ਸੁਖਬੀਰ ਬਾਦਲ ਦੀ 100 ਦਿਨਾਂ ਪੰਜਾਬ ਯਾਤਰਾ ਦਾ ਪਹਿਲੇ ਦਿਨ ਹੀ ਕਿਸਾਨਾਂ ਨੇ ਕੀਤਾ ਵਿਰੋਧ

ਸੁਖਬੀਰ ਬਾਦਲ ਦੀ 100 ਦਿਨਾਂ ਪੰਜਾਬ ਯਾਤਰਾ ਦਾ ਪਹਿਲੇ ਦਿਨ ਹੀ ਕਿਸਾਨਾਂ ਨੇ ਕੀਤਾ ਵਿਰੋਧ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ 100 ਦਿਨ ਦੀ ਪੰਜਾਬ ਯਾਤਰਾ ਦੀ ਸ਼ੁਰੂਆਤ ਹੋਈ। ਯਾਤਰਾ ਦੇ ਪਹਿਲੇ ਦਿਨ ਹੀ ਕਿਸਾਨਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਸੁਖਬੀਰ ਬਾਦਲ ਦਾ ਵਿਰੋਧ ਕੀਤਾ।

ਫਿਰੋਜ਼ਪੁਰ ਦੇ ਹਲਕਾ ਜ਼ੀਰਾ 'ਚ ਪੁਲ ਦੇ ਨਜ਼ਦੀਕ ਕਿਸਾਨਾਂ ਨੇ ਸੁਖਬੀਰ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਪੁਲਿਸ ਫੋਰਸ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਰਹੀ।

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਆਪਣੀ 100 ਦਿਨਾਂ ਯਾਤਰਾ ਦੌਰਾਨ 700 ਜਨ ਸਭਾਵਾਂ ਕਰਨਗੇ ਅਤੇ ਸਮਾਜ ਦੇ ਹਰ ਵਰਗ ਨੂੰ ਸੰਬੋਧਨ ਕਰਨਗੇ।

ਵੀਡੀਓ - ਏਐਨਆਈ

ਐਡਿਟ – ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)