ਉਧਵ ਠਾਕਰੇ

 1. ਅਨੁਰਾਗ ਕਸ਼ਯਪ ਤੇ ਤਾਪਸੀ ਪਨੂੰ

  ਆਮਦਨ ਕਰ ਅਧਿਕਾਰੀਆਂ ਨੇ ਮੁੰਬਈ ਦੇ ਫੈਂਟਮ ਫਿਲਮਜ਼ ਐਂਡ ਟੈਲੰਟ ਹੰਟ ਕੰਪਨੀ ਦੇ ਦਫ਼ਤਰ ਉੱਤੇ ਛਾਪਾ ਮਾਰਿਆ ਹੈ

  ਹੋਰ ਪੜ੍ਹੋ
  next
 2. ਸਰੋਜ ਸਿੰਘ

  ਬੀਬੀਸੀ ਪੱਤਰਕਾਰ

  Arnab

  ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਬੁੱਧਵਾਰ ਸਵੇਰੇ ਮਹਾਰਾਸ਼ਟਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ

  ਹੋਰ ਪੜ੍ਹੋ
  next
 3. ਮਹਾਰਾਸ਼ਟਰ ਨੇ ਪ੍ਰੀਖਿਆਵਾਂ ਰੱਦ ਕੀਤੀਆਂ

  ਮਹਾਰਾਸ਼ਟਰ ਸਰਕਾਰ ਨੇ ਕੋਰੋਨਾਵਾਇਰਸ ਦੇ ਹਾਲਾਤ ਦੇ ਮੱਦੇਨਜ਼ਰ ਪ੍ਰੋਫ਼ੈਸ਼ਨਲ/ਨਾਨ-ਪ੍ਰੋਫੈਸ਼ਨਲ ਕੋਰਸਾਂ ਦੇ ਆਖ਼ਰੀ ਸਾਲ/ਸਮੈਸਟਰ ਦੇ ਪੇਪਰ ਨਾ ਲੈਣ ਦਾ ਫ਼ੈਸਲਾ ਲਿਆ ਹੈ।

  ਡਿਗਰੀਆਂ ਯੂਨੀਵਰਸਿਟੀਆਂ ਵੱਲੋਂ ਨਿਰਧਾਰਿਤ ਫਾਰਮੂਲੇ ਦੇ ਅਧਾਰ ਤੇ ਵੰਡਣ ਦਾ ਫ਼ੈਸਲਾ ਵੀ ਲਿਆ ਗਿਆ।

  ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਪੱਤਰ ਲਿਖਿਆ ਹੈ।

  ਜਿਸ ਵਿੱਚ ਉਨ੍ਹਾਂ ਨੇ ਆਲ ਇੰਡੀਆ ਕਾਊਂਸਲ ਆਫ਼ ਟੈਕਲੀਕਲ ਐਜੂਕੇਸ਼ਨ (AICTE), COA, PCI, BCI, NCTE & ਨੈਸ਼ਨਲ ਕਾਊਂਸਲ ਫਾਰ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨੋਲੋਜੀ ਵਰਗੀਆਂ ਦੇਸ਼ ਦੀਆਂ ਸਿਰਮੌਰ ਸੰਸਥਾਵਾਂ ਨੂੰ ਪ੍ਰੋਫ਼ੈਸ਼ਨਲ ਕੋਰਸਾਂ ਬਾਰੇ ਸੂਬਾ ਸਰਕਾਰ ਦੇ ਫ਼ੈਸਲੇ ਦੀ ਤਾਕੀਦ ਕਰਦੇ ਹੋਏ ਸੰਬੰਧਿਤ ਯੂਨੀਵਰਸਿਟੀਆਂ ਨੂੰ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ।

  View more on twitter
  View more on twitter
 4. ਸੁਪਰੀਮ ਕੋਰਟ ਨੇ ਰੁਲਦੀਆਂ ਲਾਸ਼ਾਂ ਬਾਰੇ ਸੂਬਿਆਂ ਨੂੰ ਪੁੱਛਿਆ ਸਵਾਲ

  ਸੁਪਰੀਮ ਕੋਰਟ ਨੇ ਕੋਰੋਨਾਵਇਰਸ ਦੇ ਮਰੀਜ਼ਾਂ ਦੀ ਸਥਿਤੀ ਦਾ ਸੰਗਿਆਨ ਲੈਂਦਿਆਂ ਸ਼ੁੱਕਰਵਾਰ ਨੂੰ ਦਿੱਲੀ, ਮਹਾਰਾਸ਼ਟਰ, ਪੱਛਮੀ ਬੰਗਾਲ ਅਤੇ ਤਾਮਿਲ ਨਾਡੂ ਦੀਆਂ ਸਰਕਾਰਾਂ ਦੀ ਜਵਾਬਤਲਬੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਹਸਪਤਾਲ ਲਾਸ਼ਾਂ ਬਾਰੇ ਬਿਲਕੁਲ ਬੇਫ਼ਿਕਰੇ ਹਨ ਅਤੇ ਇੱਥੋਂ ਤੱਕ ਕਿ ਪਰਿਵਾਰ ਵਾਲਿਆਂ ਨੂੰ ਵੀ ਨਹੀਂ ਦੱਸਿਆ ਜਾ ਰਿਹਾ।

  ਜਸਟਿਸ ਸ਼ਾਹ ਨੇ ਕਿਹਾ ਕਿ ਹਸਪਤਾਲਾਂ ਵਿੱਚ ਸਹੂਲਤਾਂ ਦੀ ਗੰਭੀਰ ਕਮੀ ਹੈ। ਉਨ੍ਹਾਂ ਨੇ ਕਿਹਾ, ''ਇੱਥੇ ਬਿਸਤਰਿਆਂ ਦੀ ਕਮੀ ਹੈ। ਮਰੀਜ਼ਾਂ ਨੂੰ ਦੇਖਿਆ ਨਹੀਂ ਜਾ ਰਿਹਾ ਹੈ।''

  ਜਸਟਿਸ ਕੌਲ ਨੇ ਦਿੱਲੀ ਬਾਰੇ ਕਿਹਾ ਕਿ ਇੱਥੇ ਟੈਸਟ ਬਹੁਤ ਘੱਟ ਹੋ ਰਹੇ ਹਨ। ਜਸਟਿਸ ਸ਼ਾਹ ਅਤੇ ਕੌਲ ਦੀ ਬੈਂਚ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਵਿੱਚ ਹਸਪਤਾਲਾਂ ਵਿੱਚ ਲਾਸ਼ਾਂ ਦੀ ਜੋ ਹਾਲਤ ਹੈ ਉਹ ਭਿਆਨਕ ਹੈ। ਬੈਂਚ ਨੇ ਕਿਹਾ ਕਿ ਲਾਸ਼ਾਂ ਵੇਟਿੰਗ ਏਰੀਏ ਵਿੱਚ ਰੱਖੀਆਂ ਗਈਆਂ ਹਨ।

  ਕੋਰੋਨਾਵਾਇਰਸ
 5. ਮਹਾਰਸ਼ਟਰ ਵਿੱਚ ਨਹੀਂ ਵਧੇਗਾ ਲੌਕਡਾਊਨ

  ਖ਼ਬਰ ਏਜੰਸੀ ਏਐੱਨਆਈ ਮੁਤਾਬਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੌਕਡਾਊਨ ਦਾ ਮੁੜ ਐਲਾਨ ਨਹੀਂ ਕੀਤਾ ਜਾਵੇਗਾ ਪਰ ਉਹ ਕਿਤੇ ਵੀ ਭੀੜ ਇਕੱਠੀ ਨਾ ਕਰਨ ਅਤੇ ਹਦਾਇਤਾਂ ਦੀ ਪਾਲਣਾ ਕਰਨ।

  View more on twitter