ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮਿਤੀ ਬਾਰੇ ਪਾਕਿਸਤਾਨ ਨੇ ਕੀ ਕਿਹਾ

ਕਰਤਾਰਪੁਰ Image copyright GURPREET CHAWLA/BBC

ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ ਇਸ ਦੇ ਜਵਾਬ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਸਲ ਤਰੀਕ ਅਜੇ ਤੈਅ ਨਹੀਂ ਕੀਤੀ ਗਈ ਹੈ।

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਣਾ ਹੈ।

ਪਾਕਿਸਤਾਨ ਨੇ ਇਹ ਵੀ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਦਾ ਪ੍ਰਾਜੈਕਟ ਸਮੇਂ ਸਿਰ ਨੇਪਰੇ ਚੜ੍ਹਨ ਦੀ ਆਸ ਹੈ ਅਤੇ ਇਸ ਨੂੰ ਖੋਲ੍ਹਣ ਦੀ ਗੱਲ੍ਹ ਪ੍ਰਧਾਨਮੰਤਰੀ ਇਮਰਾਨ ਖ਼ਾਨ ਦੇ ਕਹੇ ਮੁਤਾਬਕ ਪੂਰੀ ਕੀਤੀ ਜਾਵੇਗੀ।

ਪਾਕਿਸਤਾਨ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਖ਼ਤਮ ਕੀਤੇ ਜਾਣ ਦੀ ਮੁੜ ਆਲੋਚਨਾ ਕੀਤੀ ਹੈ ਅਤੇ ਇਲਜ਼ਾਮ ਲਗਾਇਆ ਹੈ ਕਿ ਕੌਮਾਂਤਰੀ ਭਾਈਚਾਰੇ ਨੂੰ ਮਨੁੱਖੀ ਅਧਿਕਾਰ ਦੇ ਹੋ ਰਹੇ ਘਾਣ ਵੱਲ ਧਿਆਨ ਦੇਣਾ ਚਾਹੀਦਾ ਹੈ।

ਪਾਕਿਸਤਾਨ ਵੱਲੋਂ ਚੀਨ ਨੂੰ ਜੰਮੂ-ਕਸ਼ਮੀਰ ਵਿੱਚ ਜਾਰੀ ਹਾਲਾਤ ਬਾਰੇ ਜਾਣੂ ਕਰਵਾਇਆ ਹੈ।

ਇਹ ਵੀ ਪੜ੍ਹੋ

ਇਹ ਵੀ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)