪ੍ਰਾਇਦੀਪ 'ਤੇ ਹੈ। ਇੱਥੇ 1783 ਤੋਂ ਜਲਸੈਨਾ ਤਾਇਨਾਤ ਹੈ। ਸੋਵੀਅਤ ਰੂਸ ਦੀ ਵੰਡ ਤੋਂ ਬਾਅਦ ਇੱਥੇ ਤਾਇਨਾਤ ਜਲਸੈਨਾ ਨੂੰ ਯੂਕਰੇਨ ਅਤੇ ਰੂਸ ਵਿਚਾਲੇ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ ਸੀ।

ਇੱਥੇ ਮੌਜੂਦ ਰੂਸੀ ਫੌਜ ਵੀ ਦੋਹਾਂ ਵਿਚਾਲੇ ਤਣਾਅ ਦਾ ਕੇਂਦਰ ਰਹੀ ਹੈ। ਦੋਹਾਂ ਵਿਚਾਲੇ ਸਹਿਮਤੀ ਬਣੀ ਕਿ 2017 ਤੱਕ ਰੂਸੀ ਫੌਜ ਉੱਥੇ ਹੋਵੇਗੀ।

ਪਰ 2010 ਵਿੱਚ ਰੂਸੀ ਸਮਰਥਨ ਹਾਸਿਲ ਕਰਕੇ ਰਾਸ਼ਟਰਪਤੀ ਵਿਕਟਰ ਯਾਨੁਰੋਵਿਚ ਦੀ ਜਿੱਤ ਤੋਂ ਬਾਅਦ ਰੂਸ ਤੋਂ ਸਸਤੇ ਭਾਅ ਵਿੱਚ ਕੱਚੇ ਤੇਲ ਦੇ ਬਦਲੇ ਯੂਕਰੇਨ ਇਸ ਸਮਝੌਤੇ ਨੂੰ ਹੋਰ 25 ਸਾਲਾਂ ਤੱਕ ਅੱਗੇ ਵਧਾਉਣ ਲਈ ਤਿਆਰ ਹੋ ਗਿਆ ਸੀ।

ਇਹ ਵੀ ਪੜ੍ਹੋ-

ਅਜ਼ੋਵ ਸਮੁੰਦਰ 'ਚ ਕਿਉਂ ਬਣਿਆ ਸੰਕਟ?

ਅਜ਼ੋਵ ਸਮੁੰਦਰ ਕ੍ਰੀਮੀਆਈ ਪ੍ਰਾਇਦੀਪ ਦੇ ਪੂਰਬ 'ਚ ਹੈ ਅਤੇ ਰੂਸੀ ਅੱਤਵਾਦੀਆਂ ਵੱਲੋਂ ਕਬਜ਼ਾ ਕੀਤੇ ਗਏ ਯੂਕਰੇਨ ਦੇ ਇਲਾਕਿਆਂ ਦੇ ਦੱਖਣ 'ਚ।

ਉੱਤਰੀ ਕਿਨਾਰੇ 'ਤੇ ਯੂਕਰੇਨ ਦੇ ਦੋ ਬੰਦਰਗਾਹ ਹਨ, ਇੱਥੋਂ ਗੇਹੂੰ ਬਰਾਮਦ ਹੁੰਦਾ ਹੈ ਤੇ ਸਟੀਲ, ਕੋਇਲਾ ਦਰਾਮਦ ਕੀਤਾ ਜਾਂਦਾ ਹੈ।

ਰਾਸ਼ਟਰਪਤੀ ਪੋਰੋਸ਼ੇਨਕੋ ਨੇ ਇਨ੍ਹਾਂ ਬੰਦਰਗਾਹਾਂ ਨੂੰ ਯੁਕਰੇਨ ਦੇ ਅਰਥਸ਼ਾਸਤਰ ਲਈ ਅਹਿਮ ਦੱਸਿਆ ਹੈ।

ਉਨ੍ਹਾਂ ਸਤੰਬਰ ਵਿੱਚ ਵਾਸ਼ਿੰਗਟਨ ਪੋਸਟ ਨੂੰ ਦੱਸਿਆ ਸੀ, ''ਜੇ ਉਹ ਇੱਕ ਦਿਨ ਲਈ ਬੰਦਰਗਾਹ ਮਾਰੀਯੂਪੋਲ ਤੋਂ ਯੂਕਰੇਨ ਦੇ ਲੋਹੇ ਤੇ ਸਟੀਲ ਵਾਲਾ ਸਮਾਨ ਰੋਕ ਲੈਣ ਤਾਂ ਹਜ਼ਾਰਾਂ ਡਾਲਰਾਂ ਦਾ ਨੁਕਸਾਨ ਹੋ ਜਾਏਗਾ।''

ਉਨ੍ਹਾਂ ਅੱਗੇ ਕਿਹਾ ਕਿ ਮਾਰਿਯੂਪੋਲ ਤੋਂ ਲੋਹੇ ਅਤੇ ਸਟੀਲ ਦੇ ਪ੍ਰੋਡਕਟ ਯੂਕਰੇਨ ਦੀ ਬਰਾਮਦ ਕਮਾਈ ਦਾ 25 ਫੀਸਦ ਹਨ।

ਇਹ ਵੀਡੀਓ ਵੀ ਜ਼ਰੂਰ ਦੇਖੋ-

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ