ਕਿਸਾਨ ਅੰਦੋਲਨ: ਅਬੋਹਰ ਤੋਂ ਭਾਜਪਾ ਵਿਧਾਇਕ ਅਰੁਨ ਨਾਰੰਗ ਨਾਲ ਮਲੋਟ ਵਿੱਚ ਕੁੱਟਮਾਰ

ਕਿਸਾਨ ਅੰਦੋਲਨ: ਅਬੋਹਰ ਤੋਂ ਭਾਜਪਾ ਵਿਧਾਇਕ ਅਰੁਨ ਨਾਰੰਗ ਨਾਲ ਮਲੋਟ ਵਿੱਚ ਕੁੱਟਮਾਰ

ਅਬੋਹਰ ਤੋਂ ਭਾਜਪਾ ਵਿਧਾਇਕ ਅਰੁਨ ਨਾਰੰਗ ਨਾਲ ਮਲੋਟ ਵਿੱਚ ਕੁੱਟਮਾਰ ਹੋਈ ਹੈ। ਮਲੋਟ ਵਿੱਚ ਪ੍ਰੈਸ ਕਾਨਫਰੰਸ ਕਰਨ ਭਾਜਪਾ ਵਿਧਾਇਕ ਪਹੁੰਚੇ ਸਨ।

ਕਿਸਾਨਾਂ ਨੇ ਨਾਰੰਗ ਦਾ ਘਿਰਾਓ ਕੀਤਾ ਅਤੇ ਉਨ੍ਹਾਂ ਦੇ ਕੱਪੜੇ ਵੀ ਫਾੜ ਦਿੱਤੇ।

ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਹੈ ਕਿ ਉਨ੍ਹਾਂ ਉੱਪਰ ਹੋਏ ਹਮਲੇ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ।

ਜਦੋਂ ਉਨ੍ਹਾਂ ਨਾਲ ਮਲੋਟ ਵਿਖੇ ਵਾਪਰੀ ਘਟਨਾ ਸਬੰਧੀ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਅਜਿਹਾ ਕੋਈ ਰਾਹ ਨਹੀਂ ਹੈ ਕਿ ਕਿਸੇ ਢੰਗ ਨਾਲ ਕਿਸੇ ਵੀ ਵਿਅਕਤੀ ਉੱਪਰ ਅਜਿਹਾ ਹਮਲਾ ਕੀਤਾ ਜਾਵੇ ਅਤੇ ਅਜਿਹੀ ਘਿਨਾਉਣੀ ਘਟਨਾ ਨੂੰ ਅੰਜਾਮ ਦਿੱਤਾ ਜਾਵੇ।

Sourced by Surinder Maan, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)