‘ਤੁਹਾਡੀ ਇੱਟ ਦਾ ਜਵਾਬ ਪੱਥਰ ਨਾਲ ਦੇਵਾਂਗੇ’
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਇਮਰਾਨ ਖ਼ਾਨ ਨੇ ਭਾਰਤ ਨੂੰ ਕਿਹਾ- ‘ਤੁਹਾਡੀ ਇੱਟ ਦਾ ਜਵਾਬ ਪੱਥਰ ਨਾਲ ਦੇਵਾਂਗੇ’

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕ ਸ਼ਾਸਿਤ ਕਸ਼ਮੀਰ ਦੀ ਅਸੈਂਬਲੀ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਕੇ ਮੋਦੀ ਸਰਕਾਰ ਨੇ ਆਪਣਾ ਆਖਰੀ ਕਾਰਡ ਖੇਡਿਆ ਹੈ।

ਇਮਰਾਨ ਮੁਤਾਬਕ ਭਾਰਤ ਪਾਕ ਸ਼ਾਸਿਤ ਕਸ਼ਮੀਰ ਵਿੱਚ ਕੁਝ ਕਰਨ ਦੀ ਤਿਆਰੀ ਵਿੱਚ ਹੈ ਅਤੇ ਜੇਕਰ ਜੰਗ ਹੋਈ ਤਾਂ ਪਾਕਿਸਤਾਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਕਿਹਾ 'ਤੁਹਾਡੀ ਇੱਟ ਦਾ ਜਵਾਬ ਪੱਥਰ ਨਾਲ ਦੇਵਾਂਗੇ'।

ਇਮਰਾਨ ਖ਼ਾਨ ਨੇ ਆਰਐੱਸਐੱਸ ਦੀ ਵਿਚਾਰਧਾਰਾ ਨੂੰ ਹਿਟਲਰ ਦੀ ਨਾਜ਼ੀ ਪਾਰਟੀ ਵਾਂਗ ਦੱਸਿਆ। ਇਸ ਵਾਰ ਪਾਕਿਸਤਾਨ ਆਪਣੇ ਆਜ਼ਾਦੀ ਦਿਹਾੜੇ 14 ਅਗਸਤ ਨੂੰ 'ਕਸ਼ਮੀਰ ਇੱਕਜੁਟਤਾ ਦਿਹਾੜਾ' ਮਨਾ ਰਿਹਾ ਹੈ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)