ਨੀਰਵ ਮੋਦੀ ਨੂੰ ਭਾਰਤ ਲਿਆਉਣਾ ਕਿੰਨਾ ਔਖਾ ਅਤੇ ਕੀ ਹੈ ਪ੍ਰਕਿਰਿਆ

ਨੀਰਵ ਮੋਦੀ Image copyright Getty Images

ਲੰਡਨ ਦੀ ਵੈਸਟਮਨਿਸਟਰ ਕੋਰਟ ਨੇ ਭਾਰਤ ਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਹੈ।

ਜ਼ਿਲ੍ਹਾ ਜੱਜ ਮੈਰੀ ਮੈਲੌਨ ਨੇ ਨੀਰਵ ਮੋਦੀ ਨੂੰ 29 ਮਾਰਚ ਤੱਕ ਪੁਲਿਸ ਹਿਰਾਸਤ ਵਿਚ ਰੱਖਣ ਦੇ ਹੁਕਮ ਦਿੰਦਿਆਂ ਕਿਹਾ, 'ਜਿਸ ਤਰ੍ਹਾਂ ਦੇ ਹਾਲਾਤ ਹਨ, ਉਸ ਵਿਚ ਜੇ ਮੋਦੀ ਨੂੰ ਜਮਾਨਤ ਦਿੱਤੀ ਗਈ ਤਾਂ ਹੋ ਸਕਦਾ ਹੈ ਕਿ ਉਹ ਮੁੜ ਆਤਮ-ਸਮਰਪਣ ਨਾ ਕਰਨ'।

ਭਾਰਤ ਦੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਬ੍ਰਿਟੇਨ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਨੀਰਵ ਮੋਦੀ ਨੂੰ ਭਾਰਤ ਹਵਾਲੇ ਕੀਤਾ ਜਾਵੇ, ਜਿਸ ਤੋਂ ਬਾਅਦ ਲੰਡਨ ਦੀ ਅਦਾਲਤ ਨੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਵਾਰੰਟ ਜਾਰੀ ਕੀਤੇ ਸਨ।

ਨੀਰਵ ਮੋਦੀ ਨੂੰ ਵੈਸਟਐਂਡ ਦੇ ਸੈਂਟਰ ਪੁਆਇੰਟ ਵਿਚਲੇ ਪੌਸ਼ ਅਪਾਰਟਮੈਂਟ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੀਟੀਆਈ ਦੀ ਖ਼ਬਰ ਮੁਤਾਬਕ ਨੀਰਵ ਮੋਦੀ ਨੂੰ ਭਾਰਤ ਲਿਆਉਣ ਲਈ ਉਸੇ ਤਰ੍ਹਾਂ ਦੀ ਅਦਾਲਤੀ ਕਾਰਵਾਈ ਵਿੱਚੋਂ ਲੰਘਣਾ ਪਵੇਗਾ ਜਿਸ ਤਰ੍ਹਾਂ ਦੀ ਪ੍ਰਕਿਰਿਆ ਦਾ ਵਿਜੇ ਮਾਲਿਆ ਦੇ ਮਾਮਲੇ ਅਪਣਾਈ ਗਈ ਸੀ। ਮਾਲਿਆ ਖ਼ਿਲਾਫ਼ ਅਪ੍ਰੈਲ 2017 ਵਿਚ ਭਾਰਤ ਹਵਾਲੇ ਕਰਨ ਦੇ ਵਾਰੰਟ ਜਾਰੀ ਹੋਏ ਸਨ।

ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕੀਤੇ ਜਾਣ ਦੀ ਮੰਗ ਤੋਂ ਬਾਅਦ ਉਹ ਅਦਾਲਤ ਚਲਾ ਗਿਆ ਸੀ ਅਤੇ ਅਦਾਲਤ ਦਾ ਫ਼ੈਸਲਾ ਆਉਣ ਤੋਂ ਬਾਅਦ ਯੂਕੇ ਦੇ ਗ੍ਰਹਿ ਸਕੱਤਰ ਸਾਜਿਦ ਜਾਵੇਦ ਨੇ ਪਿਛਲੇ ਮਹੀਨੇ ਮਾਲੀਆ ਦੇ ਭਾਰਤ ਭੇਜਣ ਉੱਤੇ ਹਸਤਾਖਰ ਕੀਤੇ।ਜਿਸ ਨੂੰ ਉਸ ਨੇ ਉੱਚ ਅਦਾਲਤ ਵਿਚ ਚੁਣੌਤੀ ਦੇ ਦਿੱਤੀ ਹੈ।

ਨੀਰਵ ਮੋਦੀ ਦੇ ਮਾਮਲੇ ਵਿਚ ਵੱਖਰੀ ਗੱਲ ਇਹ ਹੈ ਕਿ ਉਸਨੂੰ ਭਾਰਤ ਭੇਜਣ ਉੱਤੇ ਗ੍ਰਹਿ ਮੰਤਰੀ ਨੇ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਹੁਣ ਇਸ ਉੱਤੇ ਅਦਾਲਤੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਪਿਛਲੇ ਦਿਨੀ ਇੱਕ ਪੱਤਰਕਾਰ ਵੱਲੋਂ ਨੀਰਵ ਮੋਦੀ ਨੂੰ ਮਾਰਕੀਟ ਵਿਚ ਘੁੰਮਦਿਆਂ ਕੈਮਰੇ ਵਿਚ ਕੈਦ ਕਰ ਲੈਣ ਤੋਂ ਬਾਅਦ ਭਾਰਤ ਭੇਜਣ ਦੀ ਮੰਗ ਨੂੰ ਗ੍ਰਹਿ ਮੰਤਰਾਲੇ ਨੇ ਪ੍ਰਵਾਨਗੀ ਦਿੱਤੀ ਸੀ।

ਇਹ ਵੀ ਪੜ੍ਹੋ :

ਮੈਟਰੋਪੋਲੀਟਨ ਪੁਲਿਸ ਮੁਤਾਬਕ ਬਹੁ ਕਰੋੜੀ ਪੀਐੱਨਬੀ ਘੋਟਾਲੇ ਵਿਚ ਮੁਲਜ਼ਮ ਅਤੇ ਭਾਰਤ ਤੋਂ ਭਗੋੜੇ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਡਨ ਵਿਚ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਬੀਬੀਸੀ ਪੱਤਰਕਾਰ ਗਗਨ ਸੱਭਰਵਾਲ ਮੁਤਾਬਕ ਭਾਰਤੀ ਅਥਾਰਟੀ ਦੀ ਤਰਫ਼ੋ ਇਹ ਗ੍ਰਿਫ਼ਤਾਰੀ ਹੋਬਨ ਵਿਚ ਮੰਗਲਵਾਰ, 19 ਮਾਰਚ ਨੂੰ ਬਾਅਦ ਦੁਪਹਿਰ ਕੀਤੀ ਗਈ।

ਭਾਰਤ ਨੇ ਅਗਸਤ ਵਿਚ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਦੀ ਮੰਗ ਕੀਤੀ ਸੀ। ਇਸ ਨੂੰ ਭਾਰਤ ਦਾ ਸਭ ਤੋਂ ਵੱਡਾ ਬੈਂਕ ਘੋਟਾਲਾ ਵੀ ਸਮਝਿਆ ਜਾਂਦਾ ਹੈ।

ਨੀਰਵ ਮੋਦੀ ਹੀਰਿਆਂ ਦਾ ਕਾਰੋਬਾਰ ਕਰਨ ਵਾਲੇ ਪਰਿਵਾਰ ਨਾਲ ਸਬੰਧ ਰਖਦੇ ਹਨ ਅਤੇ ਬੈਲਜ਼ੀਅਮ ਦੇ ਐਂਟਵਰਪ ਸ਼ਹਿਰ ਵਿੱਚ ਉਨ੍ਹਾਂ ਦਾ ਪਾਲਨ-ਪੋਸ਼ਣ ਹੋਇਆ ਹੈ।

ਨੀਰਵ ਮੋਦੀ ਉੱਤੇ ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ ਦੋ ਅਰਬ ਡਾਲਰ ( ਕਰੀਬ 13 ਹਜ਼ਾਰ ਕਰੋੜ) ਦਾ ਕਰਜ਼ ਲੈ ਕੇ ਵਾਪਸ ਨਾ ਕਰਨ ਦਾ ਇਲਜ਼ਾਮ ਹੈ।

ਕੌਣ ਹਨ ਨੀਰਵ ਮੋਦੀ?

  • ਨੀਰਵ ਮੋਦੀ ਹੀਰਿਆਂ ਦਾ ਕਾਰੋਬਾਰ ਕਰਨ ਵਾਲੇ ਪਰਿਵਾਰ ਨਾਲ ਸਬੰਧ ਰਖਦੇ ਹਨ ਅਤੇ ਬੈਲਜ਼ੀਅਮ ਦੇ ਐਂਟਵਰਪ ਸ਼ਹਿਰ ਵਿੱਚ ਉਨ੍ਹਾਂ ਦਾ ਪਾਲਨ-ਪੋਸ਼ਣ ਹੋਇਆ ਹੈ।
  • ਗਹਿਣਿਆਂ ਦੇ ਡਿਜ਼ਾਈਨਰ ਨੀਰਵ ਮੋਦੀ 2.3 ਅਰਬ ਡਾਲਰ ਦੇ ਫਾਇਰਸਟਾਰ ਡਾਇਮੰਡ ਦੇ ਸੰਸਥਾਪਕ ਹਨ ਅਤੇ ਉਨ੍ਹਾਂ ਦੇ ਗਾਹਕਾਂ ਵਿੱਚ ਦੁਨੀਆਂ ਦੇ ਮੰਨੇ-ਪ੍ਰਮੰਨੇ ਲੋਕ ਸ਼ਾਮਿਲ ਹਨ।
Image copyright Getty Images
  • ਨੀਰਵ ਮੋਦੀ ਦੇ ਡਿਜ਼ਾਈਨਰ ਗਹਿਣਿਆਂ ਦੇ ਬੂਟੀਕ ਲੰਡਨ, ਨਿਊਯਾਰਕ, ਲਾਸ ਵੇਗਾਸ, ਹਵਾਈ, ਸਿੰਗਾਪੁਰ, ਬੀਜਿੰਗ ਅਤੇ ਮਕਾਊ ਵਿੱਚ ਹਨ। ਭਾਰਤ ਵਿੱਚ ਉਨ੍ਹਾਂ ਦੇ ਸਟੋਰ ਮੁੰਬਈ ਅਤੇ ਦਿੱਲੀ ਵਿੱਚ ਹਨ।
  • ਨੀਰਵ ਮੋਦੀ ਨੇ ਆਪਣੇ ਹੀ ਨਾਮ ਤੋਂ ਸਾਲ 2010 ਵਿੱਚ ਗਲੋਬਲ ਡਾਇਮੰਡ ਜੂਲਰੀ ਹਾਊਸ ਦਾ ਨੀਂਹ ਪੱਥਰ ਰੱਖਿਆ ਸੀ।
  • ਭਾਰਤ ਵਿੱਚ ਵਸਣ ਅਤੇ ਡਾਇਮੰਡ ਟ੍ਰੇਡਿੰਗ ਬਿਜ਼ਨੈੱਸ ਦੇ ਸਾਰੇ ਪਹਿਲੂਆਂ ਦੀ ਟ੍ਰੇਨਿੰਗ ਲੈਣ ਤੋਂ ਬਾਅਦ ਸਾਲ 1999 ਵਿੱਚ ਉਨ੍ਹਾਂ ਨੇ ਫਾਇਰਸਟਾਰ ਦਾ ਨੀਂਹ ਪੱਥਰ ਰੱਖਿਆ।
  • ਉਨ੍ਹਾਂ ਦੀ ਕੰਪਨੀ ਦੇ ਡਿਜ਼ਾਈਨ ਕੀਤੇ ਗਹਿਣੇ ਕੇਟ ਵਿੰਸਲੇਟ, ਰੋਜ਼ੀ ਹੰਟਿੰਗਟਨ-ਵਹਾਟਲੀ, ਨਾਓਮੀ ਵਾਟਸ, ਕੋਕੋ ਰੋਸ਼ਾ, ਲੀਜ਼ਾ ਹੇਡਨ ਅਤੇ ਐਸ਼ਵਰਿਆ ਰਾਏ ਵਰਗੇ ਭਾਰਤੀ ਅਤੇ ਕੌਮਾਂਤਰੀ ਸਟਾਈਲ ਆਈਕਨ ਪਾਉਂਦੇ ਹਨ।

ਇਹ ਵੀ ਪੜ੍ਹੋ :

ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆ ਸਕਦੀਆਂ ਹਨ