ਕੁਲਭੂਸ਼ਣ ਜਾਧਵ ਮਾਮਲੇ 'ਤੇ ਕੀ ਬੋਲਿਆ ਪਾਕਿਸਤਾਨ

ਸ਼ਾਹ ਮਹਿਮੂਦ ਕੁਰੇਸ਼ੀ Image copyright Reuters

ਕੁਲਭੂਸ਼ਣ ਜਾਧਵ ਮਾਮਲੇ ਵਿੱਚ ਨੀਦਰਲੈਂਡਸ ਦੀ ਹੇਗ ਸਥਿਤ ਕੌਮਾਂਤਰੀ ਅਦਾਲਤ ਨੇ ਫਾਂਸੀ 'ਤੇ ਰੋਕ ਜਾਰੀ ਰੱਖਦੇ ਹੋਏ ਪਾਕਿਸਤਾਨ ਨੂੰ ਮੁੜ ਇਸ 'ਤੇ ਵਿਚਾਰ ਕਰਨ ਲਈ ਕਿਹਾ ਹੈ।

ਅਦਾਲਤ ਦੇ 16 ਜੱਜਾਂ ਵਿੱਚੋਂ 15 ਨੇ ਭਾਰਤ ਦਾ ਸਾਥ ਦਿੰਦੇ ਹੋਏ ਪਾਕਿਸਤਾਨ ਦੇ ਇਸ ਉੱਤੇ ਵਿਰੋਧ ਨੂੰ ਖਾਰਿਜ ਕਰ ਦਿੱਤਾ ਹੈ।

ਪਰ ਪਾਕਿਸਤਾਨ ਨੇ ਕੌਮਾਂਤਰੀ ਅਦਾਲਤ ਦੇ ਇਸ ਫ਼ੈਸਲੇ ਨੂੰ ਆਪਣੀ ਜਿੱਤ ਦੱਸਿਆ ਹੈ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੇਸ਼ੀ ਨੇ ਆਪਣੇ ਟਵੀਟ ਵਿੱਚ ਕਿਹਾ, "ਕਮਾਂਡਰ ਜਾਧਵ ਪਾਕਿਸਤਾਨ ਵਿੱਚ ਰਹਿਣਗੇ। ਉਨ੍ਹਾਂ ਨਾਲ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਵਿਹਾਰ ਕੀਤਾ ਜਾਵੇਗਾ। ਇਹ ਪਾਕਿਸਤਾਨ ਦੀ ਜਿੱਤ ਹੈ।''

ਇਹ ਵੀ ਪੜ੍ਹੋ:

ਪਾਕਿਸਤਾਨ ਸਰਕਾਰ ਨੇ ਵੀ ਇਸ ਨੂੰ ਆਪਣੀ ਜਿੱਤ ਆਖਿਆ। ਪਾਕਿਸਤਾਨ ਨੇ ਕਿਹਾ ਕਿ ਕੌਮਾਂਤਰੀ ਅਦਾਲਤ ਨੇ ਜਾਧਵ ਨੂੰ ਰਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਸੱਚਾਈ ਦੀ ਜਿੱਤ ਕਿਹਾ ਅਤੇ ਉਮੀਦ ਜਤਾਈ ਕਿ ਜਾਧਵ ਨੂੰ ਨਿਆ ਮਿਲੇਗਾ।

ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਸ ਨੂੰ ਭਾਰਤ ਦੀ ਜਿੱਤ ਕਿਹਾ।

ਇਹ ਵੀ ਪੜ੍ਹੋ:-

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ