ਆਰਟੀਕਲ 370 ਖ਼ਤਮ: ਕੀ ਕਹਿੰਦੇ ਨੇ ਪਾਕਿਸਤਾਨ ਦੇ ਸਿਆਸਤਦਾਨ

ਸ਼ਾਹ ਮਹਿਮੂਦ ਕੁਰੈਸ਼ੀ Image copyright AFP

ਆਰਟੀਕਲ 370 ਤਹਿਤ ਭਾਰਤ ਸ਼ਾਸਿਤ ਜੰਮੂ-ਕਸ਼ਮੀਰ ਨੂੰ ਜੋ ਵਿਸ਼ੇਸ਼ ਦਰਜਾ ਹਾਸਿਲ ਸੀ ਉਸ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੁਨੀਆ ਟੀਵੀ ਨੂੰ ਇੰਟਰਵੀਊ ਦਿੰਦਿਆਂ ਆਪਣੀ ਪ੍ਰਤਿਕਿਰਿਆ ਜ਼ਾਹਿਰ ਕਰਦਿਆਂ ਕੀਤੀ।

ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਇਹ ਬੇਹੱਦ ਖ਼ਤਰਾਨਾਕ ਖੇਡ ਖੇਡਿਆ ਹੈ ਜਿਸ ਦੇ ਸਿੱਟੇ ਬਹੁਤ ਭਿਆਨਕ ਨਿਕਲ ਸਕਦੇ ਹਨ ਪਰ ਭਾਰਤ ਦੇ ਇਸ ਕਦਮ ਨੇ ਇਸ ਮਸਲੇ ਨੂੰ ਪਹਿਲਾਂ ਨਾਲੋਂ ਗੁੰਝਲਦਾਰ ਬਣਾ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਹੈ, "ਅਸੀਂ ਆਪਣੇ ਕਸ਼ਮੀਰੀ ਭਰਾਵਾਂ ਨਾਲ ਹਾਂ, ਉਨ੍ਹਾਂ ਨੂੰ ਕਦੇ ਇਕੱਲਿਆਂ ਨਹੀਂ ਛੱਡਾਂਗੇ। ਅਸੀਂ ਸਿਆਸੀ ਤੇ ਕੂਟਨੀਤੀ ਤੌਰ 'ਤੇ ਕਸ਼ਮੀਰੀਆਂ ਦਾ ਸਮਰਥਨ ਕਰਦੇ ਰਹਾਂਗੇ। ਮੈਂ ਕੌਮਾਂਤਰੀ ਮੁਸਲਮਾਨ ਭਾਈਚਾਰੇ ਨੂੰ ਇਕਜੁੱਟ ਹੋ ਕੇ ਭਾਰਤ ਦੇ ਇਸ ਕਦਮ ਦੀ ਨਿੰਦਾ ਕਰਨ ਨੂੰ ਕਹਿੰਦਾ ਹਾਂ।"

ਇਸ ਦੇ ਨਾਲ ਹੀ ਪਾਕਿਸਤਾਨ ਦੇ ਹੋਰ ਸਿਆਸਤਦਾਨਾਂ ਦੀਆਂ ਪ੍ਰਤੀਕਿਰਿਆਵਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ-

ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਨੂੰ ਇਮਰਾਨ ਖ਼ਾਨ ਹੱਲ ਵੱਲ ਲੈ ਕੇ ਜਾਣਾ ਚਾਹੁੰਦੇ ਸਨ ਤੇ ਅਮਰੀਕਾ ਰਾਸ਼ਟਰਪਤੀ ਡੌਨਲਡ ਟਰੰਪ ਨੇ ਆਪਣੀ ਵਿਚੋਲਗੀ ਦੀ ਪੇਸ਼ਕਸ਼ ਵੀ ਕੀਤੀ ਸੀ।

Image copyright Getty Images
ਫੋਟੋ ਕੈਪਸ਼ਨ ਮਰੀਅਮ ਨਵਾਜ਼

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਆਪਣੇ ਟਵਿੱਟਰ 'ਤੇ ਲਿਖਿਆ ਹੈ, "ਭਾਰਤ ਨੇ ਜੰਮੂ-ਕਸ਼ਮੀਰ ਨੂੰ ਹਾਸਿਲ ਵਿਸ਼ੇਸ਼ ਅਧਿਕਾਰਾਂ ਨੂੰ ਬਦਲਣ ਦੀ ਕੋਸ਼ਿਸ਼ ਕਰਕੇ ਸੰਯੁਕਤ ਰਾਸ਼ਟਰ, ਅੰਤਰਰਾਸ਼ਟਰੀ ਕਾਨੂੰਨੀ ਅਤੇ ਸੁਰੱਖਿਆ ਪਰਿਸ਼ਦ ਦੇ ਮਤੇ ਨੂੰ ਚੁਣੌਤੀ ਦਿੱਤੀ ਹੈ।"

ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਦਾਰੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਲਿਖਿਆ, "ਆਈਓਕੇ ਵਿੱਚ ਬੇਰੋਕਟੋਕ ਅੱਤਿਆਚਾਰ ਕੱਟੜਵਾਦੀ ਭਾਰਤੀ ਸਰਕਾਰ ਦੇ ਇਰਾਦਿਆਂ ਨੂੰ ਸਪੱਸ਼ਟ ਕਰਦੀ ਹੈ। ਰਾਸ਼ਟਰਪਤੀ ਨੂੰ ਭਾਰਤ ਦੇ ਹਮਲਾਵਰ ਰੁਖ਼ ਦੇ ਮੱਦੇਨਜ਼ਰ ਤੁਰੰਤ ਪਾਰਲੀਮੈਂਟ ਸੈਸ਼ਨ ਬੁਲਾਉਣਾ ਚਾਹੀਦਾ ਹੈ।"

ਇਸ ਤੋਂ ਪਹਿਲਾਂ ਬੀਤੇ ਦਿਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕਰਦਿਆਂ ਕਿਹਾ ਸੀ, "ਮੈਂ ਭਾਰਤ ਵੱਲੋਂ ਐੱਲਓਸੀ ਦੇ ਪਾਰ ਬੇਕਸੂਰ ਲੋਕਾਂ 'ਤੇ ਕਲਸਟਰ ਬੰਬਾਂ ਦੇ ਇਸਤੇਮਾਲ ਦੀ ਨਿਖੇਧੀ ਕਰਦਾ ਹਾਂ। ਇਹ ਮਨੁੱਖੀ ਕਾਨੂੰਨਾਂ ਅਤੇ ਭਾਰਤ ਦੀ 1983 ਦੀ ਖਾਸ ਹਥਿਆਰਾ ਦੀ ਕਨਵੈਨਸ਼ਨ ਦੀ ਉਲੰਘਣਾ ਹੈ।"

ਉਨ੍ਹਾਂ ਕਿਹਾ, "ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਸ਼ਾਂਤੀ ਅਤੇ ਸੁਰੱਖਿਆ ਲਈ ਇਸ ਕੌਮਾਂਤਰੀ ਖ਼ਤਰੇ ਦਾ ਨੋਟਿਸ ਲੈਣਾ ਚਾਹੀਦਾ ਹੈ।"

ਇਹ ਵੀ ਪੜ੍ਹੋ-

ਤੁਸੀਂ ਇਹ ਵੀਡੀਓਜ਼ ਵੀ ਦੇਖ ਸਕਦੇ ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)