ਹਨੂੰਮਾਨ ਜਯੰਤੀ ਮੌਕੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹੋਈ ਹਿੰਸਾ ਦੇ ਮਾਮਲੇ 'ਚ ਹੁਣ ਤੱਕ ਕੀ-ਕੀ ਹੋਇਆ
ਹਨੂੰਮਾਨ ਜਯੰਤੀ ਮੌਕੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹੋਈ ਹਿੰਸਾ ਦੇ ਮਾਮਲੇ 'ਚ ਹੁਣ ਤੱਕ ਕੀ-ਕੀ ਹੋਇਆ
ਉੱਤਰ ਪੱਛਮੀ ਦਿੱਲੀ ਦੇ ਜਹਾਂਗੀਰਪੁਰ ਵਿੱਚ ਬੀਤੀ ਰਾਤ ਭੜਕੀ ਹਿੰਸਾ ਮਗਰੋਂ ਉਸ ਇਲਾਕੇ ਵਿੱਚ ਸੁਰੱਖਿਆ ਕਾਫੀ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਤੋਂ ਇਲਾਵਾ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।
ਸ਼ਨੀਵਾਰ ਨੂੰ ਉੱਤਰੀ ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹਨੂੰਮਾਨ ਜਯੰਤੀ ਮੌਕੇ ਸ਼ੋਭਾਯਾਤਰਾ ਕੱਢੀ ਜਾ ਰਹੀ ਸੀ, ਜਦੋਂ ਦੋ ਫਿਰਕਿਆਂ ਵਿਚਾਲੇ ਟਕਰਾਅ ਹੋ ਗਿਆ ਤੇ ਇਸ ਮਗਰੋਂ ਹਿੰਸਾ ਭੜਕ ਗਈ। ਪਥਰਾਅ ਹੋਇਆ ਅਤੇ ਕੁਝ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇਸ ਰਿਪੋਰਟ ਵਿੱਚ ਵਿਸਥਾਰ ਵਿੱਚ ਜਾਣੋ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੀ-ਕੀ ਹੋਇਆ।
ਵੀਡੀਓ- ANI
ਐਡਿਟ- ਅਸਮਾ ਹਾਫਿਜ਼