ਅਮਰੀਕੀ ਚੋਣਾਂ 2020 ਨਤੀਜੇ : ਹੋਟਲ ਤੇ ਕੈਸੀਨੋ ਦੇ ਮਾਲਿਕ ਰਹੇ ਟਰੰਪ ਰਾਸ਼ਟਰਪਤੀ ਦੀ ਕੁਰਸੀ ਤੱਕ ਕਿਵੇਂ ਪਹੁੰਚੇ

ਅਮਰੀਕੀ ਚੋਣਾਂ 2020 ਨਤੀਜੇ : ਹੋਟਲ ਤੇ ਕੈਸੀਨੋ ਦੇ ਮਾਲਿਕ ਰਹੇ ਟਰੰਪ ਰਾਸ਼ਟਰਪਤੀ ਦੀ ਕੁਰਸੀ ਤੱਕ ਕਿਵੇਂ ਪਹੁੰਚੇ

ਅਮਰੀਕਾ ਦੇ ਰਾਸ਼ਟਰਪਤੀ ਦੀ ਦਾਅਵੇਦਾਰੀ ਤੋਂ ਲੰਬਾ ਸਮਾਂ ਪਹਿਲਾਂ ਡੌਨਲਡ ਟਰੰਪ ਅਮਰੀਕਾ ਦੇ ਮਸ਼ਹੂਰ ਅਰਬਪਤੀਆਂ ਵਿੱਚੋਂ ਇੱਕ ਸਨ।

ਕਿਸੇ ਸਮੇਂ ਔਖੀ ਗੱਲ ਲਗਦੀ ਸੀ ਪਰ ਹੁਣ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਹਨ। ਟਰੰਪ ਦੀ ਉਮੀਦਵਾਰੀ 'ਤੇ ਸ਼ੱਕ ਨਾ ਸਿਰਫ਼ ਉਨ੍ਹਾਂ ਦੇ ਇਮੀਗ੍ਰੇਸ਼ਨ ਬਾਰੇ ਵਿਚਾਰਾਂ ਜਾਂ ਉਨ੍ਹਾਂ ਦੀ ਪ੍ਰਚਾਰਕ ਮੁਹਿੰਮ ਦੇ ਵਿਵਾਦ ਭਰੇ ਤਰੀਕੇ ਕਰਕੇ ਹੋਇਆ ਸਗੋਂ ਉਨ੍ਹਾਂ ਦੇ ਇੱਕ ਚਰਚਿਤ ਵਿਅਕਤੀ (ਸੈਲੀਬ੍ਰਿਟੀ) ਵਜੋਂ ਬਿਤਾਏ ਜੀਵਨ ਕਰਕੇ ਵੀ ਹੋਇਆ।

ਇੱਕ ਰਾਜਨੇਤਾ ਦੇ ਰੂਪ ਵਿੱਚ ਟਰੰਪ ਉਦੋਂ ਉਭਰੇ ਜਦੋਂ ਉਨ੍ਹਾਂ ਨੇ ਹੰਢੇ ਹੋਏ ਸਿਆਸੀ ਲੀਡਰਾਂ ਨੂੰ ਰਾਸ਼ਟਰਪਤੀ ਦੀ ਚੋਣ ਵਿੱਚ ਮਾਤ ਦਿੱਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)