ਗੂਗਲ ਮੈਪ- ਦਿੱਲੀ ਦੀ ਜ਼ਹਿਰੀਲੀ ਹੁੰਦੀ ਹਵਾ

ਗੂਗਲ ਮੈਪ- ਦਿੱਲੀ ਦੀ ਜ਼ਹਿਰੀਲੀ ਹੁੰਦੀ ਹਵਾ

ਹਰ ਸਾਲ ਦਿਵਾਲੀ ਮੌਕੇ ਪਟਾਕਿਆਂ ਨਾਲ ਪ੍ਰਦੂਸ਼ਿਤ ਹੁੰਦੀ ਦਿੱਲੀ ਨੂੰ ਕੁਝ ਰਾਹਤ ਮਿਲੀ ਹੈ। ਸੁਪਰੀਮ ਕੋਰਟ ਵੱਲੋਂ ਦਿੱਲੀ-ਐੱਨਸੀਆਰ 'ਚ ਪਟਾਕਿਆਂ ਦੀ ਵਿਕਰੀ 'ਤੇ ਰੋਕ ਲਾਈ ਗਈ ਹੈ।

ਉੱਤਰੀ ਭਾਰਤ ਦੇ ਸੂਬਿਆਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ 'ਚ ਅਕਤੂਬਰ ਮਹੀਨੇ ਅਗਲੀ ਫ਼ਸਲ ਬੀਜਣ ਦੀ ਤਿਆਰੀ ਲਈ ਵੱਡੀ ਮਾਤਰਾ ਵਿੱਚ ਖੇਤਾਂ 'ਚ ਨਾੜ ਨੂੰ ਅੱਗ ਲਾਈ ਜਾਂਦੀ ਹੈ।

ਖੇਤਾਂ 'ਚੋਂ ਪੈਦਾ ਹੋਇਆ ਧੂੰਆਂ ਦਿੱਲੀ ਤੱਕ ਪਹੁੰਚ ਜਾਂਦਾ ਹੈ। ਜਿਸ ਨਾਲ ਇੱਥੋਂ ਦੀ ਹਵਾ ਜ਼ਹਿਰੀਲੀ ਹੋ ਜਾਂਦੀ ਹੈ। ਗੂਗਲ ਮੈਪ ਜ਼ਰੀਏ ਸਾਲ ਦਰ ਸਾਲ ਹੋ ਰਹੇ ਪ੍ਰਦੂਸ਼ਣ ਨੂੰ ਦਰਸਾਇਆ ਗਿਆ ਹੈ।

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ; ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ; ਅਤੇ ਇੱਥੇ ਕਲਿਕ ਕਰਕੇ ਟਵਿੱਟਰ ਤੇ ਸਾਡੇ ਨਾਲ ਜੁੜੋ।)