ਅੰਮ੍ਰਿਤਸਰ ਮੱਥਾ ਟੇਕਣ ਪਹੁੰਚੇ ਚਰਨਜੀਤ ਸਿੰਘ ਚੰਨੀ ਬੇਅਦਬੀ ਮਾਮਲੇ 'ਤੇ ਕੀ ਬੋਲੇ
ਅੰਮ੍ਰਿਤਸਰ ਮੱਥਾ ਟੇਕਣ ਪਹੁੰਚੇ ਚਰਨਜੀਤ ਸਿੰਘ ਚੰਨੀ ਬੇਅਦਬੀ ਮਾਮਲੇ 'ਤੇ ਕੀ ਬੋਲੇ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚੰਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਪੰਜਾਬ ਦੇ ਦੋਵੇਂ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ, ਓਪੀ ਸੋਨੀ ਵੀ ਪਹੁੰਚੇ ਸਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਸ ਮੌਕੇ ਮੌਜੂਦ ਰਹੇ
ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਚੰਨੀ ਜਲ੍ਹਿਆਂਵਾਲਾ ਬਾਗ ਵੀ ਪਹੁੰਚੇ। ਵਿਜ਼ੀਟਰ ਬੁੱਕ ਵਿੱਚ ਉਨ੍ਹਾਂ ਲਿਖਿਆ ‘‘ਮੈਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਨਮਨ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਿੰਦਾਂ ਵਾਰੀਆਂ’।
ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ ਸਣੇ ਰਾਮ ਤੀਰਥ ਵੀ ਪਹੁੰਚੇ।
ਇਹ ਵੀ ਪੜ੍ਹੋ: